ਚੰਡੀਗੜ੍ਹ ਬਲਾਸਟ ਮਾਮਲੇ ‘ਚ ਮੁਲਜ਼ਮ ਦੀ ਤਸਵੀਰ ਆਈ ਸਾਹਮਣੇ, ਪੁਲਿਸ ਜਾਂਚ ਹੋਈ ਤੇਜ਼
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਬੁੱਧਵਾਰ ਸ਼ਾਮ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਹੈੱਡਕੁਆਰਟਰ ਦੇ ਬਾਹਰ ਹੋਏ ਜ਼ੋਰਦਾਰ ਧਮਾਕੇ ਨੇ ਸੁਰੱਖਿਆ ਪ੍ਰਬੰਧਾਂ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਾਮਲੇ ਵਿੱਚ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਬਲਾਸਟ ਦੇ ਆਰੋਪੀ ਦੀ ਤਸਵੀਰ ਜਾਰੀ ਕੀਤੀ ਗਈ ਹੈ, ਜਿਸ ਦੀ ਪਛਾਣ ਅਮਨਪ੍ਰੀਤ ਭੋਲੂ ਵਜੋਂ ਹੋਈ ਹੈ।
ਚੰਡੀਗੜ੍ਹ ਬਲਾਸਟ ਮਾਮਲੇ 'ਚ ਮੁਲਜ਼ਮ ਦੀ ਤਸਵੀਰ ਆਈ ਸਾਹਮਣੇ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਬੁੱਧਵਾਰ ਸ਼ਾਮ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਹੈੱਡਕੁਆਰਟਰ ਦੇ ਬਾਹਰ ਹੋਏ ਜ਼ੋਰਦਾਰ ਧਮਾਕੇ ਨੇ ਸੁਰੱਖਿਆ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਾਮਲੇ ਵਿੱਚ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਬਲਾਸਟ ਦੇ ਆਰੋਪੀ ਦੀ ਤਸਵੀਰ ਜਾਰੀ ਕੀਤੀ ਗਈ ਹੈ, ਜਿਸ ਦੀ ਪਛਾਣ ਅਮਨਪ੍ਰੀਤ ਭੋਲੂ ਵਜੋਂ ਹੋਈ ਹੈ।
ਘਟਨਾ ਦਾ ਵੇਰਵਾ ਅਤੇ ਨੁਕਸਾਨ
ਬੁੱਧਵਾਰ ਸ਼ਾਮ ਕਰੀਬ 5 ਵਜੇ ਭਾਜਪਾ ਦਫ਼ਤਰ ਦੇ ਬਾਹਰ ਹੋਏ ਇਸ ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਪਾਰਕਿੰਗ ਵਿੱਚ ਖੜ੍ਹੇ ਕਈ ਵਾਹਨਾਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਜਾਂਚ ਦੌਰਾਨ ਭਾਜਪਾ ਦਫ਼ਤਰ ਦੀ ਕੰਧ ‘ਤੇ 70 ਤੋਂ 80 ਪੈਲੇਟ (ਛੱਰੇ) ਵਰਗੇ ਨਿਸ਼ਾਨ ਪਾਏ ਗਏ ਹਨ, ਜੋ ਇਸ ਹਮਲੇ ਦੇ ਘਾਤਕ ਹੋਣ ਦੀ ਪੁਸ਼ਟੀ ਕਰਦੇ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਇੱਕ ਸ਼ੱਕੀ ਵਿਅਕਤੀ ਗ੍ਰਨੇਡ ਨੂੰ ਖੋਲ੍ਹ ਕੇ ਸੁੱਟਦਾ ਅਤੇ ਉੱਥੋਂ ਫ਼ਰਾਰ ਹੁੰਦਾ ਸਾਫ਼ ਦਿਖਾਈ ਦੇ ਰਿਹਾ ਹੈ।
ਘਟਨਾ ਦੀ ਸੀਸੀਟੀਵੀ ਫੁਟੇਜ
