AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਦਾ ਤੋਹਫ਼ਾ, ਮੁਲਾਜ਼ਮਾਂ ਲਈ 30 ਦਿਨਾਂ ਦੇ ਬੋਨਸ ਦਾ ਐਲਾਨ

ਦੀਵਾਲੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਮੁਲਾਜ਼ਮਾਂ ਨੂੰ ਖ਼ੁਸ਼ੀ ਦਾ ਵੱਡਾ ਤੋਹਫ਼ਾ ਦਿੰਦਿਆਂ ਸਾਲਾਨਾ ਬੋਨਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਸ਼ਾਸਨ ਦੇ ਵਿੱਤ ਵਿਭਾਗ ਵੱਲੋਂ ਵਿੱਤੀ ਵਰ੍ਹੇ 2025-26 ਲਈ ਯੋਗ ਮੁਲਾਜ਼ਮਾਂ ਨੂੰ 30 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਨਾਨ-ਪ੍ਰੋਡਕਟੀਵਿਟੀ ਲਿੰਕਡ ਬੋਨਸ (ਐਡਹਾਕ ਬੋਨਸ) ਦੇਣ ਸੰਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹ

ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਦਾ ਤੋਹਫ਼ਾ, ਮੁਲਾਜ਼ਮਾਂ ਲਈ 30 ਦਿਨਾਂ ਦੇ ਬੋਨਸ ਦਾ ਐਲਾਨ
Ai Genrated Image
tv9-punjabi
| Updated On: 21 Oct 2026 18:13 PM IST
Share

ਦੀਵਾਲੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਮੁਲਾਜ਼ਮਾਂ ਨੂੰ ਖ਼ੁਸ਼ੀ ਦਾ ਵੱਡਾ ਤੋਹਫ਼ਾ ਦਿੰਦਿਆਂ ਸਾਲਾਨਾ ਬੋਨਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਸ਼ਾਸਨ ਦੇ ਵਿੱਤ ਵਿਭਾਗ ਵੱਲੋਂ ਵਿੱਤੀ ਵਰ੍ਹੇ 2025-26 ਲਈ ਯੋਗ ਮੁਲਾਜ਼ਮਾਂ ਨੂੰ 30 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਨਾਨ-ਪ੍ਰੋਡਕਟੀਵਿਟੀ ਲਿੰਕਡ ਬੋਨਸ (ਐਡਹਾਕ ਬੋਨਸ) ਦੇਣ ਸੰਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸੰਬੰਧ ਵਿੱਚ ਵਿੱਤ ਵਿਭਾਗ ਦੀ ਲੇਖਾ ਸ਼ਾਖਾ ਨੇ ਚੰਡੀਗੜ੍ਹ ਦੇ ਸਮੂਹ ਪ੍ਰਸ਼ਾਸਕੀ ਸਕੱਤਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਲਿਖਤੀ ਪੱਤਰ ਭੇਜ ਕੇ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।

ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਬੋਨਸ ਦਾ ਲਾਭ

ਵਿੱਤ ਵਿਭਾਗ ਦੇ ਹੁਕਮਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਕੰਮ ਕਰਦੇ ਗਰੁੱਪ ‘ਸੀ’ ਦੇ ਸਾਰੇ ਕਰਮਚਾਰੀ ਅਤੇ ਗਰੁੱਪ ‘ਬੀ’ ਦੇ ਗ਼ੈਰ-ਗਜ਼ਟਿਡ (ਨਾਨ-ਗਜ਼ਟਿਡ) ਮੁਲਾਜ਼ਮ ਇਸ ਬੋਨਸ ਦੇ ਹੱਕਦਾਰ ਹੋਣਗੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਨਿਯਮਾਂ ਅਧੀਨ ਆਉਂਦੇ ਯੋਗ ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ.ਟੀ.) ਦੇ ਹੋਰ ਯੋਗ ਕਰਮਚਾਰੀਆਂ ਨੂੰ ਵੀ ਇਸ ਵਿੱਤੀ ਲਾਭ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।

