ਚੰਡੀਗੜ੍ਹ: ਸ਼ਰਾਬ ਦੇ ਠੇਕਿਆਂ ‘ਤੇ ਲੱਗੀ ਰੋਕ ਹਟੀ, ਸੁਪਰੀਮ ਕੋਰਟ ਨੇ ਹਟਾਈ ਸਟੇਅ
Chandigarh Liquor Shops: ਈ-ਨਿਲਾਮੀ 28 ਮਾਰਚ ਯਾਨੀ ਕਿ ਸ਼ੁੱਕਰਵਾਰ ਨੂੰ ਹੋਟਲ ਪਾਰਕ ਵਿਊ ਵਿਖੇ ਹੋਈ ਸੀ, ਪਰ ਇਹ ਨਿਲਾਮੀ ਵਿਵਾਦਾਂ ਨਾਲ ਘਿਰੀ ਗਈ ਸੀ। ਇਸ ਸਬੰਧੀ ਵਿਭਾਗ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗ ਰਹੇ ਹਨ। ਚੰਡੀਗੜ੍ਹ ਵਾਈਨ ਕੰਟਰੈਕਟਰਜ਼ ਐਸੋਸੀਏਸ਼ਨ ਨੇ ਇਲਜ਼ਾਮ ਲਗਾਇਆ ਹੈ ਕਿ ਨਿਲਾਮੀ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਕੀਤੀ ਗਈ ਸੀ। ਇਸ ਵਿੱਚ, 97 ਟੈਂਡਰ ਲੈਣ ਵਾਲਿਆਂ ਵਿੱਚੋਂ 93 ਇੱਕੋ ਸਮੂਹ ਦੇ ਹਨ।

ਚੰਡੀਗੜ੍ਹ ਦੇ ਸ਼ਰਾਬ ਦੇ ਠੇਕਿਆਂ ‘ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੇ ਸ਼ਰਾਬ ਦੇ ਠੇਕਿਆਂ ‘ਤੇ ਸਟੇਅ ਲਗਾਈ ਸੀ। ਜਿਸ ਨੂੰ ਸੁਪਰੀਮ ਕੋਰਟ ਵੱਲੋਂ ਹਟਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਮੁੜ ਕੇਸ ਹਾਈਕੋਰਟ ਨੂੰ ਭੇਜਿਆ ਹੈ।
ਦੱਸ ਦਈਏ ਕਿ ਚੰਡੀਗੜ੍ਹ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਪ੍ਰੈਲ ਦੇ ਪਹਿਲੇ ਤਿੰਨ ਦਿਨ ਬੰਦ ਰਹਿਣਗੀਆਂ। ਇਸ ਸੰਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ 1, 2 ਅਤੇ 3 ਅਪ੍ਰੈਲ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਪੁਰਾਣੀ ਨੀਤੀ ਤਹਿਤ ਠੇਕੇ 31 ਮਾਰਚ ਤੱਕ ਖੁੱਲ੍ਹੇ ਰਹਿਣਗੇ।
ਜਾਣੋ ਕੀ ਹੈ ਪੂਰਾ ਮਾਮਲਾ
ਈ-ਨਿਲਾਮੀ 28 ਮਾਰਚ ਯਾਨੀ ਕਿ ਸ਼ੁੱਕਰਵਾਰ ਨੂੰ ਹੋਟਲ ਪਾਰਕ ਵਿਊ ਵਿਖੇ ਹੋਈ ਸੀ, ਪਰ ਇਹ ਨਿਲਾਮੀ ਵਿਵਾਦਾਂ ਨਾਲ ਘਿਰੀ ਗਈ ਸੀ। ਇਸ ਸਬੰਧੀ ਵਿਭਾਗ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗ ਰਹੇ ਹਨ। ਚੰਡੀਗੜ੍ਹ ਵਾਈਨ ਕੰਟਰੈਕਟਰਜ਼ ਐਸੋਸੀਏਸ਼ਨ ਨੇ ਇਲਜ਼ਾਮ ਲਗਾਇਆ ਹੈ ਕਿ ਨਿਲਾਮੀ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਕੀਤੀ ਗਈ ਸੀ। ਇਸ ਵਿੱਚ, 97 ਟੈਂਡਰ ਲੈਣ ਵਾਲਿਆਂ ਵਿੱਚੋਂ 93 ਇੱਕੋ ਸਮੂਹ ਦੇ ਹਨ।
ਦੂਜੇ ਪਾਸੇ, ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨੀਤੀ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਲਾਗੂ ਰਹੇਗੀ। ਇਹ ਦਾਅਵਾ ਕੀਤਾ ਗਿਆ ਹੈ ਕਿ ਪਹਿਲੀ ਵਾਰ ਈ-ਟੈਂਡਰ ਪ੍ਰਕਿਰਿਆ ਅਪਣਾਈ ਗਈ ਸੀ ਅਤੇ ਇਸ ਵਿੱਚ ਪੂਰੀ ਇਮਾਨਦਾਰੀ ਬਣਾਈ ਰੱਖੀ ਗਈ ਸੀ।
ਐਸੋਸੀਏਸ਼ਨ ਨੇ ਮੁੱਖ ਸਕੱਤਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਸੀ ਕਿ ਜੇਕਰ ਇਸ ਮਾਮਲੇ ਵਿੱਚ ਸਹੀ ਫੈਸਲਾ ਨਾ ਲਿਆ ਗਿਆ ਤਾਂ ਐਸੋਸੀਏਸ਼ਨ ਆਬਕਾਰੀ ਵਿਭਾਗ ਵਿਰੁੱਧ ਅਦਾਲਤ ਜਾਵੇਗੀ। ਸੰਸਦ ਮੈਂਬਰ ਰਾਹੀਂ ਸੰਸਦ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਇਹ ਵੀ ਪੜ੍ਹੋ