AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ‘ਚ ਕੈਬ ਡਰਾਈਵਰਾਂ ਦਾ ਰੋਸ਼ ਪ੍ਰਦਰਸ਼ਨ, ਮੰਗਾਂ ਨਾ ਮੰਨਣ ‘ਤੇ 16 ਜੂਨ ਨੂੰ ਮੁਕੰਮਲ ਹੜਤਾਲ ਦੀ ਚੇਤਾਵਨੀ

ਚੰਡੀਗੜ੍ਹ ਵਿੱਚ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਸੋਮਵਾਰ ਨੂੰ ਕੈਬ ਡਰਾਈਵਰਾਂ ਵੱਲੋਂ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੁਜ਼ਾਹਰੇ ਦੌਰਾਨ ਗੁੱਸੇ ਵਿੱਚ ਆਏ ਡਰਾਈਵਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਖ਼ਿਲਾਫ਼ ਅਨੋਖੇ ਤਰੀਕੇ ਨਾਲ ਪ੍ਰਤੀਕਾਤਮਕ ਅਰਥੀ ਕੱਢ ਕੇ ਆਪਣਾ ਤਿੱਖਾ ਰੋਸ ਪ੍ਰਗਟਾਇਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।

ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਰੋਸ਼ ਪ੍ਰਦਰਸ਼ਨ, ਮੰਗਾਂ ਨਾ ਮੰਨਣ 'ਤੇ 16 ਜੂਨ ਨੂੰ ਮੁਕੰਮਲ ਹੜਤਾਲ ਦੀ ਚੇਤਾਵਨੀ
tv9-punjabi
| Updated On: 08 Jun 2026 17:24 PM IST
Share

ਚੰਡੀਗੜ੍ਹ ਵਿੱਚ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਸੋਮਵਾਰ ਨੂੰ ਕੈਬ ਡਰਾਈਵਰਾਂ ਵੱਲੋਂ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੁਜ਼ਾਹਰੇ ਦੌਰਾਨ ਗੁੱਸੇ ਵਿੱਚ ਆਏ ਡਰਾਈਵਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਖ਼ਿਲਾਫ਼ ਅਨੋਖੇ ਤਰੀਕੇ ਨਾਲ ਪ੍ਰਤੀਕਾਤਮਕ ਅਰਥੀ ਕੱਢ ਕੇ ਆਪਣਾ ਤਿੱਖਾ ਰੋਸ ਪ੍ਰਗਟਾਇਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।

ਬਹੁਤ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕੈਬ ਚਾਲਕਾਂ ਨੇ ਸਪਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦ ਹੀ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ, ਤਾਂ ਆਉਂਦੀ 16 ਜੂਨ ਨੂੰ ਇਸ ਤੋਂ ਵੀ ਵੱਡਾ ਅੰਦੋਲਨ ਉਲੀਕਿਆ ਜਾਵੇਗਾ ਅਤੇ ਮੁਕੰਮਲ ਚੱਕਾ ਜਾਮ ਹੜਤਾਲ ਕੀਤੀ ਜਾਵੇਗੀ।

ਮਹਿੰਗਾਈ ਦੇ ਦੌਰ ਵਿੱਚ ਗੁਜ਼ਾਰਾ ਕਰਨਾ ਹੋਇਆ ਮੁਸ਼ਕਿਲ

ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਕੈਬ ਡਰਾਈਵਰਾਂ ਨੇ ਆਪਣਾ ਦੁਖੜਾ ਸੁਣਾਉਂਦਿਆਂ ਆਖਿਆ ਕਿ ਲਗਾਤਾਰ ਵਧ ਰਹੀ ਅੰਨ੍ਹੀ ਮਹਿੰਗਾਈ, ਪੈਟਰੋਲ-ਡੀਜ਼ਲ ਤੇ ਸੀਐਨਜੀ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਗੱਡੀਆਂ ਦੇ ਰੱਖ-ਰਖਾਅ ਦੇ ਵਧੇ ਖ਼ਰਚਿਆਂ ਨੇ ਉਨ੍ਹਾਂ ਦੀ ਆਰਥਿਕ ਲੱਕ ਤੋੜ ਕੇ ਰੱਖ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਖ਼ਰਚਿਆਂ ਦੇ ਵਧਣ ਦੇ ਬਾਵਜੂਦ ਕੈਬ ਦੇ ਕਿਰਾਏ ਦੀਆਂ ਦਰਾਂ ਵਿੱਚ ਲੰਬੇ ਸਮੇਂ ਤੋਂ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਮੌਜੂਦਾ ਕਿਰਾਇਆ ਦਰਾਂ ਬੇਹੱਦ ਘੱਟ ਹੋਣ ਕਾਰਨ ਹੁਣ ਉਨ੍ਹਾਂ ਲਈ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਅਤੇ ਰੋਜ਼ੀ-ਰੋਟੀ ਕਮਾਉਣਾ ਬੇਹੱਦ ਮੁਸ਼ਕਿਲ ਹੋ ਗਿਆ ਹੈ।

