AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ‘ਚ ਪੰਜਾਬ ਸਕੱਤਰੇਤ, ਵਿਧਾਨ ਸਭਾ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿਲਜੀਤ ਦੋਸਾਂਝ ਦੇ ਸ਼ੋਅ ਦਾ ਵੀ ਜ਼ਿਕਰ

ਚੰਡੀਗੜ੍ਹ ਦੇ ਕਈ ਨਾਮਵਰ ਸਕੂਲਾਂ, ਪੰਜਾਬ ਸਿਵਲ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਉਪਰੰਤ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਸ਼ੁੱਕਰਵਾਰ ਦੀ ਸਵੇਰ ਇੱਕ ਧਮਕੀ ਭਰੀ ਈਮੇਲ ਭੇਜੀ ਗਈ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਸਥਾਨਾਂ 'ਤੇ ਲੜੀਵਾਰ ਬੰਬ ਧਮਾਕੇ ਕਰਨ ਦੀ ਖੁੱਲ੍ਹੀ ਚੇਤਾਵਨੀ ਦਿੱਤੀ ਗਈ ਹੈ।

ਚੰਡੀਗੜ੍ਹ 'ਚ ਪੰਜਾਬ ਸਕੱਤਰੇਤ, ਵਿਧਾਨ ਸਭਾ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿਲਜੀਤ ਦੋਸਾਂਝ ਦੇ ਸ਼ੋਅ ਦਾ ਵੀ ਜ਼ਿਕਰ
tv9-punjabi
| Updated On: 23 Oct 2026 16:51 PM IST
Share

ਚੰਡੀਗੜ੍ਹ ਦੇ ਕਈ ਨਾਮਵਰ ਸਕੂਲਾਂ, ਪੰਜਾਬ ਸਿਵਲ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਉਪਰੰਤ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਸ਼ੁੱਕਰਵਾਰ ਦੀ ਸਵੇਰ ਇੱਕ ਧਮਕੀ ਭਰੀ ਈਮੇਲ ਭੇਜੀ ਗਈ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਲੜੀਵਾਰ ਬੰਬ ਧਮਾਕੇ ਕਰਨ ਦੀ ਖੁੱਲ੍ਹੀ ਚੇਤਾਵਨੀ ਦਿੱਤੀ ਗਈ ਹੈ।

ਈਮੇਲ ਵਿੱਚ ਧਮਾਕਿਆਂ ਦਾ ਖ਼ਾਸ ਸਮਾਂ ਦਰਜ ਕਰਦਿਆਂ ਦੁਪਹਿਰ 12:11 ਵਜੇ ਸਕੂਲਾਂ ਨੂੰ, ਦੁਪਹਿਰ 3:11 ਵਜੇ ਪੰਜਾਬ ਸਿਵਲ ਸਕੱਤਰੇਤ ਤੇ ਪੰਜਾਬ ਵਿਧਾਨ ਸਭਾ ਨੂੰ ਅਤੇ ਸ਼ਾਮ 4:11 ਵਜੇ ਮੇਅਰ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਗਿਆ ਸੀ। ਇਸ ਸੂਚਨਾ ਦੇ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਸਬੰਧਤ ਖ਼ੁਫ਼ੀਆ ਏਜੰਸੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਸਾਰੇ ਪ੍ਰਮੁੱਖ ਅਦਾਰਿਆਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਹਾਲਾਂਕਿ, ਹੁਣ ਤੱਕ ਕੀਤੀ ਗਈ ਜਾਂਚ ਦੌਰਾਨ ਕਿਸੇ ਵੀ ਸਥਾਨ ਤੋਂ ਕੋਈ ਵੀ ਬੰਬ ਜਾਂ ਸ਼ੱਕੀ ਵਸਤੂ ਬਰਾਮਦ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।

ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਕੇ ਵੀ ਦਿੱਤੀ ਚੇਤਾਵਨੀ

ਇਸ ਧਮਕੀ ਭਰੀ ਈਮੇਲ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਆਗਾਮੀ ਸ਼ੋਅ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ। ਸੰਦੇਸ਼ ਵਿੱਚ ਆਮ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਸੰਗੀਤਕ ਸ਼ੋਅ ਵਿੱਚ ਨਾ ਭੇਜਣ, ਕਿਉਂਕਿ ਪ੍ਰੋਗਰਾਮ ਦੌਰਾਨ ਧਮਾਕੇ ਕੀਤੇ ਜਾਣਗੇ। ਇਸ ਦੇ ਨਾਲ ਹੀ ਈਮੇਲ ਵਿੱਚ ਇਹ ਧਮਕੀ ਵੀ ਦਿੱਤੀ ਗਈ ਹੈ ਕਿ ਜੇਕਰ ਇਸ ਸ਼ੋਅ ਨੂੰ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਦਿੱਤੀ ਜਾਂਦੀ ਹੈ, ਤਾਂ ਚੰਡੀਗੜ੍ਹ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਪੁਲਿਸ ਨਾਲ ਜੁੜੇ ਪ੍ਰਸ਼ਾਸਨਿਕ ਕੰਪਲੈਕਸਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ।

