AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਵਿੱਚ ਹੈੱਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਨਾਬਾਲਗ ਪੁੱਤਰ ਹਿਰਾਸਤ ਵਿੱਚ, ਪੁਲਿਸ ਬੋਲੀ – ਬਦਲ ਰਿਹਾ ਬਿਆਨ

Head Constable Murder in Chandigarh: ਸੈਕਟਰ 17 ਥਾਣੇ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ। ਐਸਐਸਪੀ ਕੰਵਰਦੀਪ ਕੌਰ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ। ਦੇਸੀ ਕੱਟੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਫਿਲਹਾਲ ਨਾਬਾਲਗ ਦੀ ਪੁੱਛਗਿੱਛ ਅਤੇ ਘਟਨਾ ਸਥਾਨ ਤੋਂ ਬਰਾਮਦ ਹੋਏ ਸਬੂਤਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਚੰਡੀਗੜ੍ਹ ਵਿੱਚ ਹੈੱਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਨਾਬਾਲਗ ਪੁੱਤਰ ਹਿਰਾਸਤ ਵਿੱਚ, ਪੁਲਿਸ ਬੋਲੀ - ਬਦਲ ਰਿਹਾ ਬਿਆਨ
amanpreet-kaur
| Updated On: 25 Sep 2026 11:45 AM IST
Share

ਚੰਡੀਗੜ੍ਹ ਦੇ ਸੈਕਟਰ 22 ਵਿੱਚ ਇੱਕ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਫਾਈਰਿੰਗ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਨਿਤਿਨ ਨੂੰ ਜ਼ਖਮੀ ਹਾਲਤ ਵਿੱਚ ਪਾਇਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਘਟਨਾ ਸਥਾਨ ਤੋਂ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ। ਸ਼ੁਰੂਆਤੀ ਪੁੱਛਗਿੱਛ ਦੌਰਾਨ, ਨਿਤਿਨ ਦੇ ਨਾਬਾਲਗ ਪੁੱਤਰ ਨੇ ਕਿਸੇ ਹੋਰ ਵਿਅਕਤੀ ‘ਤੇ ਗੋਲੀ ਚਲਾਉਣ ਦਾ ਆਰੋਪ ਲਗਾਇਆ, ਪਰ ਪੁਲਿਸ ਨੂੰ ਉਸਦੇ ਬਿਆਨ ‘ਤੇ ਸ਼ੱਕ ਹੋਇਆ।

ਪੁਲਿਸ ਦੀ ਪੁੱਛਗਿੱਛ ਦੌਰਾਨ, ਜਦੋਂ ਉਹ ਵਾਰ-ਵਾਰ ਬਿਆਨ ਬਦਲਣ ਲੱਗਾ ਤਾਂ ਪੁਲਿਸ ਨੇ ਨਾਬਾਲਗ ਨੂੰ ਹਿਰਾਸਤ ਵਿੱਚ ਲੈ ਲਿਆ। ਘਟਨਾ ਸਮੇਂ ਘਰ ਵਿੱਚ ਸਿਰਫ਼ ਪੁੱਤਰ ਅਤੇ ਮਾਂ ਮੌਜੂਦ ਸਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੁਲਿਸ ਵਾਲੇ ਨੂੰ ਕਿਸਨੇ ਗੋਲੀ ਮਾਰੀ।

ਗੁਆਂਢੀਆਂ ਨੇ ਗੋਲੀ ਦੀ ਆਵਾਜ਼ ਸੁਣ ਕੇ ਪੁਲਿਸ ਨੂੰ ਬੁਲਾਇਆ

ਇਹ ਘਟਨਾ ਸ਼ੁੱਕਰਵਾਰ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਗੁਆਂਢੀਆਂ ਦੇ ਅਨੁਸਾਰ, ਨਿਤਿਨ ਦੇ ਘਰੋਂ ਉੱਚੀਆਂ ਆਵਾਜ਼ਾਂ ਆ ਰਹੀਆਂ ਸਨ। ਥੋੜ੍ਹੀ ਦੇਰ ਬਾਅਦ, ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਫਿਰ ਗੁਆਂਢੀਆਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਸੈਕਟਰ-17 ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ, ਘਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

“ਕਿਸੇ ਨੇ ਬਾਹਰੋਂ ਆ ਕੇ ਪਿਤਾ ਨੂੰ ਗੋਲੀ ਮਾਰੀ”

