‘ਆਪ’ ਦੇ ਉਮੀਦਵਾਰ ਕੁਲਦੀਪ ਟੀਟਾ ਹੋਣਗੇ ਚੰਡੀਗੜ੍ਹ ਦੇ ਮੇਅਰ, ਸੁਪਰੀਮ ਕੋਰਟ ਨੇ ਐਲਾਨਿਆ ਜੇਤੂ, ਜਸ਼ਨ ‘ਚ ਡੁੱਬੇ ਵਰਕਰ

Updated On: 

20 Feb 2024 17:39 PM

Chandigarh Mayor Hearing In SC: ਚੰਡੀਗੜ੍ਹ ਮੇਅਰ ਚੋਣ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ ਸੀਜੇਆਈ ਨੇ ਰਿਟਰਨਿੰਗ ਅਫਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਜਾਇਜ਼ ਮੰਨਿਆ ਅਤੇ ਉਸ ਦੇ ਆਧਾਰ 'ਤੇ ਹੀ ਆਪ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ ਜੇਤੂ ਐਲਾਨ ਦਿੱਤਾ।

ਆਪ ਦੇ ਉਮੀਦਵਾਰ ਕੁਲਦੀਪ ਟੀਟਾ ਹੋਣਗੇ ਚੰਡੀਗੜ੍ਹ ਦੇ ਮੇਅਰ, ਸੁਪਰੀਮ ਕੋਰਟ ਨੇ ਐਲਾਨਿਆ ਜੇਤੂ, ਜਸ਼ਨ ਚ ਡੁੱਬੇ ਵਰਕਰ

ਮੇਅਰ ਕੁਲਦੀਪ ਕੁਮਾਰ ਦੀ ਤਸਵੀਰ

Follow Us On

Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਨੇ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਕੋਰਟ ਨੇ ਰੱਦ ਕੀਤੇ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜੇਤੂ ਕਰਾਰ ਦੇ ਦਿੱਤਾ। ਦੱਸ ਦੇਈਏ ਕੇ ਕੁਲਦੀਪ ਕੁਮਾਰ ਟੀਟਾ ਪਹਿਲਾਂ ਕੌਂਸਲਰ ਬਣੇ ਸਨ। ਉਹ ਦਲਿਤ ਭਾਈਚਾਰੇ ਤੋਂ ਆਉਂਦੇ ਹਨ।

ਉੱਧਰ, ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜਸ਼ਨ ਦਾ ਮਹੌਲ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਨੱਚ-ਗਾ ਕੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਦੋਵੇਂ ਪਾਰਟੀਆਂ ਇਸ ਫੈਸਲੇ ਨੂੰ ਸੱਚ ਦੀ ਜਿੱਤ ਦੱਸ ਰਹੀਆਂ ਹਨ।

ਰਿਟਰਨਿੰਗ ਅਫਸਰ ਨੇ ਲੋਕਤਾਂਤਰਿਕ ਨਿਯਮਾਂ ਖਿਲਾਫ ਕੰਮ ਕੀਤਾ: SC

ਸੁਣਵਾਈ ਦੌਰਾਨ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਅਦਾਲਤ ਵਿੱਚ ਪੇਸ਼ ਹੋਏ। ਕੋਰਟ ਨੇ ਅਨਿਲ ਮਸੀਹ ਨੂੰ ਅੱਜ ਮੁੜ ਤੋਂ ਕਰੜੀ ਝਾੜ ਪਾਉਂਦਿਆਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਕਿਹਾ ਕਿ ਪੂਰੀ ਚੋਣ ਪ੍ਰਕਿਰੀਆ ਦੌਰਾਨ ਰਿਟਰਨਿੰਗ ਅਫਸਰ ਸਪਸ਼ਟ ਤੌਰ ਤੇ ਦੋਸ਼ੀ ਹੈ। ਉਨ੍ਹਾਂ ਨੇ ਕਿਹਾ ਲੋਕਤਾਂਤਰਿਕ ਨਿਯਮਾਂ ਖਿਲਾਫ ਕੰਮ ਕੀਤਾ ਅਤੇ ਕੋਰਟ ਵਿੱਚ ਵੀ ਝੂਠ ਬੋਲਿਆ। ਸੀਜੇਆਈ ਨੇ ਖੁਦ ਸਾਥੀ ਜੱਜਾਂ ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਨਾਲ ਬੈਲਟ ਪੇਪਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ, ਜਿਸਤੋਂ ਬਾਅਦ ਰੱਦ ਕੀਤੇ ਅੱਠੋ ਵੋਟਾਂ ਨੂੰ ਜਾਇਜ਼ ਕਰਾਰ ਦੇ ਦਿੱਤਾ।

ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸੀਜੇਆਈ ਨੇ ਕਿਹਾ ਕਿ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਵੇਗੀ ਅਤੇ ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨਿਆ ਜਾਵੇਗਾ ਅਤੇ ਉਸ ਦੇ ਆਧਾਰ ‘ਤੇ ਹੀ ਨਤੀਜੇ ਐਲਾਨੇ ਜਾਣਗੇ। ਸੀਜੇਆਈ ਚੰਦਰਚੂੜ ਨੇ ਆਮ ਆਦਮੀ ਪਾਰਟੀ ਦੇ ਵਕੀਲ ਗੁਰਮਿੰਦਰ ਨੂੰ ਉਮੀਦਵਾਰਾਂ ਬਾਰੇ ਪੁੱਛਿਆ। ਸੀਜੇਆਈ ਨੇ ਕਿਹਾ ਕਿ ਰਿਟਰਨਿੰਗ ਅਫਸਰ ਨੇ ਇਨ੍ਹਾਂ ਅੱਠ ਬੈਲੇਟਾਂ ‘ਤੇ ਸਿੰਗਲ ਲਾਈਨ ਬਣਾ ਦਿੱਤੀ ਹੈ।

ਰਿਟਰਨਿੰਗ ਅਫਸਰ ਨੂੰ ਕੱਲ੍ਹ ਵੀ ਪਈ ਸੀ ਝਾੜ

ਦੱਸ ਦੇਈਏ ਕਿ ਸੋਮਵਾਰ ਨੂੰ ਵੀ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਸਖ਼ਤ ਝਾੜ ਪਾਈ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਦਖਲ ਦੇਣ ਦੇ ਦੋਸ਼ ਵਿੱਚ ਅਨਿਲ ਮਸੀਹ ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਨਵੀਂ ਚੋਣ ਕਰਵਾਉਣ ਦੀ ਬਜਾਏ 30 ਜਨਵਰੀ ਨੂੰ ਹੋਣ ਵਾਲੀ ਵੋਟਿੰਗ ਦੇ ਆਧਾਰ ‘ਤੇ ਕੀਤੀ ਜਾਵੇ।

ਇਹ ਵੀ ਪੜ੍ਹੋ: ਕਿਸਾਨਾਂ ਨੇ ਕਿਉਂ ਕੀਤਾ ਕੇਂਦਰ ਦਾ ਪ੍ਰਸਤਾਵ ਰੱਦ?, ਕਿਸਾਨ ਆਗੂ ਪੰਧੇਰ ਨੇ ਦੱਸੀ ਇੱਕ ਇੱਕ ਗੱਲ

ਦੱਸ ਦੇਈਏ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ 30 ਜਨਵਰੀ ਨੂੰ ਹੋਈ ਸੀ। ਇਸ ਚੋਣ ਵਿੱਚ ਕਾਂਗਰਸ-ਆਪ ਗਠਜੋੜ ਦੀਆਂ ਕੁੱਲ 20 ਅਤੇ ਭਾਜਪਾ ਦੀਆਂ 16 ਵੋਟਾਂ ਸਨ। ਜੇਕਰ ਅਸੀਂ ਸੰਖਿਆਤਮਕ ਤਾਕਤ ‘ਤੇ ਨਜ਼ਰ ਮਾਰੀਏ ਤਾਂ ਇਹ ‘ਆਪ’ ਅਤੇ ਕਾਂਗਰਸ ਦੇ ਹੱਕ ‘ਚ ਸੀ ਪਰ ਭਾਜਪਾ ਨੇ ਚੋਣ ਜਿੱਤੀ। ਦਰਅਸਲ ਰਿਟਰਨਿੰਗ ਅਫਸਰ ਨੇ ਕਾਂਗਰਸ-ਆਪ ਗਠਜੋੜ ਦੀਆਂ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਭਾਜਪਾ ਦੇ ਮਨੋਜ ਸੋਨਕਰ ਨੂੰ ਜੇਤੂ ਕਰਾਰ ਦਿੱਤਾ ਸੀ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਕ ਵੀਡੀਓ ਵੀ ਸ਼ੇਅਰ ਕੀਤੀ ਗਈ ਸੀ, ਜਿਸ ਦੇ ਆਧਾਰ ‘ਤੇ ਉਨ੍ਹਾਂ ਦੇ ਆਰੋਪ ਲਗਾਇਆ ਜਾ ਰਿਹਾ ਸੀ ਕਿ ਅਧਿਕਾਰੀ ਅਨਿਲ ਮਸੀਹ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ।

(ਪੀਯੂਸ਼ ਪਾਂਡੇ ਦੀ ਰਿਪੋਰਟ)

Exit mobile version