ਪੁਲਿਸ ਅਤੇ ਜਾਂਚ ਏਜੰਸੀਆਂ ਵੱਲੋਂ ਚੌਕਸੀ ਨਾਲ ਜਾਂਚ ਜਾਰੀ

ਈਮੇਲ ਵਿੱਚ ਵੱਖ-ਵੱਖ ਥਾਵਾਂ ਅਤੇ ਨਿਰਧਾਰਿਤ ਸਮਿਆਂ ਦਾ ਵੇਰਵਾ ਹੋਣ ਕਾਰਨ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ। ਸਬੰਧਤ ਇਮਾਰਤਾਂ ਦੀ ਚੱਪੇ-ਚੱਪੇ ‘ਤੇ ਜਾਂਚ ਕੀਤੀ ਗਈ। ਫਿਲਹਾਲ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਸਮੱਗਰੀ ਨਹੀਂ ਮਿਲੀ ਹੈ, ਜਿਸ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਸਾਈਬਰ ਸੈੱਲ ਅਤੇ ਖ਼ੁਫ਼ੀਆ ਏਜੰਸੀਆਂ ਇਸ ਈਮੇਲ ਦੇ ਆਈਪੀ (IP) ਐਡਰੈੱਸ ਅਤੇ ਮੂਲ ਸਰੋਤ ਦੀ ਪੈੜ ਨੱਪਣ ਵਿੱਚ ਜੁਟ ਗਈਆਂ ਹਨ ਤਾਂ ਜੋ ਇਸ ਸਾਜ਼ਿਸ਼ ਪਿੱਛੇ ਮੌਜੂਦ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬੇਨਕਾਬ ਕੀਤਾ ਜਾ ਸਕੇ।

ਪਹਿਲਾਂ ਵੀ ਸਰਕਾਰੀ ਅਦਾਰਿਆਂ ਨੂੰ ਮਿਲ ਚੁੱਕੀਆਂ ਹਨ ਅਜਿਹੀਆਂ ਧਮਕੀਆਂ

ਚੰਡੀਗੜ੍ਹ ਵਿੱਚ ਈਮੇਲ ਰਾਹੀਂ ਬੰਬ ਧਮਾਕਿਆਂ ਦੀਆਂ ਧਮਕੀਆਂ ਮਿਲਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਜ਼ਿਲ੍ਹਾ ਅਦਾਲਤ, ਅੰਤਰਰਾਜੀ ਬੱਸ ਅੱਡੇ (ISBT), ਪਾਸਪੋਰਟ ਦਫ਼ਤਰ, ਪੰਜਾਬ ਸਿਵਲ ਸਕੱਤਰੇਤ, ਕਈ ਸਰਕਾਰੀ ਤੇ ਨਿੱਜੀ ਸਕੂਲਾਂ ਅਤੇ ਮੇਅਰ ਦਫ਼ਤਰ ਨੂੰ ਅਜਿਹੇ ਧਮਕੀ ਭਰੇ ਸੰਦੇਸ਼ ਮਿਲ ਚੁੱਕੇ ਹਨ। ਅਜਿਹੇ ਮਾਮਲਿਆਂ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਰੇਕ ਸਥਾਨ ‘ਤੇ ਜਾ ਕੇ ਤਲਾਸ਼ੀ ਲੈਣੀ ਪੈਂਦੀ ਹੈ। ਹਾਲਾਂਕਿ ਪੁਰਾਣੇ ਮਾਮਲਿਆਂ ਦੀ ਜਾਂਚ ਵਿੱਚ ਜ਼ਿਆਦਾਤਰ ਧਮਕੀਆਂ ਝੂਠੀਆਂ (ਹੋਕਸ ਕਾਲਾਂ/ਈਮੇਲਾਂ) ਸਾਬਤ ਹੋਈਆਂ ਸਨ, ਪਰ ਸੁਰੱਖਿਆ ਮਾਪਦੰਡਾਂ ਤਹਿਤ ਹਰ ਮਾਮਲੇ ਨੂੰ ਗੰਭੀਰਤਾ ਨਾਲ ਜਾਂਚਿਆ ਜਾਂਦਾ ਹੈ।

ਮੇਅਰ ਦਫ਼ਤਰ ਦੀ ਸੁਰੱਖਿਆ ਨੂੰ ਲੈ ਕੇ ਫਿਰ ਵਧੀ ਚਿੰਤਾ

ਮੇਅਰ ਦਫ਼ਤਰ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਨੂੰ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਰਸਮੀ ਪੱਤਰ ਲਿਖਿਆ ਸੀ। ਉਸ ਪੱਤਰ ਵਿੱਚ ਉਨ੍ਹਾਂ ਨੇ ਪਹਿਲਾਂ ਪ੍ਰਾਪਤ ਹੋਈਆਂ ਧਮਕੀ ਭਰੀਆਂ ਈਮੇਲਾਂ ਦਾ ਵਿਸ਼ੇਸ਼ ਤੌਰ ‘ਤੇ ਹਵਾਲਾ ਦਿੱਤਾ ਸੀ।

ਮੇਅਰ ਕੋਲ ਪਹਿਲਾਂ ਤੋਂ ਇੱਕ ਗੰਨਮੈਨ ਮੌਜੂਦ ਹੋਣ ਦੇ ਬਾਵਜੂਦ ਉਨ੍ਹਾਂ ਨੇ ਵਾਧੂ ਸੁਰੱਖਿਆ ਫ਼ੋਰਸ ਤਾਇਨਾਤ ਕਰਨ ਦੀ ਮੰਗ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਸਮੇਂ ਉਨ੍ਹਾਂ ਦੀ ਸੁਰੱਖਿਆ ਵਿੱਚ ਕਿਸੇ ਨਵੇਂ ਵਾਧੇ ਦੀ ਪੁਸ਼ਟੀ ਨਹੀਂ ਹੋਈ ਸੀ। ਹੁਣ ਜਦੋਂ ਮੇਅਰ ਦਫ਼ਤਰ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਪੱਤਰ ਮਿਲਿਆ ਹੈ, ਤਾਂ ਪ੍ਰਸ਼ਾਸਨਿਕ ਹਲਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦਾ ਮੁੱਦਾ ਮੁੜ ਕੇਂਦਰ ਬਿੰਦੂ ਬਣ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...