AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨੇਪਾਲ ਹੜ੍ਹ ਤੋਂ ਬਾਅਦ ਅਲਰਟ ‘ਤੇ ਚੰਡੀਗੜ੍ਹ ਪ੍ਰਸ਼ਾਸਨ, ਲਾਪਤਾ ਦੇ ਭਾਲ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

ਨੇਪਾਲ ਵਿੱਚ ਅਚਾਨਕ ਆਏ ਭਿਆਨਕ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਪ੍ਰਸ਼ਾਸਨ ਨੇ ਸ਼ਹਿਰ ਦੇ ਉਨ੍ਹਾਂ ਵਸਨੀਕਾਂ ਬਾਰੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਇਸ ਕੁਦਰਤੀ ਆਫ਼ਤ ਤੋਂ ਬਾਅਦ ਨੇਪਾਲ ਵਿੱਚ ਲਾਪਤਾ ਹਨ ਜਾਂ ਜਿਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਹਾਲੇ ਤੱਕ ਕੋਈ ਸੰਪਰਕ ਨਹੀਂ ਹੋ ਸਕਿਆ ਹੈ।

ਨੇਪਾਲ ਹੜ੍ਹ ਤੋਂ ਬਾਅਦ ਅਲਰਟ 'ਤੇ ਚੰਡੀਗੜ੍ਹ ਪ੍ਰਸ਼ਾਸਨ, ਲਾਪਤਾ ਦੇ ਭਾਲ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ
tv9-punjabi
| Updated On: 27 Aug 2026 17:02 PM IST
Share

ਨੇਪਾਲ ਵਿੱਚ ਅਚਾਨਕ ਆਏ ਭਿਆਨਕ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਪ੍ਰਸ਼ਾਸਨ ਨੇ ਸ਼ਹਿਰ ਦੇ ਉਨ੍ਹਾਂ ਵਸਨੀਕਾਂ ਬਾਰੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਇਸ ਕੁਦਰਤੀ ਆਫ਼ਤ ਤੋਂ ਬਾਅਦ ਨੇਪਾਲ ਵਿੱਚ ਲਾਪਤਾ ਹਨ ਜਾਂ ਜਿਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਹਾਲੇ ਤੱਕ ਕੋਈ ਸੰਪਰਕ ਨਹੀਂ ਹੋ ਸਕਿਆ ਹੈ।

ਸਮਰਪਿਤ ਕੰਟਰੋਲ ਰੂਮ ਸਥਾਪਿਤ

ਇਸ ਸੰਕਟ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਨੇਪਾਲ ਵਿੱਚ ਫਸੇ ਜਾਂ ਲਾਪਤਾ ਹੋਏ ਕਿਸੇ ਵੀ ਚੰਡੀਗੜ੍ਹ ਨਿਵਾਸੀ ਬਾਰੇ ਕੋਈ ਜਾਣਕਾਰੀ ਹੈ, ਤਾਂ ਉਹ ਤੁਰੰਤ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਨਾਲ ਸਾਂਝੀ ਕਰਨ।

ਸਬੰਧਤ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਵੇਗਾ ਡਾਟਾ

ਪ੍ਰਸ਼ਾਸਨਿਕ ਬੁਲਾਰੇ ਅਨੁਸਾਰ ਪ੍ਰਾਪਤ ਹੋਣ ਵਾਲੀ ਸਾਰੀ ਜਾਣਕਾਰੀ ਨੂੰ ਤੁਰੰਤ ਇਕੱਤਰ ਕਰਕੇ ਕੇਂਦਰ ਸਰਕਾਰ ਅਤੇ ਨੇਪਾਲ ਵਿੱਚ ਬਚਾਅ ਕਾਰਜਾਂ ਵਿੱਚ ਜੁਟੇ ਉੱਚ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਵੇਗਾ। ਇਸ ਪਹਿਲਕਦਮੀ ਦਾ ਮੁੱਖ ਮੰਤਵ ਲਾਪਤਾ ਵਿਅਕਤੀਆਂ ਦੀ ਭਾਲ ਵਿੱਚ ਤੇਜ਼ੀ ਲਿਆਉਣਾ ਅਤੇ ਸੰਕਟ ਵਿੱਚ ਘਿਰੇ ਪਰਿਵਾਰਾਂ ਨੂੰ ਹਰ ਸੰਭਵ ਪ੍ਰਸ਼ਾਸਨਿਕ ਤੇ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣਾ ਹੈ।

ਸੰਪਰਕ ਨੰਬਰ ਅਤੇ ਈ-ਮੇਲ ਪਤਾ ਜਾਰੀ

ਚੰਡੀਗੜ੍ਹ ਦੇ ਨਾਗਰਿਕ ਲਾਪਤਾ ਵਿਅਕਤੀਆਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਕੰਟਰੋਲ ਰੂਮ ਦੇ ਐਮਰਜੈਂਸੀ ਨੰਬਰ 112 ਜਾਂ ਲੈਂਡਲਾਈਨ ਨੰਬਰ 0172-2700025 ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਲਿਖਤੀ ਜਾਣਕਾਰੀ ਈ-ਮੇਲ adc-chd@nic.in ‘ਤੇ ਵੀ ਭੇਜੀ ਜਾ ਸਕਦੀ ਹੈ। ਵਧੇਰੇ ਜਾਣਕਾਰੀ ਜਾਂ ਸਿੱਧੇ ਰਾਬਤੇ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੇ ਦਫ਼ਤਰ ਸੁਪਰਡੈਂਟ ਮੋਹਨ ਸਿੰਘ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਇਸ ਸੁਨੇਹੇ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਨੇਪਾਲ ਵਿੱਚ ਫਸੇ ਜਾਂ ਲਾਪਤਾ ਹੋਏ ਸ਼ਹਿਰੀਆਂ ਬਾਰੇ ਸਮੇਂ ਸਿਰ ਸਹੀ ਜਾਣਕਾਰੀ ਜੁਟਾਈ ਜਾ ਸਕੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਮਦਦ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...