Avtar Singh khanda: ਅਵਤਾਰ ਸਿੰਘ ਖੰਡਾ ਦਾ ਭਾਰਤ ‘ਚ ਹੋਵੇ ਅੰਤਿਮ ਸਸਕਾਰ, ਪਰਿਵਾਰ ਵੱਲੋਂ ਹਾਈ ਕੋਰਟ ‘ਚ ਪਟੀਸ਼ਨ

Updated On: 

28 Jun 2023 12:46 PM

ਅਵਤਾਰ ਖੰਡਾ ਦਾ ਭਾਰਤ ਵਿੱਚ ਅੰਤਿਮ ਸਸਕਾਰ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

Avtar Singh khanda: ਅਵਤਾਰ ਸਿੰਘ ਖੰਡਾ ਦਾ ਭਾਰਤ ਚ ਹੋਵੇ ਅੰਤਿਮ ਸਸਕਾਰ, ਪਰਿਵਾਰ ਵੱਲੋਂ ਹਾਈ ਕੋਰਟ ਚ ਪਟੀਸ਼ਨ
Follow Us On

ਚੰਡੀਗੜ੍ਹ ਨਿਊਜ਼। ਖਾਲਿਸਤਾਨੀ ਸਰਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਅਵਤਾਰ ਖੰਡਾ ਦੀ 15 ਜੂਨ ਨੂੰ ਇੰਗਲੈਂਡ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਦੱਸ ਦਈਏ ਕਿ ਅਵਤਾਰ ਖੰਡਾ (Avtar Khanda) ਦੀਆਂ ਭੈਣਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਆਪਣੇ ਭਰਾ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਮੰਗ ਕੀਤੀ ਹੈ। ਤਾਂ ਜੋ ਉਹ ਅਵਤਾਰ ਖੰਡਾ ਦਾ ਮੋਗਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇ।

ਮ੍ਰਿਤਕ ਦੇਹ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਮੰਗ

ਅਵਤਾਰ ਸਿੰਘ ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਦੱਸਿਆ ਹੈ ਕਿ ਉਸ ਦੇ ਭਰਾ ਦੀ ਅੰਤਿਮ ਇੱਛਾ ਸੀ ਕਿ ਉਸ ਦਾ ਅੰਤਿਮ ਸਸਕਾਰ (Last Rites) ਮੋਗਾ ਵਿੱਚ ਕੀਤਾ ਜਾਵੇ। ਇਸ ਪਟੀਸ਼ਨ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਉਸ ਦੇ ਫੱਲਾਂ ਨੂੰ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਅਵਤਾਰ ਖੰਡਾ ਦੀ ਆਖਰੀ ਇੱਛਾ ਪੂਰੀ ਕਰਨ ਲਈ ਉਸ ਦੀ ਮ੍ਰਿਤਕ ਦੇਹ ਨੂੰ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ।

ਪਟਿਸ਼ਨ ‘ਤੇ ਹੋ ਸਕਦੀ ਹੈ ਸੁਣਵਾਈ

ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ (Punjab Government) ਦੇ ਨਾਲ-ਨਾਲ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਵੀ ਧਿਰ ਬਣਾਇਆ ਗਿਆ ਹੈ। ਹਾਈ ਕੋਰਟ ਸੋਮਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰ ਸਕਦਾ ਹੈ। ਹਾਲ ਹੀ ‘ਚ ਲੰਦਨ ‘ਚ ਭਾਰਤੀ ਹਾਈ ਕਮਿਸ਼ਨ ‘ਚ ਜਿੱਥੇ ਤਿਰੰਗੇ ਦਾ ਅਪਮਾਨ ਹੋਇਆ ਸੀ, ਉਸ ‘ਚ ਅਵਤਾਰ ਖੰਡਾ ਵੀ ਮੁਲਜ਼ਮ ਪਾਇਆ ਗਿਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