AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਨਗਣਨਾ ਲਈ ਕੇਂਦਰ ਵੱਲੋਂ ਮੰਗੇ ਗਏ 66,000 ਅਧਿਆਪਕਾਂ ਨੂੰ ਦੇਣ ਤੋਂ ਪੰਜਾਬ ਸਰਕਾਰ ਦੀ ਨਾਂਹ, ਸੀਐੱਮ ਬੋਲੇ: ‘ਬੇਰੁਜ਼ਗਾਰਾਂ ਨੂੰ ਦਿਓ ਮੌਕਾ’

Center Vs Punjab Government: ਸੂਬੇ ਵਿੱਚ ਪਹਿਲਾਂ ਤੋਂ ਹੀ ਰਾਜਪਾਲ ਪੁਰੋਹਿਤ ਅਤੇ ਸੀਐੱਮ ਮਾਨ ਵਿਚਾਲੇ ਜੁਬਾਨੀ ਹਮਲੇ ਜਾਰੀ ਹਨ। ਹੁਣ ਕੇਂਦਰ ਸਰਕਾਰ ਵੱਲੋਂ ਜਨਗਣਨਾ, ਲਈ ਮੰਗੇ ਗਏ 66 ਹਜ਼ਾਰ ਅਧਿਆਪਕਾਂ ਦੇ ਮੁੱਦੇ ਤੇ ਕੇਂਦਰ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਆ ਗਏ ਹਨ।

ਜਨਗਣਨਾ ਲਈ ਕੇਂਦਰ ਵੱਲੋਂ ਮੰਗੇ ਗਏ 66,000 ਅਧਿਆਪਕਾਂ ਨੂੰ ਦੇਣ ਤੋਂ ਪੰਜਾਬ ਸਰਕਾਰ ਦੀ ਨਾਂਹ, ਸੀਐੱਮ ਬੋਲੇ: 'ਬੇਰੁਜ਼ਗਾਰਾਂ ਨੂੰ ਦਿਓ ਮੌਕਾ'
tv9-punjabi
| Updated On: 01 May 2025 15:43 PM IST
Share
Center Vs Punjab Government: ਕੇਂਦਰ ਅਤੇ ਰਾਜ ਸਰਕਾਰ ਵਿੱਚ ਬਹੁਤ ਸਾਰੇ ਮਤਭੇਦ ਹੁੰਦੇ ਹਨ। ਇਹ ਮਤਭੇਦ ਉਦੋਂ ਹੋਰ ਵੱਧ ਜਾਂਦੇ ਹਨ, ਜਦੋਂ ਕੇਂਦਰ ਵਿੱਚ ਰਾਜ ਸਰਕਾਰ ਦੇ ਵਿਰੋਧੀ ਦੀ ਸਰਕਾਰ ਹੋਵੇ। ਅਜਿਹਾ ਹੀ ਕੁਝ ਇਨ੍ਹੀਂ ਦਿਨੀਂ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਿਹਾ ਹੈ। ਦਰਅਸਲ, ਪੰਜਾਬ ਦੀ ਮਾਨ ਸਰਕਾਰ (Punjab Government) ਅਤੇ ਕੇਂਦਰ ਸਰਕਾਰ (Center Government) ਇੱਕ ਮੰਗ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ ਹਨ। ਇਹ ਮੰਗ ਕੇਂਦਰ ਦੀ ਹੈ। ਜਿਸਨੇ ਸੂਬੇ ਵਿਚ ਮਰਦਮਸ਼ੁਮਾਰੀ ਲਈ ਮਾਨ ਸਰਕਾਰ ਕੋਲੋਂ ਅਧਿਆਪਕਾਂ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਦੇ ਇੱਕ ਮੰਤਰੀ ਦੇ ਅਨੁਸਾਰ, ਕੇਂਦਰ ਸਰਕਾਰ ਨੇ ਸੂਬੇ ਵਿੱਚ ਜਨਗਣਨਾ ਲਈ 66,000 ਅਧਿਆਪਕਾਂ ਦੀ ਮੰਗ ਕੀਤੀ ਸੀ।ਜਿਸਨੂੰ ਮੰਣਨ ਤੋਂ ਸਾਫ਼ ਤੌਰ ‘ਤੇ ਇਨਕਾਰ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਸ ਪਿੱਛੇ ਦਲੀਲ ਦਿੱਤੀ ਹੈ ਕਿ ਉਹ ਬੇਰੁਜ਼ਗਾਰ ਨੌਜਵਾਨਾਂ ਦੀ ਭਰਤੀ ਕਰਕੇ ਮਰਦਮਸ਼ੁਮਾਰੀ ਕਰਵਾਉਣ। ਪਰ ਸਰਕਾਰ ਆਪਣੇ ਅਧਿਆਪਕਾਂ ਨੂੰ ਨਹੀਂ ਦੇਵੇਗੀ।

