ਚੰਡੀਗੜ੍ਹ ਮੇਅਰ ਚੋਣ 'ਚ ਹੁਣ ਤੱਕ ਕੀ-ਕੀ ਹੋਇਆ, ਜਾਣੋ ਕਿਵੇਂ ਪਿਆ ਸੀ ਰੇੜਕਾ | chandigarh mayor election 2024 high court to supreme court bjp aap congress update full details in punjab Punjabi news - TV9 Punjabi

ਚੰਡੀਗੜ੍ਹ ਮੇਅਰ ਚੋਣ ‘ਚ ਹੁਣ ਤੱਕ ਕੀ-ਕੀ ਹੋਇਆ, ਜਾਣੋ ਕਿਵੇਂ ਪਿਆ ਸੀ ਰੇੜਕਾ

Updated On: 

20 Feb 2024 18:52 PM

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੁਲਦੀਪ ਕੁਮਾਰ ਨੇ ਕਿਹਾ ਹੈ ਕਿ ਉਹ ਮਾਣਯੋਗ ਅਦਾਲਤ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਦੇ ਲੋਕਾਂ ਦੀ ਜਿੱਤ ਹੋਈ ਹੈ। ਉਨ੍ਹਾਂ ਭਾਜਪਾ ਨੂੰ ਲੈ ਕੇ ਕਿਹਾ ਹੈ ਕਿ ਇਹ ਨਹੀਂ ਹੈ ਕਿ BJP ਨੂੰ ਹਰਾਇਆ ਨਹੀਂ ਜਾ ਸਕਦਾ।

ਚੰਡੀਗੜ੍ਹ ਮੇਅਰ ਚੋਣ ਚ ਹੁਣ ਤੱਕ ਕੀ-ਕੀ ਹੋਇਆ, ਜਾਣੋ ਕਿਵੇਂ ਪਿਆ ਸੀ ਰੇੜਕਾ

ਅਨਿਲ ਮਸੀਹ ਵੀਡੀਓ

Follow Us On

Chandigarh Mayor Election: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਇਤਿਹਾਸਕ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਹੁਕਮ ਦਿੱਤਾ ਹੈ ਕਿ ਮੇਅਰ ਚੋਣਾਂ ਵਿੱਚ ਅਯੋਗ ਐਲਾਨੇ ਗਏ 8 ਬੈਲਟ ਪੇਪਰਾਂ ਨੂੰ ਜਾਇਜ਼ ਮੰਨਿਆ ਜਾਵੇਗਾ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਗਿਆ।

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੁਲਦੀਪ ਕੁਮਾਰ ਨੇ ਕਿਹਾ ਹੈ ਕਿ ਉਹ ਮਾਣਯੋਗ ਅਦਾਲਤ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਦੇ ਲੋਕਾਂ ਦੀ ਜਿੱਤ ਹੋਈ ਹੈ। ਉਨ੍ਹਾਂ ਭਾਜਪਾ ਨੂੰ ਲੈ ਕੇ ਕਿਹਾ ਹੈ ਕਿ ਇਹ ਨਹੀਂ ਹੈ ਕਿ BJP ਨੂੰ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਨੂੰ ਯਕੀਨੀ ਤੌਰ ਤੇ ਹਰਾਇਆ ਜਾ ਸਕਦਾ ਹੈ। ਜੇਕਰ ਅਸੀਂ ਇਕਜੁੱਟ ਹੋ ਕੇ ਲੜਦੇ ਹਾਂ ਤਾਂ ਹਰ ਜਗ੍ਹਾ ਭਾਜਪਾ ਵਾਲਿਆਂ ਨੂੰ ਜਰੂਰ ਹਰਾ ਸਕਦੇ ਹਾਂ।

ਇਹ ਵੀ ਪੜ੍ਹੋ: ਕੌਣ ਹਨ ਕੁਲਦੀਪ ਕੁਮਾਰ ਟੀਟਾ? SC ਦੇ ਫੈਸਲੇ ਤੋਂ ਬਾਅਦ ਸਾਂਭਣਗੇ ਚੰਡੀਗੜ੍ਹ ਮੇਅਰ ਦਾ ਅਹੁਦਾ ?

