ਚੰਡੀਗੜ੍ਹ: ਟਕਸਾਲੀ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਭਾਜਪਾ ‘ਚ ਸ਼ਾਮਲ, ਸੁਨੀਲ ਜਾਖੜ ਨੇ ਕੀਤਾ ਸਵਾਗਤ
ਅਸ਼ਵਨੀ ਸੇਖੜੀ ਨੂੰ ਨਵਜੋਤ ਸਿੰਘ ਸਿੱਧੂਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਇਸ ਲਈ ਉਨ੍ਹਾਂ ਦੇ ਭਾਜਪਾ ਵਿੱਚ ਜਾਣ ਨਾਲ ਸਿੱਧੂ ਖੇਮੇ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਅਸ਼ਵਨੀ ਸੇਖੜੀ ਨੇ ਕਾਂਗਰਸਸ 'ਤੇ ਕਈ ਵੱਡੇ ਇਲਜ਼ਾਮ ਲਗਾਏ ਹਨ।
Photot: Twitter @Fulara_Parkash
ਸਾਡਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ @sunilkjakhar ਜੀ, ਕੌਮੀ ਸਕੱਤਰ ਅਤੇ ਪੰਜਾਬ ਦੇ ਸਹਿ ਪ੍ਰਭਾਰੀ @iNarinderRaina ਦੀ ਅਗਵਾਈ ਹੇਠ ਸ਼੍ਰੀ ਅਸ਼ਵਨੀ ਸੇਖੜੀ ਅਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ। pic.twitter.com/x88z4cG5oz
— BJP PUNJAB (@BJP4Punjab) July 25, 2023
ਰਾਜਾ ਵੜਿੰਗ ਤੋਂ ਨਾਰਾਜ਼ ਹਨ ਸੇਖੜੀ
ਅਸ਼ਵਨੀ ਸੇਖੜੀ ਦੇ ਇਸ ਕਦਮ ਨਾਲ ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਝਟਕਾ ਲੱਗਾ ਹੈ। ਸੇਖੜੀ ਦੀ ਗੱਲ ਕਰੀਏ ਤਾਂ ਉਹ ਨਵਜੋਤ ਸਿੰਘ ਸਿੱਧੂ ਧੜੇ ਦੇ ਮੰਨੇ ਜਾਂਦੇ ਹਨ। ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਅਤੇ ਅਸਤੀਫਾ ਦੇਣ ਤੋਂ ਬਾਅਦ ਵੀ ਉਹ ਸਿੱਧੂ ਦੇ ਕਰੀਬੀ ਦੇ ਤੌਰ ਤੇ ਹੀ ਨਜ਼ਰ ਆਉਂਦੇ ਰਹੇ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਿੱਧੂ ਦੇ ਨਜ਼ਦੀਕੀਆਂ ਤੋਂ ਕਿਨਾਰਾ ਕੀਤੇ ਜਾਣ ਦਾ ਅਸਰ ਸੇਖੜੀ ‘ਤੇ ਵੀ ਦੇਖਣ ਨੂੰ ਮਿਲਿਆ। ਵੜਿੰਗ ਵੱਲੋਂ ਉਸ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਸੀ। ਇਹੀ ਕਾਰਨ ਹੈ ਕਿ ਉਹ ਪਾਰਟੀ ਛੱਡ ਰਹੇ ਹਨ।ਅਸ਼ਵਨੀ ਸੇਖੜੀ ਦਾ ਸਿਆਸੀ ਪਿਛੋਕੜ
ਅਸ਼ਵਨੀ ਸੇਖੜੀ ਨੇ ਪਹਿਲੀ ਵਾਰ 1985 ਵਿੱਚ ਬਟਾਲਾ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਉਹ 2002 ਅਤੇ 2012 ਵਿੱਚ ਬਟਾਲਾ ਤੋਂ ਮੁੜ ਵਿਧਾਇਕ ਚੁਣੇ ਗਏ ਸਨ। 2002 ਵਿੱਚ, ਉਨ੍ਹਾਂ ਨੂੰ ਸੈਰ-ਸਪਾਟਾ ਅਤੇ ਸੱਭਿਆਚਾਰ ਰਾਜ ਮੰਤਰੀ ਨਿਯੁਕਤ ਕੀਤਾ ਗਿਆ। 2009 ਵਿੱਚ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ। ਉਹ ਉਨ੍ਹਾਂ 42 ਕਾਂਗਰਸੀ ਵਿਧਾਇਕਾਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਪੰਜਾਬ ਵਿੱਚ ਸਤਲੁਜ-ਯਮੁਨਾ ਲਿੰਕ ਜਲ ਨਹਿਰ ਨੂੰ ਗੈਰ-ਸੰਵਿਧਾਨਕ ਘੋਸ਼ਿਤ ਕਰਨ ਵਾਲੇ ਭਾਰਤ ਦੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਆਪਣੇ ਅਸਤੀਫ਼ੇ ਸੌਂਪੇ ਸਨ। 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਸ਼ਵਨੀ ਸੇਖੜੀ ਨੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ, ਪਰ ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਤੋਂ ਚੋਣ ਹਾਰ ਗਏ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