ਘਟਨਾ ਤੋਂ ਬਾਅਦ, ਪੁਲਿਸ ਨੇ ਨਿਤਿਨ ਦੇ ਨਾਬਾਲਗ ਪੁੱਤਰ ਤੋਂ ਪੁੱਛਗਿੱਛ ਕੀਤੀ। ਆਪਣੇ ਸ਼ੁਰੂਆਤੀ ਬਿਆਨ ਵਿੱਚ, ਪੁੱਤਰ ਨੇ ਪੁਲਿਸ ਨੂੰ ਦੱਸਿਆ ਕਿ ਇੱਕ ਕਿਸੇ ਸ਼ਖਸ ਨੇ ਉਸਦੇ ਪਿਤਾ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਿਆ। ਜਦੋਂ ਪੁਲਿਸ ਨੇ ਉਸ ਤੋਂ ਘਟਨਾ ਬਾਰੇ ਦੁਬਾਰਾ ਪੁੱਛਗਿੱਛ ਕੀਤੀ, ਤਾਂ ਵਿਰੋਧਾਭਾਸ ਸਾਹਮਣੇ ਆਇਆ।

ਬਿਆਨ ਬਦਲਣ ਤੋਂ ਬਾਅਦ ਹਿਰਾਸਤ ਵਿੱਚ ਬੱਚਾ

ਪੁੱਤਰ ਦੇ ਬਿਆਨ ‘ਤੇ ਪੁਲਿਸ ਨੂੰ ਸ਼ੱਕ ਹੋਣ ਤੋਂ ਬਾਅਦ, ਉਸਨੂੰ ਵਾਰ-ਵਾਰ ਪੁੱਛਗਿੱਛ ਕੀਤੀ ਗਈ। ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਗੋਲੀ ਕਿਸਨੇ ਚਲਾਈ। ਪੁਲਿਸ ਘਟਨਾ ਸਥਾਨ ਤੋਂ ਬਰਾਮਦ ਹੋਏ ਸਬੂਤਾਂ, ਦੇਸੀ ਪਿਸਤੌਲ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਘਟਨਾ ਦੀਆਂ ਕੜੀਆਂ ਨੂੰ ਜੋੜ ਰਹੀ ਹੈ।

ਗੁਆਂਢੀ ਬੋਲੇ, “ਘਰ ਵਿੱਚ ਕੁਝ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ”

ਨਿਤਿਨ ਦੇ ਗੁਆਂਢੀ ਨੇ ਪੁਲਿਸ ਨੂੰ ਦੱਸਿਆ ਕਿ ਘਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ। ਸ਼ੁੱਕਰਵਾਰ ਸਵੇਰੇ ਵੀ ਘਰ ਤੋਂ ਲੜਾਈ ਅਤੇ ਰੌਲੇ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਥੋੜ੍ਹੀ ਦੇਰ ਬਾਅਦ, ਗੋਲੀ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਹੁਣ ਗੁਆਂਢੀਆਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਨਾਬਾਲਗ ਤੇ ਮਨੀਮਾਜਰਾ ਵਿੱਚ ਥਾਰ ਨਾਲ ਟੱਕਰ ਮਾਰਨ ਦਾ ਕੇਸ

ਪੁਲਿਸ ਦੇ ਅਨੁਸਾਰ, ਕੁਝ ਦਿਨ ਪਹਿਲਾਂ ਮਨੀਮਾਜਰਾ ਵਿੱਚ ਨਿਤਿਨ ਦੇ ਨਾਬਾਲਗ ਪੁੱਤਰ ਵੱਲੋਂ ਥਾਰ ਨਾਲ ਟੱਕਰ ਮਾਰਨ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਪੁਲਿਸ ਇਸ ਘਟਨਾ ਬਾਰੇ ਵੀ ਜਾਣਕਾਰੀ ਇਕੱਠੀ ਕਰ ਰਹੀ ਹੈ। ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਪਿਛਲੇ ਮਾਮਲੇ ਅਤੇ ਸ਼ੁੱਕਰਵਾਰ ਸਵੇਰੇ ਵਾਪਰੀ ਗੋਲੀਬਾਰੀ ਦੀ ਘਟਨਾ ਵਿਚਕਾਰ ਕੋਈ ਸਬੰਧ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...