ਘਟਨਾ ਸਥਾਨ ਤੋਂ ਮਹਿਜ਼ 10 ਮੀਟਰ ਦੀ ਦੂਰੀ ‘ਤੇ ਸਥਿਤ ਇੱਕ ਪੈਟਰੋਲ ਪੰਪ ਤੋਂ ਪ੍ਰਾਪਤ ਹੋਈ ਸੀਸੀਟੀਵੀ ਫੁਟੇਜ ਵਿੱਚ ਦੋ ਵਿਅਕਤੀਆਂ ਨੂੰ ਬਾਈਕ ‘ਤੇ ਤੇਜ਼ੀ ਨਾਲ ਭੱਜਦੇ ਦੇਖਿਆ ਗਿਆ ਹੈ। ਇਨ੍ਹਾਂ ਨੂੰ ਹੀ ਇਸ ਵਾਰਦਾਤ ਦੇ ਮੁੱਖ ਹਮਲਾਵਰ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਖਾਲਿਸਤਾਨੀ ਅੱਤਵਾਦੀ ਸੁਖਜਿੰਦਰ ਸਿੰਘ ਬੱਬਰ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ, ਜਿਸ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਹੋਰ ਵਧ ਗਈ ਹੈ।
ਕੇਂਦਰੀ ਏਜੰਸੀਆਂ ਨੇ ਸੰਭਾਲਿਆ ਮੋਰਚਾ
ਧਮਾਕੇ ਤੋਂ ਤੁਰੰਤ ਬਾਅਦ ਚੰਡੀਗੜ੍ਹ ਪੁਲਿਸ ਸਮੇਤ ਭਾਰਤੀ ਫੌਜ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬੰਬ ਸਕੁਐਡ, ਡੌਗ ਸਕੁਐਡ ਅਤੇ ਫੋਰੈਂਸਿਕ ਮਾਹਿਰਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਕੇ ਵਿਸਫੋਟਕਾਂ ਦੇ ਟੁਕੜਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਵੀ ਮੌਕੇ ਦਾ ਜਾਇਜ਼ਾ ਲਿਆ।
ਦੱਸਣਯੋਗ ਹੈ ਕਿ ਇਹ ਧਮਾਕਾ ਚੰਡੀਗੜ੍ਹ ਦੇ ਬਹੁਤ ਹੀ ਮਹੱਤਵਪੂਰਨ ਅਤੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਹੋਇਆ ਹੈ। ਘਟਨਾ ਸਥਾਨ ਦੇ ਬਿਲਕੁਲ ਨੇੜੇ ਪੈਟਰੋਲ ਪੰਪ, ਡਾ. ਅੰਬੇਡਕਰ ਭਵਨ, ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਫ਼ਤਰ, ਲਾਅ ਭਵਨ ਅਤੇ ਬੱਤਰਾ ਥੀਏਟਰ ਵਰਗੀਆਂ ਮਹੱਤਵਪੂਰਨ ਇਮਾਰਤਾਂ ਸਥਿਤ ਹਨ।
ਇਹ ਵੀ ਪੜ੍ਹੋ
Chandigarh Grenade Attack Case Solved In a major breakthrough, the Counter Intelligence wing of Punjab Police, in a joint operation with Chandigarh Police, solves the Chandigarh grenade attack case. Five persons involved in the incident have been arrested and the two pic.twitter.com/qy3lxsyv1R
— DGP Punjab Police (@DGPPunjabPolice) April 4, 2026
ਐਸਐਸਪੀ ਚੰਡੀਗੜ੍ਹ ਦਾ ਬਿਆਨ
ਮੌਕੇ ‘ਤੇ ਪਹੁੰਚੇ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਧਮਾਕਾ ਇੱਕ ਐਕਟਿਵਾ ਵਿੱਚ ਹੋਇਆ ਸੀ। ਉਨ੍ਹਾਂ ਪੁਸ਼ਟੀ ਕੀਤੀ ਕਿ ਪਾਰਟੀ ਦਫ਼ਤਰ ਦੀ ਕੰਧ ‘ਤੇ ਵੱਡੀ ਗਿਣਤੀ ਵਿੱਚ ਪੈਲੇਟਸ ਦੇ ਨਿਸ਼ਾਨ ਮਿਲੇ ਹਨ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।
