ਅਦਾਕਾਰਾ ਤੇ MP ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ 'ਚ ਹੋਣਾ ਪਵੇਗਾ ਪੇਸ਼, ਕੋਰਟ ਨੇ ਜਾਰੀ ਕੀਤਾ ਨੋਟਿਸ | Chandigarh District Court issued notice against Actress Kangana Ranaut Film Emergency know details in Punjabi Punjabi news - TV9 Punjabi

ਅਦਾਕਾਰਾ ਤੇ MP ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ‘ਚ ਹੋਣਾ ਪਵੇਗਾ ਪੇਸ਼, ਕੋਰਟ ਨੇ ਜਾਰੀ ਕੀਤਾ ਨੋਟਿਸ

Published: 

17 Sep 2024 19:54 PM

ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਕੰਗਨਾ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਅਦਾਕਾਰਾ ਤੇ MP ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਚ ਹੋਣਾ ਪਵੇਗਾ ਪੇਸ਼, ਕੋਰਟ ਨੇ ਜਾਰੀ ਕੀਤਾ ਨੋਟਿਸ

ਕੰਗਨਾ ਰਣੌਤ, ਬਾਲੀਵੁੱਡ ਅਦਾਕਾਰਾ ਅਤੇ ਬੀਜੇਪੀ ਐਮਪੀ

Follow Us On

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਿਉਂਕਿ ਕੰਗਨਾ ਰਣੌਤ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਨੇ ਇਹ ਹੁਕਮ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦੇ ਖਿਲਾਫ ਦਾਇਰ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਣਵਾਈ ਕਰਦੇ ਹੋਏ ਨੋਟਿਸ ਜਾਰੀ ਕੀਤਾ ਹੈ। ਜਾਰੀ ਨੋਟਿਸ ‘ਚ ਕੰਗਨਾ ਨੂੰ 5 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਕੰਗਣਾ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਦੇਣ ਦੀ ਮੰਗ

ਅਦਾਕਾਰਾ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿੱਚ ਐਸਐਸਪੀ ਚੰਡੀਗੜ੍ਹ ਨੂੰ ਕੰਗਣਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਕੰਗਨਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਫਿਲਮ ਨੂੰ ਰੋਕ ਦਿੱਤਾ ਗਿਆ ਹੈ। ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਆਧਾਰਿਤ ਹੈ। ਇਸ ਦਾ ਟ੍ਰੇਲਰ ਵੀ ਰਿਲੀਜ਼ ਹੋ ਚੁੱਕਾ ਹੈ।

ਐਡਵੋਕੇਟ ਰਵਿੰਦਰ ਸਿੰਘ ਬਾਸੀ ਨੇ ਕਿਹਾ ਕਿ ਕੰਗਨਾ ਨੇ ਇਸ ਫਿਲਮ ਰਾਹੀਂ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਇਤਿਹਾਸ ਨੂੰ ਪੜ੍ਹੇ ਬਿਨਾਂ ਹੀ ਕੰਗਨਾ ਨੇ ਸਿੱਖਾਂ ਦਾ ਨਾਂਹ-ਪੱਖੀ ਅਕਸ ਦਿਖਾਇਆ ਹੈ ਅਤੇ ਝੂਠੇ ਦੋਸ਼ ਵੀ ਲਾਏ ਹਨ। ਇਸ ਲਈ ਉਨ੍ਹਾਂ ਨੇ ਕੰਗਨਾ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਕੰਗਨਾ ਰਣੌਤ ਦੇ ਨਾਲ ਸਕਰੀਨ ਪਲੇ ਲੇਖਕ ਰਿਤੇਸ਼ ਸ਼ਾਹ ਅਤੇ ਜ਼ੀ ਸਟੂਡੀਓ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।

5 ਦਿਨ ਪਹਿਲਾਂ ਹਾਈ ਕੋਰਟ ਵਿੱਚ ਪਾਈ ਸੀ ਪਟੀਸ਼ਨ

ਇਸੇ ਦੌਰਾਨ ਮੁਹਾਲੀ ਵਾਸੀ ਗੁਰਿੰਦਰ ਸਿੰਘ ਅਤੇ ਗੁਰਮੋਹਨ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਫਿਲਮ ਐਮਰਜੈਂਸੀ ਦੀ ਰਿਲੀਜ਼ ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਦੋਹਾਂ ਨੇ ਪਟੀਸ਼ਨ ‘ਚ ਕਿਹਾ ਸੀ ਕਿ ਇਸ ਫਿਲਮ ‘ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਫਿਲਮ ਇਸੇ ਤਰ੍ਹਾਂ ਰਿਲੀਜ਼ ਹੋਈ ਤਾਂ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ।

ਇਹ ਫਿਲਮ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਬਣਾਈ ਗਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਮਾਹਿਰਾਂ ਦਾ ਇੱਕ ਪੈਨਲ ਬਣਾਇਆ ਜਾਵੇ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਹੋਣ। ਉਨ੍ਹਾਂ ਨੂੰ ਫਿਲਮ ਦਿਖਾਈ ਜਾਣੀ ਚਾਹੀਦੀ ਹੈ ਅਤੇ ਵਿਵਾਦਤ ਦ੍ਰਿਸ਼ ਫਿਲਮ ਵਿੱਚੋਂ ਕੱਟ ਦਿੱਤੇ ਜਾਣੇ ਚਾਹੀਦੇ ਹਨ। ਉਸ ਤੋਂ ਬਾਅਦ ਹੀ ਉਸ ਨੂੰ ਰਿਲੀਜ਼ ਕੀਤਾ ਜਾਵੇ।

ਇਹ ਵੀ ਪੜ੍ਹੋ: ਫਿਲਮ ਐਮਰਜੰਸੀ ਤੇ SGPC ਨੇ ਜਤਾਇਆ ਇਤਰਾਜ਼, ਕੰਗਣਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ

Exit mobile version