ਕੌਣ ਹਨ ਕੁਲਦੀਪ ਕੁਮਾਰ ਟੀਟਾ? SC ਦੇ ਫੈਸਲੇ ਤੋਂ ਬਾਅਦ ਸਾਂਭਣਗੇ ਚੰਡੀਗੜ੍ਹ ਮੇਅਰ ਦਾ ਅਹੁਦਾ ?
Chandigarh Mayor Election: ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣ ਦੇ ਨਤੀਜੇ ਰੱਦ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਨੂੰ ਮੇਅਰ ਐਲਾਨ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਿਟਰਨਿੰਗ ਅਫਸਰ ਨੇ ਅਦਾਲਤ ਦੇ ਸਾਹਮਣੇ ਝੂਠ ਬੋਲਿਆ ਸੀ। ਸੁਪਰੀਮ ਕੋਰਟ ਨੇ ਅੱਜ ਖੁਦ ਉਨ੍ਹਾਂ ਵੋਟਾਂ ਦੀ ਜਾਂਚ ਕੀਤੀ ਜਿਨ੍ਹਾਂ ਨੂੰ ਰਿਟਰਨਿੰਗ ਅਫਸਰ ਨੇ ਅਯੋਗ ਕਰਾਰ ਦਿੱਤਾ ਸੀ।
ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਹੰਗਾਮੇ ਦਰਮਿਆਨ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਐਲਾਨ ਦਿੱਤਾ ਹੈ। ਕੁਲਦੀਪ ਕੁਮਾਰ ਨੇ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਕੁਲਦੀਪ ਕੁਮਾਰ ਵੀ ਆਮ ਆਦਮੀ ਪਾਰਟੀ ਤੋਂ ਕੌਂਸਲਰ ਹਨ।
ਕੁਲਦੀਪ ਕੁਮਾਰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਨ ਅਤੇ ਦਲਿਤ ਭਾਈਚਾਰੇ ਤੋਂ ਆਉਂਦੇ ਹਨ। ਉਹ ਵਾਰਡ ਨੰਬਰ 26 ਤੋਂ ਕੌਂਸਲਰ ਹਨ। ਚੰਡੀਗੜ੍ਹ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਕੁਲਦੀਪ ਕੁਮਾਰ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਹੈ। ਇਹੀ ਕਾਰਨ ਹੈ ਕਿ ਚੰਡੀਗੜ੍ਹ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕੁਲਦੀਪ ਕੁਮਾਰ ਨੂੰ ਮੇਅਰ ਉਮੀਦਵਾਰ ਐਲਾਨ ਦਿੱਤਾ ਸੀ।
ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਦੇ ਦੋਸ਼ਾਂ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਿਟਰਨਿੰਗ ਅਫਸਰ ਨੇ ਅਦਾਲਤ ਦੇ ਸਾਹਮਣੇ ਝੂਠ ਬੋਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੇਅਰ ਲਈ ਮੁੜ ਚੋਣ ਨਹੀਂ ਹੋਵੇਗੀ। ਰਿਟਰਨਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ ਅੱਠ ਵੋਟਾਂ ਨੂੰ ਅਦਾਲਤ ਨੇ ਜਾਇਜ਼ ਕਰਾਰ ਦਿੱਤਾ ਸੀ। ਇਨ੍ਹਾਂ ਵੋਟਾਂ ਨੂੰ ਜਾਇਜ਼ ਕਰਾਰ ਦਿੱਤੇ ਜਾਣ ਤੋਂ ਬਾਅਦ ਚੰਡੀਗੜ੍ਹ ਦੇ ਮੇਅਰ ਸਬੰਧੀ ਸਮੁੱਚੇ ਸਿਆਸੀ ਸਮੀਕਰਨ ਹੀ ਬਦਲ ਗਏ।
ਇਹ ਵੀ ਪੜ੍ਹੋ – ਆਪ ਦੇ ਉਮੀਦਵਾਰ ਕੁਲਦੀਪ ਟੀਟਾ ਹੋਣਗੇ ਚੰਡੀਗੜ੍ਹ ਦੇ ਮੇਅਰ, ਸੁਪਰੀਮ ਕੋਰਟ ਨੇ ਐਲਾਨਿਆ ਜੇਤੂ, ਜਸ਼ਨ ਚ ਡੁੱਬੇ ਵਰਕਰ
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੁਲਦੀਪ ਕੁਮਾਰ ਨੇ ਕਿਹਾ ਹੈ ਕਿ ਮੈਂ ਮਾਣਯੋਗ ਅਦਾਲਤ ਦਾ ਧੰਨਵਾਦ ਕਰਦਾ ਹਾਂ। ਅੱਜ ਚੰਡੀਗੜ੍ਹ ਦੇ ਲੋਕਾਂ ਦੀ ਜਿੱਤ ਹੋਈ ਹੈ। ਅਜਿਹਾ ਨਹੀਂ ਹੈ ਕਿ ਭਾਜਪਾ ਨੂੰ ਹਰਾਇਆ ਨਹੀਂ ਜਾ ਸਕਦਾ, ਯਕੀਨੀ ਤੌਰ ‘ਤੇ ਹਰਾਇਆ ਜਾ ਸਕਦਾ ਹੈ। ਜੇਕਰ ਅਸੀਂ ਇਕਜੁੱਟ ਹੋ ਕੇ ਲੜਦੇ ਹਾਂ ਤਾਂ ਹਰ ਜਗ੍ਹਾ ਭਾਜਪਾ ਵਾਲਿਆਂ ਨੂੰ ਹਰਾ ਸਕਦੇ ਹਾਂ।