AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਚੰਡੀਗੜ੍ਹ ਨਿਗਮ ‘ਚ 75.16 ਕਰੋੜ ਦਾ ਦੂਜਾ ਵੱਡਾ ਘੁਟਾਲਾ ਉਜਾਗਰ, ਬੈਂਕ ਮੈਨੇਜਰ ਸਣੇ ਕਈਆਂ ‘ਤੇ FIR ਦਰਜ

ਚੰਡੀਗੜ੍ਹ ਨਗਰ ਨਿਗਮ ਦੀ 116.84 ਕਰੋੜ ਰੁਪਏ ਦੀ ਫਰਜ਼ੀ ਐਫਡੀ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ ਸੀ ਕਿ ਹੁਣ ਸ਼ਹਿਰ ਵਿੱਚ ਇੱਕ ਹੋਰ ਵੱਡਾ ਵਿੱਤੀ ਘੁਟਾਲਾ ਸਾਹਮਣੇ ਆਇਆ ਹੈ। ਇਸ ਵਾਰ ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੁਸਾਇਟੀ (CREST) ਦੇ ਖਾਤੇ ਵਿੱਚ ਕਰੀਬ 75.16 ਕਰੋੜ ਰੁਪਏ ਦੀ ਵੱਡੀ ਗੜਬੜੀ ਉਜਾਗਰ ਹੋਈ ਹੈ।

ਚੰਡੀਗੜ੍ਹ ਨਿਗਮ 'ਚ 75.16 ਕਰੋੜ ਦਾ ਦੂਜਾ ਵੱਡਾ ਘੁਟਾਲਾ ਉਜਾਗਰ, ਬੈਂਕ ਮੈਨੇਜਰ ਸਣੇ ਕਈਆਂ 'ਤੇ FIR ਦਰਜ
ਚੰਡੀਗੜ੍ਹ ਨਿਗਮ ‘ਚ 75.16 ਕਰੋੜ ਦਾ ਦੂਜਾ ਵੱਡਾ ਘੁਟਾਲਾ ਉਜਾਗਰ, ਕਈਆਂ ‘ਤੇ FIR
tv9-punjabi
| Published: 13 Mar 2026 16:34 PM IST

ਚੰਡੀਗੜ੍ਹ ਨਗਰ ਨਿਗਮ ਦੀ 116.84 ਕਰੋੜ ਰੁਪਏ ਦੀ ਫਰਜ਼ੀ ਐਫਡੀ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ ਸੀ ਕਿ ਹੁਣ ਸ਼ਹਿਰ ਵਿੱਚ ਇੱਕ ਹੋਰ ਵੱਡਾ ਵਿੱਤੀ ਘੁਟਾਲਾ ਸਾਹਮਣੇ ਆਇਆ ਹੈ। ਇਸ ਵਾਰ ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੁਸਾਇਟੀ (CREST) ਦੇ ਖਾਤੇ ਵਿੱਚ ਕਰੀਬ 75.16 ਕਰੋੜ ਰੁਪਏ ਦੀ ਵੱਡੀ ਗੜਬੜੀ ਉਜਾਗਰ ਹੋਈ ਹੈ।

ਇਲਜ਼ਾਮ ਹੈ ਕਿ ਆਈਡੀਐਫਸੀ ਫਰਸਟ ਬੈਂਕ ਸੈਕਟਰ-32 ਬ੍ਰਾਂਚ ਦੇ ਸਾਬਕਾ ਮੈਨੇਜਰ ਰਿਭਵ ਰਿਸ਼ੀ ਨੇ ਬੈਂਕ ਦੇ ਕੁਝ ਹੋਰ ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਨਾਲ ਮਿਲ ਕੇ ਇਸ ਘੁਟਾਲੇ ਨੂੰ ਅੰਜਾਮ ਦਿੱਤਾ। ਕ੍ਰੈਸਟ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਾਬਕਾ ਮੈਨੇਜਰ ਸਮੇਤ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ

ਪੁਲਿਸ ਨੇ ਇਸ ਮਾਮਲੇ ਵਿੱਚ ਆਈਡੀਐਫਸੀ ਫਰਸਟ ਬੈਂਕ ਦੇ ਸਾਬਕਾ ਮੈਨੇਜਰ ਰਿਭਵ ਰਿਸ਼ੀ, ਬੈਂਕ ਦੀ ਸਾਬਕਾ ਕਰਮਚਾਰੀ ਸੀਮਾ ਧੀਮਾਨ, ਅਭੈ ਕੁਮਾਰ ਅਤੇ ਕੁਝ ਹੋਰ ਅਣਪਛਾਤੇ ਬੈਂਕ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੁਲਜ਼ਮ ਰਿਭਵ ਰਿਸ਼ੀ ਫਿਲਹਾਲ ਹਰਿਆਣਾ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਚੰਡੀਗੜ੍ਹ ਪੁਲਿਸ ਹੁਣ ਉਸ ਨੂੰ ਅਤੇ ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਸਾਰਿਆਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕੇ।

