AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ‘ਚ ਜ਼ਮੀਨ 60% ਹੋਵੋਗੀ ਮਹਿੰਗੀ, 1 ਅਪ੍ਰੈਲ ਤੋਂ ਨਵੇਂ ਕੁਲੈਕਟਰ ਰੇਟ ਹੋਣਗੇ ਲਾਗੂ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਲਈ ਕੁਲੈਕਟਰ ਦਰਾਂ ਵਿੱਚ 30 ਤੋਂ 60 ਪ੍ਰਤੀਸ਼ਤ ਵਾਧੇ ਦਾ ਪ੍ਰਸਤਾਵ ਰੱਖਿਆ ਹੈ। ਪ੍ਰਸਤਾਵਿਤ ਨਵੀਆਂ ਦਰਾਂ ਸੰਬੰਧੀ ਇੱਕ ਡਰਾਫਟ ਨੋਟੀਫਿਕੇਸ਼ਨ ਅਗਲੇ ਹਫ਼ਤੇ ਜਾਰੀ ਕੀਤਾ ਜਾਵੇਗਾ, ਜਿਸ ਵਿੱਚ ਜਨਤਾ ਤੋਂ ਸੁਝਾਅ ਅਤੇ ਇਤਰਾਜ਼ ਮੰਗੇ ਜਾਣਗੇ।

ਚੰਡੀਗੜ੍ਹ 'ਚ ਜ਼ਮੀਨ 60% ਹੋਵੋਗੀ ਮਹਿੰਗੀ, 1 ਅਪ੍ਰੈਲ ਤੋਂ ਨਵੇਂ ਕੁਲੈਕਟਰ ਰੇਟ ਹੋਣਗੇ ਲਾਗੂ
ਚੰਡੀਗੜ੍ਹ ‘ਚ ਜ਼ਮੀਨ 60% ਹੋਵੋਗੀ ਮਹਿੰਗੀ
tv9-punjabi
| Updated On: 04 Mar 2026 08:40 AM IST
Share

ਚੰਡੀਗੜ੍ਹ ਵਿੱਚ ਜਾਇਦਾਦ ਦੀਆਂ ਕੀਮਤਾਂ ਇੱਕ ਵਾਰ ਫਿਰ ਮਹਿੰਗੀਆਂ ਹੋਣ ਵਾਲੀਆਂ ਹਨ। ਪ੍ਰਸ਼ਾਸਨ ਕੁਲੈਕਟਰ ਰੇਟ ਵਧਾਉਣ ਦੀ ਤਿਆਰੀ ਕਰ ਰਿਹਾ ਹੈ। ਡੀਸੀ ਨਿਸ਼ਾਂਤ ਯਾਦਵ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ। ਜਿਸ ਵਿੱਚ ਕੁਲੈਕਟਰ ਰੇਟਾਂ ਨੂੰ ਸੋਧਣ ਲਈ ਇੱਕ ਕਮੇਟੀ ਬਣਾਈ ਗਈ। ਪ੍ਰਸ਼ਾਸਨ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਆਧਾਰ ‘ਤੇ ਕੁਲੈਕਟਰ ਦਰਾਂ ਵਿੱਚ 30 ਤੋਂ 60 ਪ੍ਰਤੀਸ਼ਤ ਵਾਧਾ ਕਰਨ ਦਾ ਪ੍ਰਸਤਾਵ ਰੱਖਿਆ ਹੈ। ਪ੍ਰਸਤਾਵਿਤ ਨਵੀਆਂ ਦਰਾਂ ਸੰਬੰਧੀ ਇੱਕ ਡਰਾਫਟ ਨੋਟੀਫਿਕੇਸ਼ਨ ਅਗਲੇ ਹਫ਼ਤੇ ਜਾਰੀ ਕੀਤਾ ਜਾਵੇਗਾ ਅਤੇ ਜਨਤਾ ਤੋਂ ਸੁਝਾਅ ਅਤੇ ਇਤਰਾਜ਼ ਮੰਗੇ ਜਾਣਗੇ।