ਪ੍ਰਸ਼ਾਸਨ ਦੇ ਖ਼ਿਲਾਫ਼ ਜੰਮ ਕੇ ਹੋਈ ਨਾਅਰੇਬਾਜ਼ੀ

ਸੈਕਟਰ-25 ਦੇ ਰੈਲੀ ਗਰਾਊਂਡ ਵਿੱਚ ਇਕੱਠੇ ਹੋਏ ਕੈਬ ਡਰਾਈਵਰਾਂ ਨੇ ਪ੍ਰਸ਼ਾਸਨ ਦੇ ਅੜੀਅਲ ਵਤੀਰੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਪ੍ਰਤੀਕਾਤਮਕ ਅਰਥੀ ਫੂਕੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਤੁਰੰਤ ਦਖ਼ਲ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਸਕਾਰਾਤਮਕ ਹੱਲ ਕੱਢੇ।

ਚਾਲਕਾਂ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਕਈ ਵਾਰ ਲਿਖਤੀ ਰੂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀਆਂ ਤਕਲੀਫ਼ਾਂ ਤੋਂ ਜਾਣੂ ਕਰਵਾ ਚੁੱਕੇ ਹਨ, ਪਰ ਹੁਣ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਅਤੇ ਨਾ ਹੀ ਕੋਈ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਉਨ੍ਹਾਂ ਦੀ ਆਵਾਜ਼ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ, ਤਾਂ 16 ਜੂਨ ਨੂੰ ਸ਼ਹਿਰ ਪੱਧਰ ‘ਤੇ ਵੱਡੀ ਹੜਤਾਲ ਕਰਕੇ ਪ੍ਰਸ਼ਾਸਨ ‘ਤੇ ਦਬਾਅ ਬਣਾਇਆ ਜਾਵੇਗਾ।

ਐਪ ਆਧਾਰਿਤ ਕੰਪਨੀਆਂ ‘ਤੇ ਲਗਾਏ ਗੰਭੀਰ ਦੋਸ਼

ਇਸ ਮੁਜ਼ਾਹਰੇ ਦੌਰਾਨ ਡਰਾਈਵਰਾਂ ਨੇ ਵੱਖ-ਵੱਖ ਐਪ ਆਧਾਰਿਤ ਨਿੱਜੀ ਕੈਬ ਕੰਪਨੀਆਂ ਦੇ ਕੰਮਕਾਜ ‘ਤੇ ਵੀ ਗੰਭੀਰ ਸਵਾਲ ਚੁੱਕੇ ਅਤੇ ਕਈ ਦੋਸ਼ ਲਗਾਏ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਚਿੱਟੀ ਨੰਬਰ ਪਲੇਟ ਵਾਲੇ ਨਿੱਜੀ ਵਾਹਨਾਂ ਨੂੰ ਵਪਾਰਕ ਕੈਬ ਸੇਵਾਵਾਂ ਵਜੋਂ ਧੜੱਲੇ ਨਾਲ ਚਲਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ।

ਕੈਬ ਡਰਾਈਵਰਾਂ ਨੇ ਦੋਸ਼ ਲਾਇਆ ਕਿ ਇਨ੍ਹਾਂ ਨਿੱਜੀ ਗੱਡੀਆਂ ਕਾਰਨ ਵਪਾਰਕ ਪਰਮਿਟ ਲੈ ਕੇ ਕੰਮ ਕਰਨ ਵਾਲੇ ਜਾਇਜ਼ ਕੈਬ ਡਰਾਈਵਰਾਂ ਦੇ ਰੁਜ਼ਗਾਰ ‘ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਡਰਾਈਵਰ ਮਹਿੰਗੇ ਵਪਾਰਕ ਪਰਮਿਟ ਲੈਂਦੇ ਹਨ, ਸਰਕਾਰ ਨੂੰ ਟੈਕਸ ਭਰਦੇ ਹਨ ਅਤੇ ਸਾਰੇ ਕਾਨੂੰਨੀ ਨਿਯਮਾਂ ਦਾ ਪਾਲਣ ਕਰਦੇ ਹਨ, ਉਹ ਅੱਜ ਭਾਰੀ ਨੁਕਸਾਨ ਉਠਾ ਰਹੇ ਹਨ; ਜਦਕਿ ਨਿੱਜੀ ਵਾਹਨਾਂ ਦੇ ਮਾਲਕ ਬਿਨਾਂ ਕਿਸੇ ਨਿਯਮ ਜਾਂ ਟੈਕਸ ਦੇ ਕੈਬ ਸੇਵਾਵਾਂ ਚਲਾ ਕੇ ਮੁਨਾਫ਼ਾ ਕਮਾ ਰਹੇ ਹਨ। ਡਰਾਈਵਰਾਂ ਨੇ ਪ੍ਰਸ਼ਾਸਨ ਤੋਂ ਅਜਿਹੀਆਂ ਗ਼ੈਰ-ਕਾਨੂੰਨੀ ਗੱਡੀਆਂ ‘ਤੇ ਤੁਰੰਤ ਸ਼ਿਕੰਜਾ ਕੱਸਣ ਦੀ ਮੰਗ ਕੀਤੀ ਹੈ।

Follow Us
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ...
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ...
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...