ਕੈਂਸਰ ਦੇ ਇਲਾਜ ਲਈ ਹੁਣ ਨਹੀਂ ਜਾਣਾ ਪਵੇਗਾ ਬੀਕਾਨੇਰ, ਸਰਕਾਰ ਨੇ ਹੋਮੀ ਭਾਬਾ ਹਸਪਤਾਲ-ਟਾਟਾ ਮੈਮੋਰੀਅਲ ਸੈਂਟਰ ਨਾਲ ਸਾਈਨ ਕੀਤਾ MoU

Updated On: 

06 Jul 2023 19:25 PM

Cancer Treatment Now in Punjab: ਸੈਂਟਰ ਵਿੱਚ ਕੀਮੋਥੈਰੇਪੀ ਅਤੇ ਬਾਇਓਪਸੀ ਅਤੇ ਛੋਟੀ ਓੀ ਲਈ ਮਾਮੂਲੀ ਓਟੀ ਲਈ ਡੇ ਕੇਅਰ ਸੁਵਿਧਾਵਾਂ ਵੀ ਹਨ। ਇਸ ਨਾਲ ਪੰਜਾਬ ਸਮੇਤ ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦਾ ਇਲਾਜ ਮਿਲੇਗਾ।

ਕੈਂਸਰ ਦੇ ਇਲਾਜ ਲਈ ਹੁਣ ਨਹੀਂ ਜਾਣਾ ਪਵੇਗਾ ਬੀਕਾਨੇਰ, ਸਰਕਾਰ ਨੇ ਹੋਮੀ ਭਾਬਾ ਹਸਪਤਾਲ-ਟਾਟਾ ਮੈਮੋਰੀਅਲ ਸੈਂਟਰ ਨਾਲ ਸਾਈਨ ਕੀਤਾ MoU
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ, ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ (Homi Bhabha Cancer Hosptial) ਅਤੇ ਖੋਜ ਕੇਂਦਰ ਦੇ ਆਈਪੀਡੀ ਦਾ ਉਦਘਾਟਨ ਕਰਨ ਪਹੁੰਚੇ। ਇਸ ਦੌਰਾਨ ਪੰਜਾਬ ਸਰਕਾਰ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਰਿਸਰਚ ਸੈਂਟਰ ਅਤੇ ਟਾਟਾ ਮੈਮੋਰੀਅਲ ਸੈਂਟਰ ਨਾਲ ਐਮਓਯੂ (MoU) ਵੀ ਸਾਈਨ ਕੀਤਾ।

ਰੁਜ਼ਗਾਰ ਅਤੇ ਸਿਖਲਾਈ ਦੇ ਸਾਧਨ ਹੋਣਗੇ ਪੈਦਾ

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਕੈਂਸਰ (Cancer) ਦੀ ਭਿਆਨਕ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਝੌਤਾ ਸਹੀਬੰਦ ਕਰਨ ਨਾਲ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਿਖਲਾਈ ਦੀਆਂ ਸਹੂਲਤਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕੋਈ ਵੀ ਪੰਜਾਬੀ ਲਾਇਲਾਜ ਬਿਮਾਰੀਆਂ ਦੇ ਇਲਾਜ ਤੋਂ ਵਾਂਝਾ ਨਾ ਰਹਿ ਸਕੇ।

ਬੀਕਾਨੇਰ ਜਾ ਰਹੇ ਕੈਂਸਰ ਦੇ ਮਰੀਜਾਂ ਦਾ ਪੰਜਾਬ ਵਿੱਚ ਇਲਾਜ

ਸੀਐਮ ਮਾਨ ਨੇ ਦੱਸਿਆ ਕਿ ਸੰਗਰੂਰ ਦੇ ਕੇਂਦਰ ਵਿੱਚ ਸਥਿਤ ਹੋਮੀ ਭਾਭਾ ਸੈਂਟਰ ਹੁਣ 125 ਬੈੱਡਾਂ ਦਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਠਿੰਡਾ ਤੋਂ ਬੀਕਾਨੇਰ ਤੱਕ ਕੈਂਸਰ ਟਰੇਨ ਜਾਂਦੀ ਸੀ, ਪਰ ਹੁਣ ਉਹ ਟਰੇਨ ਨਾ ਸਿਰਫ਼ ਬੰਦ ਕੀਤੀ, ਸਗੋਂ ਪੰਜਾਬ ਵਿੱਚ ਹੀ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੰਦੀ। ਸੰਗਰੂਰ ਦੇ ਬੁਨਿਆਦੀ ਢਾਂਚੇ ਲਈ 42 ਕਰੋੜ ਰੁਪਏ ਦਿੱਤੇ ਗਏ ਹਨ ਅਤੇ 2 ਕਰੋੜ ਰੁਪਏ ਸਾਲਾਨਾ ਰੱਖੇ ਗਏ ਹਨ। ਇਸ ਤੋਂ ਇਲਾਵਾ PET, SPECT ਅਤੇ ਸਕੈਨ ਲਈ ਵੱਖਰੇ ਤੌਰ ‘ਤੇ 34 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਪੰਜਾਬ ਵਿੱਚ ਮੋਬਾਈਲ ਲੈਬ ਲਿਆਉਣ ਦੀਆਂ ਕੋਸ਼ਿਸ਼ਾਂ