ਪੁਲਿਸ ਜਾਂਚ ਅਨੁਸਾਰ, ਮੁਲਜ਼ਮਾਂ ਨੇ ਕੁੱਲ 303 ਟ੍ਰਾਂਜੈਕਸ਼ਨਾਂ ਰਾਹੀਂ ਕ੍ਰੈਸਟ ਦੇ ਖਾਤੇ ਵਿੱਚੋਂ 75 ਕਰੋੜ 16 ਲੱਖ 4 ਹਜ਼ਾਰ 293 ਰੁਪਏ ਦੀ ਹੇਰਾਫੇਰੀ ਕੀਤੀ। ਇਨ੍ਹਾਂ ਟ੍ਰਾਂਜੈਕਸ਼ਨਾਂ ਰਾਹੀਂ ਕਈ ਵਾਰ ਪੈਸੇ ਕਢਵਾਏ ਗਏ ਅਤੇ ਕਈ ਵਾਰ ਜਮ੍ਹਾ ਵੀ ਕਰਵਾਏ ਗਏ, ਤਾਂ ਜੋ ਲੰਬੇ ਸਮੇਂ ਤੱਕ ਇਸ ਗੜਬੜੀ ਦਾ ਕਿਸੇ ਨੂੰ ਪਤਾ ਨਾ ਲੱਗ ਸਕੇ।

ਸੋਲਰ ਸਬਸਿਡੀ ਵਾਲੇ ਫੰਡ ਵਿੱਚ ਹੋਈ ਗੜਬੜੀ

ਕ੍ਰੈਸਟ ਇੱਕ ਅਜਿਹੀ ਸੰਸਥਾ ਹੈ ਜੋ ਸੌਰ ਊਰਜਾ ਨਾਲ ਜੁੜੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਦੀ ਹੈ। ਇਸ ਤਹਿਤ ਸਰਕਾਰੀ ਇਮਾਰਤਾਂ, ਹਸਪਤਾਲਾਂ ਅਤੇ ਘਰਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾਏ ਜਾਂਦੇ ਹਨ ਅਤੇ ਲੋਕਾਂ ਨੂੰ ਸਬਸਿਡੀ ਦਿੱਤੀ ਜਾਂਦੀ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ 75.16 ਕਰੋੜ ਦੀ ਗੜਬੜੀ ਇਸੇ ਸਬਸਿਡੀ ਫੰਡ ਵਿੱਚ ਕੀਤੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਕ੍ਰੈਸਟ ਦਾ ਕੋਈ ਆਪਣਾ ਕਰਮਚਾਰੀ ਵੀ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋ ਸਕਦਾ ਹੈ।

ਨਗਰ ਨਿਗਮ ਦੇ ਅਧਿਕਾਰੀਆਂ ‘ਤੇ ਵੀ ਡਿੱਗ ਸਕਦੀ ਹੈ ਗਾਜ

ਇਸ ਤੋਂ ਪਹਿਲਾਂ ਨਗਰ ਨਿਗਮ ਦੀ 116.84 ਕਰੋੜ ਦੀ ਫਰਜ਼ੀ ਐਫਡੀ ਦੇ ਮਾਮਲੇ ਦੀ ਵੀ ਜਾਂਚ ਚੱਲ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਜਲਦੀ ਹੀ ਨਗਰ ਨਿਗਮ ਦੇ ਅਕਾਊਂਟਸ ਬ੍ਰਾਂਚ ਨਾਲ ਜੁੜੇ ਮੌਜੂਦਾ ਅਤੇ ਉਸ ਸਮੇਂ ਡੈਪੂਟੇਸ਼ਨ ‘ਤੇ ਆਏ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ। ਹਰਿਆਣਾ ਸਰਕਾਰ ਨਾਲ ਜੁੜੇ 590 ਕਰੋੜ ਦੇ ਘੁਟਾਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਵਿਭਾਗਾਂ ਨੂੰ ਆਪਣੇ ਬੈਂਕ ਖਾਤਿਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਦੋਂ ਨਗਰ ਨਿਗਮ ਨੇ ਆਪਣੀ ਐਫਡੀ ਵਾਪਸ ਲੈਣ ਲਈ ਬੈਂਕ ਨੂੰ ਲਿਖਿਆ ਤਾਂ ਪਤਾ ਲੱਗਾ ਕਿ ਬੈਂਕ ਵਿੱਚ ਅਜਿਹੀ ਕੋਈ ਐਫਡੀ ਹੈ ਹੀ ਨਹੀਂ। ਇਸ ਤੋਂ ਬਾਅਦ ਜਦੋਂ ਕ੍ਰੈਸਟ ਨੇ ਵੀ ਆਪਣੇ ਖਾਤਿਆਂ ਦੀ ਪੜਤਾਲ ਕੀਤੀ ਤਾਂ ਇਸ ਕਰੋੜਾਂ ਦੇ ਘੁਟਾਲੇ ਦਾ ਪਰਦਾਫਾਸ਼ ਹੋ ਗਿਆ।

Follow Us
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ...