AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

Chandigarh Bank & Diljit Dosanjh Bomb Threat: ਧਮਕੀਆਂ ਦੀ ਜਾਣਕਾਰੀ ਮਿਲਣ ਤੋਂ ਬਾਅਦ, ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਬੰਬ ਸਕੁਐਡ ਨੇ ਬੈਂਕ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲਈ, ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਹੁਣ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੀ ਗੰਭੀਰਤਾ ਦੀ ਜਾਂਚ ਕਰ ਰਹੀ ਹੈ।

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ 'ਚ ਲਿਖਿਆ - ਦਿਲਜੀਤ ਦੇ iPhone 'ਚ ਕਰਾਂਗੇ ਧਮਾਕਾ
ਚੰਡੀਗੜ੍ਹ ਪੁਲਿਸ ਦੀ ਪੁਰਾਣੀ ਤਸਵੀਰ
tv9-punjabi
| Updated On: 12 Nov 2026 14:43 PM IST
Share

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਬੰਬ ਧਮਾਕੇ ਕਰਨ ਦੀ ਗੱਲ ਲਿੱਖੀ ਗਈ ਹੈ। ਈਮੇਲ ਦੇ ਅਨੁਸਾਰ, ਚੰਡੀਗੜ੍ਹ ਬੈਂਕਾਂ ਅਤੇ ਨਗਰ ਨਿਗਮ ਦੇ ਮੇਅਰ ਦੇ ਦਫਤਰ ‘ਤੇ ਦੁਪਹਿਰ 1:11 ਵਜੇ ਅਤੇ ਮੋਹਾਲੀ ਹਵਾਈ ਅੱਡੇ ‘ਤੇ ਰਾਤ 9:11 ਵਜੇ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਪੰਜਾਬ, ਖਾਲਿਸਤਾਨ ਅਤੇ ਦਿਲਜੀਤ ਦਾ ਜ਼ਿਕਰ ਕਰਦੇ ਹੋਏ ਹੋਰ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਵੀ ਚੇਤਾਵਨੀ ਦਿੱਤੀ ਗਈ ਸੀ।

ਈਮੇਲ ਵਿੱਚ 12 ਦਸੰਬਰ ਨੂੰ ਮੁੱਲਾਂਪੁਰ ਸਟੇਡੀਅਮ ਵਿੱਚ ਵੀ ਆਈਈਡੀ ਧਮਾਕੇ ਦੀ ਧਮਕੀ ਵੀ ਦਿੱਤੀ ਗਈ ਹੈ, ਨਾਲ ਹੀ ਦਿਲਜੀਤ ਦੇ ਆਈਫੋਨ ਧਮਾਕਾ ਕਰਨ ਅਤੇ ਉਨ੍ਹਾਂ ਦਾ ਅੰਤਿਮ ਸਫਰ ਸ਼ੁਰੂ ਹੋਣ ਵਰਗ੍ਹੀਆਂ ਗੱਲਾਂ ਲਿਖੀਆਂ ਗਈਆਂ ਹਨ। ਇਸ ਤੋਂ ਇਲਾਵਾ, 31 ਦਸੰਬਰ ਤੱਕ ਉਨ੍ਹਾਂ ਦੇ ਬੰਗਲੇ ਜਲਸੇ ਵਿੱਚ ਅਮਿਤਾਭ ਬੱਚਨ ਦੀ ਹੱਤਿਆ ਦੀ ਧਮਕੀ ਦਿੱਤੀ ਗਈ ਸੀ।

ਬੱਚਿਆਂ ਨੂੰ ਸੁਰੱਖਿਅਤ ਰੱਖਣ ਅਤੇ ਸ਼ੋਅ ਵਿੱਚ ਨਾ ਜਾਣ ਦੀ ਚੇਤਾਵਨੀ

ਈਮੇਲ ਵਿੱਚ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ, ਦਿਲਜੀਤ ਦੇ ਸ਼ੋਅ ਵਿੱਚ ਨਾ ਜਾਉਣ ਅਤੇ ਆਈਫੋਨ ਨਾ ਚੁੱਕਣ ਦੀ ਚੇਤਾਵਨੀ ਦਿੱਤੀ ਗਈ। ਇਸ ਵਿੱਚ 1984 ਦੀਆਂ ਘਟਨਾਵਾਂ ਅਤੇ ਸਿੱਖਾਂ ਵਿਰੁੱਧ ਨਾਅਰਿਆਂ ਦਾ ਜ਼ਿਕਰ ਕਰਕੇ ਬਦਲਾ ਲੈਣ ਦੀ ਗੱਲ ਕੀਤੀ ਗਈ ਹੈ। ਈਮੇਲ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ (ਪਰਮਾਰ-ਕੈਨੇਡਾ) ਦਾ ਵੀ ਜ਼ਿਕਰ ਹੈ। ਗੁਰਨਾਖ ਸਿੰਘ, ਗੁਰਮੀਰਵੀਰ ਸਿੰਘ, ਰਾਜਾਦਾ ਅਤੇ ਪ੍ਰੋ. ਗੁਰਕਾਲ ਸਿੰਘ ਸਮੇਤ ਕਈ ਵਿਅਕਤੀਆਂ ਅਤੇ ਥਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਧਮਕੀਆਂ ਦੀ ਜਾਣਕਾਰੀ ਮਿਲਣ ਤੋਂ ਬਾਅਦ, ਚੰਡੀਗੜ੍ਹ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਬੰਬ ਸਕੁਐਡ ਨੇ ਬੈਂਕ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲਈ, ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਪੁਲਿਸ ਹੁਣ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੀ ਗੰਭੀਰਤਾ ਦੀ ਜਾਂਚ ਕਰ ਰਹੀ ਹੈ।

ਪਹਿਲਾਂ ਵੀ ਮਿਲੀਆਂ ਹਨ ਧਮਕੀਆਂ

ਧਿਆਨਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਜ਼ਿਲ੍ਹਾ ਅਦਾਲਤ, ਪੰਜਾਬ ਸਕੱਤਰੇਤ, ਪਾਸਪੋਰਟ ਦਫਤਰ, ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਚੰਡੀਗੜ੍ਹ ਦੇ ਮੇਅਰ ਦਫਤਰ ਵਿਰੁੱਧ ਬੰਬ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ, ਤਲਾਸ਼ੀ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਸੀ।

Follow Us