AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ‘ਚ CBI ਨੇ 40 ਹਜ਼ਾਰ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ, ਗੱਡੀ ਛੱਡਣ ਬਦਲੇ ਮੰਗੇ ਸੀ ਪੈਸੇ

ਕੇਂਦਰੀ ਜਾਂਚ ਬਿਊਰੋ ਨੇ ਸ਼ਨੀਵਾਰ ਰਾਤ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਸੈਕਟਰ 39 ਪੁਲਿਸ ਥਾਣੇ ਦੇ ਐਸ.ਏ.ਐਸ.ਆਈ. (ASI) ਹਿਤੇਸ਼ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਉਕਤ ਸਹਾਇਕ ਸਬ-ਇੰਸਪੈਕਟਰ (ASI) ਇੱਕ ਵਿਅਕਤੀ ਤੋਂ ਉਸ ਦੀ ਜ਼ਬਤ ਕੀਤੀ ਗਈ ਗੱਡੀ ਨੂੰ ਰਿਲੀਜ਼ ਕਰਨ ਦੇ ਨਾਂ 'ਤੇ ਮੋਟੀ ਰਕਮ ਦੀ ਮੰਗ ਕਰ ਰਿਹਾ ਸੀ।

ਚੰਡੀਗੜ੍ਹ 'ਚ CBI ਨੇ 40 ਹਜ਼ਾਰ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ, ਗੱਡੀ ਛੱਡਣ ਬਦਲੇ ਮੰਗੇ ਸੀ ਪੈਸੇ
ਸੰਕੇਤਕ ਤਸਵੀਰ
tv9-punjabi
| Updated On: 06 Jun 2026 23:41 PM IST
Share

ਕੇਂਦਰੀ ਜਾਂਚ ਬਿਊਰੋ ਨੇ ਸ਼ਨੀਵਾਰ ਰਾਤ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਸੈਕਟਰ 39 ਪੁਲਿਸ ਥਾਣੇ ਦੇ ਐਸ.ਏ.ਐਸ.ਆਈ. (ASI) ਹਿਤੇਸ਼ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਉਕਤ ਸਹਾਇਕ ਸਬ-ਇੰਸਪੈਕਟਰ (ASI) ਇੱਕ ਵਿਅਕਤੀ ਤੋਂ ਉਸ ਦੀ ਜ਼ਬਤ ਕੀਤੀ ਗਈ ਗੱਡੀ ਨੂੰ ਰਿਲੀਜ਼ ਕਰਨ ਦੇ ਨਾਂ ‘ਤੇ ਮੋਟੀ ਰਕਮ ਦੀ ਮੰਗ ਕਰ ਰਿਹਾ ਸੀ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਸੀ.ਬੀ.ਆਈ. ਨੇ ਯੋਜਨਾਬੱਧ ਤਰੀਕੇ ਨਾਲ ਟ੍ਰੈਪ ਲਗਾ ਕੇ ਏ.ਐਸ.ਆਈ. ਨੂੰ ਮੌਕੇ ‘ਤੇ ਹੀ ਦਬੋਚ ਲਿਆ।

