ਚੰਡੀਗੜ੍ਹ: ਟਕਸਾਲੀ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਭਾਜਪਾ ‘ਚ ਸ਼ਾਮਲ, ਸੁਨੀਲ ਜਾਖੜ ਨੇ ਕੀਤਾ ਸਵਾਗਤ
ਅਸ਼ਵਨੀ ਸੇਖੜੀ ਨੂੰ ਨਵਜੋਤ ਸਿੰਘ ਸਿੱਧੂਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਇਸ ਲਈ ਉਨ੍ਹਾਂ ਦੇ ਭਾਜਪਾ ਵਿੱਚ ਜਾਣ ਨਾਲ ਸਿੱਧੂ ਖੇਮੇ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਅਸ਼ਵਨੀ ਸੇਖੜੀ ਨੇ ਕਾਂਗਰਸਸ 'ਤੇ ਕਈ ਵੱਡੇ ਇਲਜ਼ਾਮ ਲਗਾਏ ਹਨ।

Photot: Twitter @Fulara_Parkash
ਕਾਂਗਰਸ ਦੇ ਸੀਨੀਅਰ ਨੇਤਾ ਅਸ਼ਵਨੀ ਸੇਖੜੀ (Ashwini Sekhri) ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ Sunil Jakhar) ਨੇ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।ਇਸ ਦੌਰਾਨ ਸੇਖੜੀ ਨੇ ਕਿਹਾ ਕਿ ਉਹ ਅੱਜ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਵਿੱਚ ਸ਼ਾਮਲ ਹੋ ਕੇ ਬਹੁਤ ਖੁਸ਼ ਹਨ।
ਸੇਖੜੀ ਨੇ ਕਿਹਾ ਕਿ ਉਹ ਪਾਰਟੀ ਵਿੱਚ ਕੋਈ ਅਹੁਦਾ ਨਹੀਂ ਚਾਹੁੰਦੇ। ਸਗੋਂ ਉਹ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ। ਉਹ ਪਾਰਟੀ ਦੇ ਸੱਚੇ ਸਿਪਾਹੀ ਵਾਂਗ ਆਪਣਾ ਕੰਮ ਕਰਦੇ ਰਹਿਣਗੇ। ਉਨ੍ਹਾਂ ਇਲਜਾਮ ਲਾਇਆ ਕਿ ਹੁਣ ਕਾਂਗਰਸ ਵਿੱਚ ਟੈਲੇਂਟ ਨੂੰ ਥਾਂ ਨਹੀਂ ਦਿੱਤੀ ਜਾਂਦੀ। ਕਾਂਗਰਸ ਆਪਣੀ ਵਿਚਾਰਧਾਰਾ ਤੋਂ ਭਟਕ ਗਈ ਹੈ। ਹੁਣ ਕਾਂਗਰਸ ਵਿੱਚ ਸਿਰਫ ਕੁਰਸੀ ਦੀ ਲੜਾਈ ਹੈ। ਇਸੇ ਲਈ ਸੁਨੀਲ ਜਾਖੜ ਦੀ ਅਗਵਾਈ ‘ਚ ਉੱਥੋਂ ਦਾ ਸਾਰਾ ਟੇਲੈਂਟ ਭਾਜਪਾ ‘ਚ ਸ਼ਾਮਲ ਹੋ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੇਖੜੀ ਪਾਰਟੀ ਦੇ ਸੂਬਾ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ਆਏ ਸਨ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਅਸ਼ਵਨੀ ਸੇਖੜੀ ਉਨ੍ਹਾਂ ਦੇ ਪੁਰਾਣੇ ਦੋਸਤ ਹਨ। ਉਨ੍ਹਾਂ ਦੇ ਭਾਜਪਾ ਵਿੱਚ ਆਉਣ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ। ਉਨ੍ਹਾਂ ਕਾਂਗਰਸ ਤੇ ਤਿੱਖੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਨੇ ਨਿੱਜੀ ਹਿੱਤ ਲਈ ਆਮ ਆਦਮੀ ਪਾਰਟੀ ਸਾਹਮਣੇ ਗੋਡੇ ਟੇਕ ਦਿੱਤੇ ਹਨ।
ਸਾਡਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ @sunilkjakhar ਜੀ, ਕੌਮੀ ਸਕੱਤਰ ਅਤੇ ਪੰਜਾਬ ਦੇ ਸਹਿ ਪ੍ਰਭਾਰੀ @iNarinderRaina ਦੀ ਅਗਵਾਈ ਹੇਠ ਸ਼੍ਰੀ ਅਸ਼ਵਨੀ ਸੇਖੜੀ ਅਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ। pic.twitter.com/x88z4cG5oz
— BJP PUNJAB (@BJP4Punjab) July 25, 2023ਇਹ ਵੀ ਪੜ੍ਹੋ