ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਫੜਿਆ ‘ਆਪ’ ਦਾ ਝਾੜੂ,ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਬਣਨ ਤੋਂ ਸਨ ਨਾਰਾਜ਼

Updated On: 

21 Sep 2023 07:15 AM

Arun Narang Joined AAP: ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਅਰੁਣ ਨਾਰੰਗ ਦੀ ਉਮੀਦ ਸੀ ਕਿ ਹਾਈ ਕਮਾਂਡ ਉਨ੍ਹਾਂ ਨੂੰ ਇਹ ਜਿੰਮੇਦਾਰੀ ਦੇਵੇਗਾ। ਪਰ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਭਾਜਪਾ ਜੁਆਇੰਨ ਕਰਨ ਦੇ ਕੁਝ ਹੀ ਦਿਨਾਂ ਬਾਅਦ ਇਹ ਅਹੁਦਾ ਸੌਂਪ ਦਿੱਤਾ ਗਿਆ ਤਾਂ ਅਰੁਣ ਨਾਰੰਗ ਨੇ ਖੁੱਲ ਕੇ ਨਰਾਜ਼ਗੀ ਜਾਹਿਰ ਕੀਤੀ ਸੀ।

ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਫੜਿਆ ਆਪ ਦਾ ਝਾੜੂ,ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਬਣਨ ਤੋਂ ਸਨ ਨਾਰਾਜ਼
Follow Us On

ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ। ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਵਿਧਾਇਕ ਨਾਰੰਗ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਮੈਂਬਰਸ਼ਿਪ ਦਿੱਤੀ ਗਈ। ਸੁਨੀਲ ਜਾਖੜ ਨੂੰ ਭਾਜਪਾ ਪ੍ਰਧਾਨ ਬਣਾਏ ਜਾਣ ਤੋਂ ਅਰੁਣ ਨਾਰੰਗ ਨਾਰਾਜ਼ ਸਨ।

ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਉਸੇ ਦਿਨ ਹੀ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਦਿਨ ਸੁਨੀਲ ਜਾਖੜ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ ਸੀ। ਹਾਲਾਂਕਿ ਉਨ੍ਹਾਂ ਨੇ ਉਦੋਂ ਕਿਹਾ ਸੀ ਕਿ ਉਹ ਭਾਜਪਾ ਵਰਕਰ ਦੇ ਤੌਰ ‘ਤੇ ਕੰਮ ਕਰਦੇ ਰਹਿਣਗੇ, ਪਰ ਬਾਅਦ ‘ਚ ਉਨ੍ਹਾਂ ਨੇ ਇਸ ‘ਤੇ ਗੁੱਸਾ ਜ਼ਾਹਰ ਕਰਦੇ ਹੋਏ ਪਾਰਟੀ ਛੱਡਣ ਦਾ ਫੈਸਲਾ ਲਿਆ। ਕਿਉਂਕਿ ਭਾਜਪਾ ਦੇ ਕਿਸੇ ਆਗੂ ਨੇ ਉਨ੍ਹਾਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਾਖੜ ਨੂੰ ਦਿੱਤੀ ਸੀ ਮਾਤ

ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੀ ਜਿਸਦਾ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਉਹ ਭਾਜਪਾ ਨੂੰ ਅਲਵਿਦਾ ਕਹਿ ਦੇਣਗੇ। ਸਾਲ 2017 ਵਿੱਚ ਅਰੁਣ ਨਾਰੰਗ ਨੇ ਭਾਜਪਾ ਉਮੀਦਵਾਰ ਵਜੋਂ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੇ ਅਬੋਹਰ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸੁਨੀਲ ਜਾਖੜ ਨੂੰ ਹਰਾਇਆ ਸੀ।