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੋਬਾਈਲ ਲੈਬ ਲਿਆਉਣਾ ਚਾਹੁੰਦੀ ਹੈ। ਤਾਂ ਜੋ ਜੋ ਲੋਕ ਦੂਰ ਨਹੀਂ ਜਾ ਸਕਦੇ, ਉਨ੍ਹਾਂ ਦੇ ਮੈਡੀਕਲ ਟੈਸਟ ਮੌਕੇ ‘ਤੇ ਹੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਕ ਉਦਯੋਗਪਤੀ ਨੇ ਇਨ੍ਹਾਂ ਮੋਬਾਈਲ ਵੈਨਾਂ ਨੂੰ ਸਪਾਂਸਰ ਕਰਨ ਦੀ ਗੱਲ ਕੀਤੀ ਹੈ।

ਮਾਲਵੇ ਦੇ ਲੋਕ ਮੈਡੀਕਲ ਟੈਸਟਾਂ ਤੋਂ ਕਰਦੇ ਹਨ ਪਰਹੇਜ਼

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੇ ਮਾਲਵਾ ਖੇਤਰ ਵਿੱਚ ਹੈਪੇਟਾਈਟਸ-ਸੀ ਦੇ ਬਹੁਤ ਸਾਰੇ ਮਰੀਜ਼ ਹਨ। ਇਸ ਦੇ ਕਈ ਕਾਰਨ ਹਨ ਪਰ ਲੋੜ ਹੈ ਲੋਕਾਂ ਨੂੰ ਜਾਗਰੂਕ ਕਰਨ ਦੀ। ਉਨ੍ਹਾਂ ਕਿਹਾ ਕਿ ਲੋਕ ਆਪਣਾ ਮੈਡੀਕਲ ਟੈਸਟ ਕਰਵਾਉਣ ਤੋਂ ਪਰਹੇਜ਼ ਰਹੇ ਹਨ। ਇਸ ਦਾ ਕਾਰਨ ਇੱਥੇ ਕੈਂਸਰ ਦੇ ਮਰੀਜ਼ਾਂ ਦੀ ਜ਼ਿਆਦਾ ਗਿਣਤੀ ਹੈ। ਲੋਕ ਡਰਦੇ ਹਨ ਕਿ ਕਿਤੇ ਮੈਡੀਕਲ ਟੈਸਟ ‘ਚ ਉਨ੍ਹਾਂ ਨੂੰ ਪਤਾ ਨਾ ਲੱਗ ਜਾਵੇ ਕਿ ਉਹ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸੀ ਉਦਘਾਟਨ

ਜਿਕਰਯੋਗ ਹੈ ਕਿ 10 ਮਹੀਨੇ ਪਹਿਲਾਂ ਅਗਸਤ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Narender Modi) ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪੀਐਮ ਮੋਦੀ ਨੇ ਇਸ ਹਸਪਤਾਲ ਨੂੰ ਦੇਸ਼ ਦੀਆਂ ਸਿਹਤ ਸਹੂਲਤਾਂ ਵਿੱਚ ਸੁਧਾਰ ਦਾ ਪ੍ਰਤੀਬਿੰਬ ਦੱਸਿਆ ਸੀ। ਪੰਜਾਬ ਅਤੇ ਹਰਿਆਣਾ ਸਮੇਤ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਇਸ ਕੇਂਦਰ ਦਾ ਲਾਭ ਮਿਲੇਗਾ।

ਹਸਪਤਾਲ ਵਿੱਚ 300 ਬੈੱਡ ਦੀ ਸਮਰੱਥਾ

600 ਕਰੋੜ ਦੀ ਲਾਗਤ ਨਾਲ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬੈੱਡਾਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀ ਓਪੀਡੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਐਮਆਰਆਈ, ਸੀਟੀ ਸਕੈਨ, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