Chandigarh Rape Case: 45 ਸਾਲਾ ਗੁਆਂਢੀ ਨੇ ਕੀਤਾ ਸੀ ਨਾਬਾਲਗ ਨਾਲ ਰੇਪ, ਅਦਾਲਤ ਨੇ ਸੁਣਾਈ 20 ਸਾਲ ਦੀ ਸਜ਼ਾ
Minor Rape Case: ਅਦਾਲਤ ਨੇ ਇਸ ਮਾਮਲੇ ਵਿੱਚ ਦੋ ਨਾਬਾਲਗ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦੋਂ ਕਿ ਗੁਆਂਢੀ ਨੂੰ 20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 3 ਸਾਲ ਪੁਰਾਣਾ ਹੈ।
ਚੰਡੀਗੜ੍ਹ ਵਿੱਚ ਇੱਕ 45 ਸਾਲਾ ਵਿਅਕਤੀ ਨੂੰ ਨਾਬਾਲਗ ਨਾਲ ਰੇਪਕਰਨ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੋਮਵਾਰ ਨੂੰ ਸਥਾਨਕ ਅਦਾਲਤ ਨੇ 3 ਸਾਲ ਪੁਰਾਣੇ ਇਸ ਮਾਮਲੇ ‘ਚ ਆਪਣਾ ਫੈਸਲਾ ਸੁਣਾਇਆ, ਦੋਸ਼ੀ ਨੇ 15 ਸਾਲ ਦੀ ਲੜਕੀ ਨਾਲ ਬਲਾਤਕਾਰ ਕੀਤਾ ਸੀ, ਜਿਸ ਤੋਂ ਬਾਅਦ ਬੱਚੀ ਗਰਭਵਤੀ ਵੀ ਹੋ ਗਈ ਸੀ।
ਅਦਾਲਤ ਨੇ ਦੋਸ਼ੀ ਈਸ਼ਮ ਸਿੰਘ ਚੰਚਲ ‘ਤੇ 30,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੱਸ ਦੇਈਏ ਕਿ ਇਹ ਮਾਮਲਾ ਸਾਲ 2020 ਦਾ ਹੈ, ਜਦੋਂ ਈਸ਼ਮ ਸਿੰਘ ਚੰਚਲ ਨੇ ਗੁਆਂਢ ‘ਚ ਰਹਿਣ ਵਾਲੀ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ ਸੀ।
ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਥਾਣਾ ਸਾਰੰਗਪੁਰ ਦੀ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਨ੍ਹਾਂ ਵਿੱਚ ਈਸ਼ਮ ਸਿੰਘ ਚੰਦੇਲ ਤੋਂ ਇਲਾਵਾ ਨਾਬਾਲਗ ਦੇ ਭਰਾ ਅਤੇ ਉਸ ਦੇ ਦੋਸਤ (ਦੋਵੇਂ 20 ਸਾਲ ਤੋਂ ਘੱਟ ਉਮਰ ਦੇ) ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ‘ਤੇ ਧਾਰਾ 376 (3), ਧਾਰਾ 6 (ਪੋਕਸੋ) ਤਹਿਤ ਕੇਸ ਦਰਜ ਕੀਤਾ ਗਿਆ ਸੀ।