ਰਿਪੋਰਟਾਂ ਦੇ ਅਨੁਸਾਰ, ਇੱਕ ਡਰਾਫਟ ਨੋਟੀਫਿਕੇਸ਼ਨ 5-6 ਮਾਰਚ ਤੱਕ ਜਾਰੀ ਹੋਣ ਦੀ ਉਮੀਦ ਹੈ। ਯੋਜਨਾ 1 ਅਪ੍ਰੈਲ ਤੋਂ ਨਵੇਂ ਕੁਲੈਕਟਰ ਦਰਾਂ ਨੂੰ ਲਾਗੂ ਕਰਨ ਦੀ ਹੈ। ਪਿਛਲੇ ਸਾਲ ਵੀ ਕੁਲੈਕਟਰ ਦਰਾਂ ਵਿੱਚ ਵਾਧਾ ਕੀਤਾ ਗਿਆ ਸੀ। ਪਿਛਲੀਆਂ ਸੋਧਾਂ 2021 ਅਤੇ 2017 ਵਿੱਚ ਵੀ ਕੀਤੀਆਂ ਗਈਆਂ ਸਨ।

ਮੱਧਵਰਗੀ ਖਰੀਦਦਾਰਾਂ ਲਈ ਵਧ ਸਕਦੀਆਂ ਚੁਣੌਤੀਆਂ

ਸ਼ਹਿਰ ਵਿੱਚ ਸੀਮਿਤ ਜ਼ਮੀਨ ਉਪਲਬਧਤਾ, ਉੱਚ ਜੀਵਨ-ਮਿਆਰ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਕੀਮਤਾਂ ਨੂੰ ਉੱਪਰ ਵੱਲ ਧੱਕ ਰਹੇ ਹਨ। ਆਈਟੀ, ਸਿੱਖਿਆ ਅਤੇ ਸਿਹਤ ਖੇਤਰਾਂ ਦੇ ਵਿਸਥਾਰ ਨਾਲ ਘਰਾਂ ਅਤੇ ਵਪਾਰਕ ਪਲਾਟਾਂ ਦੀ ਮੰਗ ਵਧੀ ਹੈ। ਇਸ ਦੇ ਨਾਲ ਹੀ, ਆਸ-ਪਾਸ ਦੇ ਇਲਾਕਿਆਂ ਤੋਂ ਨਿਵੇਸ਼ਕਾਂ ਦੀ ਦਿਲਚਸਪੀ ਨੇ ਮਾਰਕੀਟ ਨੂੰ ਹੋਰ ਗਰਮਾਇਆ ਹੈ। ਪ੍ਰਸ਼ਾਸਨ ਵੱਲੋਂ ਰੀ-ਡਿਵੈਲਪਮੈਂਟ ਪ੍ਰਾਜੈਕਟਾਂ, ਸੜਕਾਂ ਦੇ ਸੁਧਾਰ ਅਤੇ ਪਬਲਿਕ ਟਰਾਂਸਪੋਰਟ ਦੇ ਵਿਸਥਾਰ ਵਰਗੇ ਕਦਮ ਵੀ ਕੀਮਤਾਂ ਵਧਾਉਣ ਵਾਲੇ ਕਾਰਕ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਨਵੀਆਂ ਕਲੈਕਟਰ ਰੇਟਾਂ ਲਾਗੂ ਹੋਣ ਨਾਲ ਰਜਿਸਟ੍ਰੇਸ਼ਨ ਦੀ ਲਾਗਤ ਵਧੇਗੀ, ਜਿਸਦਾ ਅਸਰ ਖਰੀਦਦਾਰਾਂ ਤੇ ਸਿੱਧਾ ਪਵੇਗਾ।

ਹਾਲਾਂਕਿ, ਵਧਦੀਆਂ ਕੀਮਤਾਂ ਨਾਲ ਮੱਧਵਰਗੀ ਖਰੀਦਦਾਰਾਂ ਲਈ ਚੁਣੌਤੀਆਂ ਵਧ ਸਕਦੀਆਂ ਹਨ, ਪਰ ਲੰਬੇ ਸਮੇਂ ਵਿੱਚ ਇਹ ਵਾਧਾ ਨਿਵੇਸ਼ ਲਈ ਲਾਭਦਾਇਕ ਮੰਨਿਆ ਜਾ ਰਿਹਾ ਹੈ। ਰੀਅਲ ਐਸਟੇਟ ਮਾਹਿਰਾਂ ਸਲਾਹ ਦਿੰਦੇ ਹਨ ਕਿ ਖਰੀਦ ਤੋਂ ਪਹਿਲਾਂ ਬਜਟ, ਕਾਨੂੰਨੀ ਦਸਤਾਵੇਜ਼ ਅਤੇ ਮਾਰਕੀਟ ਟ੍ਰੈਂਡਾਂ ਦੀ ਪੂਰੀ ਜਾਂਚ ਕਰਨੀ ਚਾਹੀਦੀ ਹੈ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...