‘ਅਧਿਆਪਕ ਸਿਰਫ ਅਧਿਆਪਨ ਦੇ ਕੰਮ ਲਈ ਦੇਣਗੇ ਸੇਵਾਵਾਂ’

ਉਨ੍ਹਾਂ ਦਾ ਕਹਿਣਾ ਹੈ ਕਿ ਅਧਿਆਪਕ ਸਿਰਫ ਅਧਿਆਪਨ ਦੇ ਕੰਮ ਨਾਲ ਸਬੰਧਤ ਸੇਵਾਵਾਂ ਦੇਣਗੇ। ਉਨ੍ਹਾਂ ਨੂੰ ਕਿਸੇ ਗੈਰ-ਅਧਿਆਪਕ ਕੰਮ ਲਈ ਡਿਊਟੀ ‘ਤੇ ਨਹੀਂ ਲਗਾਇਆ ਜਾਵੇਗਾ। ਇਸ ਤਰ੍ਹਾਂ ਨਾਲ ਨੌਜਵਾਨਾਂ ਨੂੰ ਸਰਕਾਰੀ ਕੰਮਾਂ ਦੀ ਜਾਣਕਾਰੀ ਮਿਲਣ ਨਾਲ ਉਨ੍ਹਾਂ ਦੇ ਹੁਨਰ ਨਿਖਾਰਣ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਹੈ ਕਿ ਅਜਿਹੇ ਫੈਸਲੇ ਸਿਰਫ ਉਹ ਵਿਅਕਤੀ ਹੀ ਲੈ ਸਕਦਾ ਹੈ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਿਆ ਹੋਵੇ। ਮੁੱਖ ਮੰਤਰੀ ਮਾਨ ਦੇ ਇਸ ਫੈਸਲੇ ਦੀ ਚਾਰੇ ਪਾਸੇ ਤਾਰੀਫ ਹੋ ਰਹੀ ਹੈ। ਲੋਕਾਂ ਦਾ ਮੰਨਣਾ ਹੈ ਕਿ ਇਸ ਕਾਰਨ ਸੂਬੇ ‘ਚ ਜੋ ਬੇਰੁਜ਼ਗਾਰ ਹਨ, ਉਨ੍ਹਾਂ ਨੂੰ ਰੁਜ਼ਗਾਰ ਮਿਲੇਗਾ। ਜੇਕਰ ਕੇਂਦਰ ਨੇ ਜਨਗਣਨਾ ਕਰਵਾਉਣਾ ਚਾਹੁੰਦਾ ਹੈ ਤਾਂ ਅਜਿਹੇ ਲੋਕਾਂ ਦੀ ਡਿਊਟੀ ਲਗਾਵੇ।। ਇਸ ਤੋਂ ਇਲਾਵਾ ਅਧਿਆਪਕਾਂ ਦੀ ਉਨ੍ਹਾਂ ਦੇ ਕੰਮ ਦੇ ਪ੍ਰਤੀ ਸਮਰਪਣ ਅਤੇ ਜਵਾਬਦੇਹੀ ਵੀ ਵਧੇਗੀ।