ਮੇਅਰ ਚੋਣਾਂ ਵਿੱਚ ਹੁਣ ਤੱਕ ਕੀ ਹੋਇਆ

  • 10 ਜਨਵਰੀ: ਯੂਟੀ ਪ੍ਰਸ਼ਾਸਨ ਨੇ 18 ਜਨਵਰੀ ਨੂੰ ਮੇਅਰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ।
  • 15 ਜਨਵਰੀ: ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਭਾਜਪਾ ਨੂੰ ਹਰਾਉਣ ਲਈ ਗਠਜੋੜ ਦਾ ਐਲਾਨ ਕੀਤਾ।
  • 16 ਜਨਵਰੀ:-ਆਪ ਅਤੇ ਕਾਂਗਰਸ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਪੁੱਜੇ ਨਗਰ ਨਿਗਮ ਦਫ਼ਤਰ ਵਿੱਚ ਹੰਗਾਮਾ ਹੋ ਗਿਆ। ਅੱਧੀ ਰਾਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਵੱਲੋਂ ਕੌਂਸਲਰ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਦੋਸ਼ ਹੇਠ ਦਾਇਰ ਪਟੀਸ਼ਨ ਤੇ ਸੁਣਵਾਈ ਕੀਤੀ। ਹਾਈਕੋਰਟ ਨੇ ਰਿਪੋਰਟ ਮੰਗੀ।
  • 17 ਜਨਵਰੀ: ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਕਿਉਂਕਿ ਯੂਟੀ ਦਾ ਦਾਅਵਾ ਹੈ ਕਿ ਕੌਂਸਲਰ ਗੈਰਕਾਨੂੰਨੀ ਹਿਰਾਸਤ ਵਿੱਚ ਨਹੀਂ ਹੈ ਅਤੇ ਸੁਰੱਖਿਆ ਉਸ ਦੀ ਮੰਗ ‘ਤੇ ਦਿੱਤੀ ਗਈ ਸੀ। ਹਾਲਾਂਕਿ ਅਦਾਲਤ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।
  • 18 ਜਨਵਰੀ: ਆਪ ਅਤੇ ਕਾਂਗਰਸ ਦੇ ਕੌਂਸਲਰਾਂ ਨੂੰ ਜਦੋਂ ਮੇਅਰ ਚੋਣਾਂ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਕਾਰਨ ਵਿਰੋਧ ਪ੍ਰਦਰਸ਼ਨ ਹੋਇਆ। ਡੀਸੀ ਨੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਖ਼ਰਾਬ ਸਿਹਤ ਕਾਰਨ ਵੋਟਿੰਗ 6 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ। ‘ਆਪ’ ਨੇ 24 ਘੰਟਿਆਂ ‘ਚ ਚੋਣਾਂ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦਾ ਰੁਖ ਕੀਤਾ।
  • 23 ਜਨਵਰੀ: ਹਾਈ ਕੋਰਟ ਨੇ ਯੂਟੀ ਨੂੰ 24 ਘੰਟਿਆਂ ਦੇ ਅੰਦਰ ਅਦਾਲਤ ਵਿੱਚ ਸੰਭਾਵਿਤ ਚੋਣਾਂ ਦੀ ਮਿਤੀ ਪੇਸ਼ ਕਰਨ ਲਈ ਕਿਹਾ, ਜਿਸ ਵਿੱਚ ਅਸਫਲ ਰਹਿਣ ‘ਤੇ ਪਟੀਸ਼ਨ ਦਾ ਨਿਰਣਾ ਮੈਰਿਟ ‘ਤੇ ਕੀਤਾ ਜਾਵੇਗਾ।
  • 24 ਜਨਵਰੀ: ਹਾਈ ਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਫਟਕਾਰ ਲਗਾਉਂਦੇ ਹੋਏ ਮੇਅਰ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਕਰਵਾਉਣ ਦੇ ਹੁਕਮ ਦਿੱਤੇ ਸਨ।
  • 30 ਜਨਵਰੀ: ਭਾਜਪਾ ਨੇ ਮੇਅਰ ਚੋਣਾਂ ਵਿੱਚ ਇੰਡੀਆ ਗਠਜੋੜ ਨੂੰ ਹਰਾਇਆ। ਮਨੋਜ ਸੋਨਕਰ ਮੇਅਰ ਬਣੇ। ‘ਆਪ’ ਨੇ ਪ੍ਰੀਜ਼ਾਈਡਿੰਗ ਅਫ਼ਸਰ ‘ਤੇ 8 ਵੋਟਾਂ ਨੂੰ ਅਯੋਗ ਕਰਾਰ ਦੇਣ ਦਾ ਦੋਸ਼ ਲਾਇਆ ਅਤੇ ਹਾਈ ਕੋਰਟ ਦਾ ਰੁਖ਼ ਕੀਤਾ।
  • 31 ਜਨਵਰੀ: ਆਮ ਆਦਮੀ ਪਾਰਟੀ ਨੇ ਚੋਣ ਧਾਂਦਲੀ ਦਾ ਦੋਸ਼ ਲਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਫਿਲਹਾਲ ਫੌਰੀ ਤੌਰ ‘ਤੇ ਰਾਹਤ ਨਹੀਂ ਦਿੱਤੀ। ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ।
  • 5 ਫਰਵਰੀ: ਆਮ ਆਦਮੀ ਪਾਰਟੀ ਸੁਪਰੀਮ ਕੋਰਟ ਗਈ। SC ਨੇ ਪ੍ਰੀਜ਼ਾਈਡਿੰਗ ਅਫਸਰ ਅਨਿਲ ਮਸੀਹ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਉਸ ਨੇ ਬੈਲਟ ਪੇਪਰਾਂ ਨੂੰ ਖਰਾਬ ਕੀਤਾ ਹੈ। ਇਹ ਲੋਕਤੰਤਰ ਦਾ ਮਜ਼ਾਕ ਹੈ। ਇਸ ਬੰਦੇ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਸੁਣਵਾਈ 19 ਫਰਵਰੀ ਲਈ ਤੈਅ ਕੀਤੀ ਗਈ ਹੈ।
  • 18 ਫਰਵਰੀ: ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਮਨੋਜ ਸੋਨਕਰ ਨੇ ਮੇਅਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
  • 19 ਫਰਵਰੀ: ਸੁਪਰੀਮ ਕੋਰਟ ਨੇ ਅਨਿਲ ਮਸੀਹ ਨੂੰ ਫਟਕਾਰ ਲਗਾਈ। ਬੈਲਟ ਪੇਪਰਾਂ ਮੰਗਵਾਏ ਗਏ ਅਤੇ ਮੁੜ ਸੁਣਵਾਈ 20 ਫਰਵਰੀ ਨੂੰ ਤੈਅ ਕੀਤੀ।
Exit mobile version