ਅਦਾਲਤੀ ਹੁਕਮਾਂ ਦੇ ਬਾਵਜੂਦ ਨਹੀਂ ਛੱਡ ਰਿਹਾ ਸੀ ਗੱਡੀ

ਮਾਮਲੇ ਦੇ ਸ਼ਿਕਾਇਤਕਰਤਾ ਅਮਰਦੀਪ ਨੇ ਸੀ.ਬੀ.ਆਈ. ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇੱਕ ਸੜਕ ਹਾਦਸੇ ਤੋਂ ਬਾਅਦ ਪੁਲਿਸ ਨੇ ਉਸ ਦੀ ਗੱਡੀ ਨੂੰ ਜ਼ਬਤ ਕਰ ਕੇ ਥਾਣੇ ਬੰਦ ਕਰ ਦਿੱਤਾ ਸੀ। ਗੱਡੀ ਨੂੰ ਛੁਡਵਾਉਣ ਲਈ ਉਸ ਨੇ ਜ਼ਿਲ੍ਹਾ ਅਦਾਲਤ ਤੱਕ ਪਹੁੰਚ ਕੀਤੀ ਸੀ ਅਤੇ ਅਦਾਲਤ ਵੱਲੋਂ ਗੱਡੀ ਨੂੰ ਸੁਪਰਦਾਰੀ ‘ਤੇ ਛੱਡਣ ਦੇ ਸਪੱਸ਼ਟ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਸਨ। ਅਦਾਲਤ ਦੇ ਹੁਕਮ ਹਾਸਲ ਕਰਨ ਦੇ ਬਾਵਜੂਦ ਵੀ ਮੁਲਜ਼ਮ ਏ.ਐਸ.ਆਈ. ਹਿਤੇਸ਼ ਗੱਡੀ ਨੂੰ ਰਿਲੀਜ਼ ਕਰਨ ਵਿੱਚ ਲਗਾਤਾਰ ਆਨਾਕਾਨੀ ਕਰ ਰਿਹਾ ਸੀ ਅਤੇ ਮਾਮਲੇ ਨੂੰ ਲਟਕਾ ਰਿਹਾ ਸੀ।

50 ਹਜ਼ਾਰ ਤੋਂ 40 ਹਜ਼ਾਰ ਵਿੱਚ ਹੋਇਆ ਸੌਦਾ

ਸ਼ਿਕਾਇਤਕਰਤਾ ਅਨੁਸਾਰ, ਏ.ਐਸ.ਆਈ. ਨੇ ਗੱਡੀ ਛੱਡਣ ਦੇ ਬਦਲੇ ਪਹਿਲਾਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਪਰ ਬਾਅਦ ਵਿੱਚ ਕਾਫੀ ਮਿੰਨਤ-ਤਰਲਾ ਕਰਨ ‘ਤੇ ਉਹ 40 ਹਜ਼ਾਰ ਰੁਪਏ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਇਸ ਪੂਰੇ ਭ੍ਰਿਸ਼ਟਾਚਾਰ ਦੀ ਸੂਚਨਾ ਤੁਰੰਤ ਕੇਂਦਰੀ ਜਾਂਚ ਬਿਊਰੋ ਨੂੰ ਦੇ ਦਿੱਤੀ।

CBI ਨੇ ਇੰਝ ਲਗਾਇਆ ਟ੍ਰੈਪ

ਸੂਚਨਾ ਮਿਲਣ ਤੋਂ ਬਾਅਦ ਸੀ.ਬੀ.ਆਈ. ਦੀ ਟੀਮ ਨੇ ਸਭ ਤੋਂ ਪਹਿਲਾਂ ਸ਼ਿਕਾਇਤ ਦੀ ਮੁਢਲੀ ਜਾਂਚ ਕੀਤੀ ਅਤੇ ਤੱਥਾਂ ਨੂੰ ਸਹੀ ਪਾਇਆ। ਇਸ ਤੋਂ ਬਾਅਦ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਫੜਨ ਲਈ ਇੱਕ ਵਿਸ਼ੇਸ਼ ਜਾਲ ਵਿਛਾਇਆ ਗਿਆ। ਰਣਨੀਤੀ ਦੇ ਤਹਿਤ, ਜਿਵੇਂ ਹੀ ਮੁਲਜ਼ਮ ਏ.ਐਸ.ਆਈ. ਹਿਤੇਸ਼ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਣ ਲਈ ਨਿਸ਼ਚਿਤ ਥਾਂ ‘ਤੇ ਪਹੁੰਚਿਆ ਅਤੇ ਪੈਸੇ ਫੜੇ, ਤਾਂ ਪਹਿਲਾਂ ਤੋਂ ਹੀ ਤਾਇਨਾਤ ਸੀ.ਬੀ.ਆਈ. ਦੀ ਟੀਮ ਨੇ ਉਸ ਨੂੰ ਘੇਰ ਲਿਆ ਅਤੇ ਰੰਗੇ ਹੱਥੀਂ ਕਾਬੂ ਕਰ ਲਿਆ।

ਸੀ.ਬੀ.ਆਈ. ਸੂਤਰਾਂ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਏ.ਐਸ.ਆਈ. ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਮਾਮਲੇ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...