ਦਿਹਾੜੀਦਾਰ ਕਾਮਿਆਂ ਲਈ ਵੀ ਰਾਹਤ, ਇਹ ਸ਼ਰਤਾਂ ਜ਼ਰੂਰੀ

ਪ੍ਰਸ਼ਾਸਨ ਨੇ ਰੋਜ਼ਾਨਾ ਦਿਹਾੜੀ ‘ਤੇ ਕੰਮ ਕਰਨ ਵਾਲੇ ਕਾਮਿਆਂ ਨੂੰ ਵੀ ਬੋਨਸ ਦੇਣ ਦਾ ਐਲਾਨ ਕੀਤਾ ਹੈ, ਹਾਲਾਂਕਿ ਇਸ ਲਈ ਕੁਝ ਲਾਜ਼ਮੀ ਮਾਪਦੰਡ ਤੈਅ ਕੀਤੇ ਗਏ ਹਨ। ਜਿਹੜੇ ਦਫ਼ਤਰਾਂ ਜਾਂ ਵਿਭਾਗਾਂ ਵਿੱਚ ਹਫ਼ਤੇ ‘ਚ 6 ਦਿਨ ਕੰਮ ਹੁੰਦਾ ਹੈ, ਉੱਥੋਂ ਦੇ ਦਿਹਾੜੀਦਾਰ ਕਾਮਿਆਂ ਨੇ ਪਿਛਲੇ ਲਗਾਤਾਰ 3 ਸਾਲਾਂ ਦੌਰਾਨ ਹਰ ਸਾਲ ਘੱਟੋ-ਘੱਟ 240 ਦਿਨ ਕੰਮ ਕੀਤਾ ਹੋਣਾ ਜ਼ਰੂਰੀ ਹੈ। ਇਸੇ ਤਰ੍ਹਾਂ ਹਫ਼ਤੇ ਵਿੱਚ 5 ਦਿਨ ਕੰਮ ਕਰਨ ਵਾਲੇ ਦਫ਼ਤਰਾਂ ਦੇ ਕਾਮਿਆਂ ਲਈ ਇਹ ਹੱਦ ਹਰ ਵਰ੍ਹੇ ਘੱਟੋ-ਘੱਟ 206 ਦਿਨ ਨਿਰਧਾਰਿਤ ਕੀਤੀ ਗਈ ਹੈ।

ਵੱਧ ਤੋਂ ਵੱਧ 6,908 ਰੁਪਏ ਮਿਲੇਗੀ ਬੋਨਸ ਰਾਸ਼ੀ

ਬੋਨਸ ਦੀ ਗਣਨਾ ਲਈ ਵੱਧ ਤੋਂ ਵੱਧ ਮਾਸਿਕ ਆਮਦਨ 7,000 ਰੁਪਏ ਤੈਅ ਕੀਤੀ ਗਈ ਹੈ। ਇਸ ਗਣਨਾ ਦੇ ਹਿਸਾਬ ਨਾਲ ਯੋਗ ਰੈਗੂਲਰ ਮੁਲਾਜ਼ਮਾਂ ਨੂੰ 30 ਦਿਨਾਂ ਦਾ ਵੱਧ ਤੋਂ ਵੱਧ 6,908 ਰੁਪਏ ਬੋਨਸ ਮਿਲੇਗਾ। ਦੂਜੇ ਪਾਸੇ, ਸ਼ਰਤਾਂ ਪੂਰੀਆਂ ਕਰਨ ਵਾਲੇ ਯੋਗ ਦਿਹਾੜੀਦਾਰ ਮਜ਼ਦੂਰਾਂ ਨੂੰ 1,184 ਰੁਪਏ ਬੋਨਸ ਵਜੋਂ ਅਦਾ ਕੀਤੇ ਜਾਣਗੇ। ਤਿਉਹਾਰੀ ਸੀਜ਼ਨ ਵਿੱਚ ਸਰਕਾਰ ਦੇ ਇਸ ਫ਼ੈਸਲੇ ਨਾਲ ਮੁਲਾਜ਼ਮ ਵਰਗ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

Follow Us
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...