12,700 ਅਧਿਆਪਕਾਂ ਨੂੰ ਕੀਤਾ ਗਿਆ ਹੈ ਪੱਕਾ

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਸਰਕਾਰੀ ਮੁਲਾਜ਼ਮਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੇ ਹਨ। ਜਿਸ ਵਿੱਚ ਹਾਲ ਹੀ ਵਿੱਚ ਮਾਨ ਸਰਕਾਰ ਨੇ 12 ਹਜ਼ਾਰ 710 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸ ਤੋਂ ਇਲਾਵਾ ਇਸ ਦੇ ਨਾਲ ਹੀ ਸਰਕਾਰ ਨੇ ਠੇਕਾ ਅਧਿਆਪਕਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਇਸ ਕਾਰਨ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਚ ਜ਼ਬਰਦਸਤ ਵਾਧਾ ਹੋਇਆ ਹੈ। ਦਰਅਸਲ ਪੰਜਾਬ ਸਰਕਾਰ ਨੇ ਠੇਕਾ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਡਰ ਬਣਾਇਆ ਹੈ ਅਤੇ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ 10 ਹਜ਼ਾਰ ਤੋਂ ਵੱਧ ਦਾ ਵਾਧਾ ਹੋਇਆ ਹੈ। ਅੰਕੜਿਆਂ ਅਨੁਸਾਰ, ਸਿੱਖਿਆ ਵਲੰਟੀਅਰਾਂ ਦੀ ਤਨਖਾਹ 3,500 ਰੁਪਏ ਤੋਂ ਵਧਾ ਕੇ 15,000 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਜੋ ਸਿੱਖਿਆ ਪ੍ਰਦਾਤਾ ਹਨ, ਉਹਨਾਂ ਦੀ ਤਨਖਾਹ ਵਿੱਚ 9,500 ਰੁਪਏ ਤੋਂ 20,500 ਤੱਕ ਦਾ ਵਾਧਾ ਹੋਇਆ ਹੈ। ਜਦੋਂ ਕਿ IEV ਵਾਲੰਟੀਅਰਾਂ ਨੂੰ ਪਹਿਲਾਂ 5,500 ਰੁਪਏ ਮਿਲਦੇ ਸਨ, ਪਰ ਹੁਣ ਉਨ੍ਹਾਂ ਨੂੰ 15,000 ਤੱਕ ਦੀ ਤਨਖਾਹ ਮਿਲੇਗੀ। ਜੇਕਰ ETT ਅਤੇ NTT ਟੀਚਰਾਂ ਦੀ ਗੱਲ ਕਰੀਏ ਤਾਂ 10,250 ਤੋਂ 22,000 ਅਤੇ ਬੀਏ, ਐਮਏ ਬੀਐੱਡ ਕਰ ਕੇ ਜੋ ਸਿੱਖਿਆ ਦੇ ਰਹੇ ਹਨ, ਉਨ੍ਹਾਂ ਦੀ ਤਨਖਾਹ 11,000 ਰੁਪਏ ਤੋਂ ਵਧਾ ਕੇ 23,500 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ EGS, EIE, STR ਵਾਲੰਟੀਅਰਾਂ ਦੀ ਤਨਖਾਹ 6,000 ਰੁਪਏ ਤੋਂ ਵਧ ਕੇ 18,000 ਰੁਪਏ ਕਰ ਦਿੱਤੀ ਗਈ ਹੈ। ਲਿਹਾਜਾ, ਸਰਕਾਰ ਦਾ ਹੁਣ ਕੇਂਦਰ ਨੂੰ ਅਧਿਆਪਕ ਨਾ ਦਿੱਤੇ ਜਾਣ ਦਾ ਮੁੱਦਾ ਵੀ ਲਾਹੇਵੰਦ ਸਾਬਤ ਹੋ ਰਿਹਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...