ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Good News: ਚੰਡੀਗੜ੍ਹ ਨਗਰ ਨਿਗਮ ‘ਚ ਠੇਕੇ ‘ਤੇ ਕੰਮ ਕਰਨ ਵਾਲੇ JE ਹੋਣਗੇ ਪੱਕੇ, HC ਨੇ ਕਿਹਾ- 6 ਹਫ਼ਤਿਆਂ ਲਾਗੂ ਹੋਵੇ ਹੁਕਮ

Chandigarh Municipal Corporation: ਅਦਾਲਤ ਨੇ ਕਿਹਾ ਕਿ ਜੇਕਰ 6 ਹਫ਼ਤਿਆਂ ਦੇ ਅੰਦਰ ਹੁਕਮ ਲਾਗੂ ਨਹੀਂ ਕੀਤਾ ਜਾਂਦਾ ਹੈ, ਤਾਂ ਇਹ ਮੰਨਿਆ ਜਾਵੇਗਾ ਕਿ ਇਨ੍ਹਾਂ ਸਾਰੇ ਇੰਜੀਨੀਅਰਾਂ ਨੂੰ ਸਥਾਈ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਿਯਮਤ ਤਨਖਾਹ ਸਕੇਲ (ਸਥਾਈ ਕਰਮਚਾਰੀਆਂ ਦੀ ਤਨਖਾਹ) ਮਿਲੇਗਾ।

Good News: ਚੰਡੀਗੜ੍ਹ ਨਗਰ ਨਿਗਮ 'ਚ ਠੇਕੇ 'ਤੇ ਕੰਮ ਕਰਨ ਵਾਲੇ JE ਹੋਣਗੇ ਪੱਕੇ, HC ਨੇ ਕਿਹਾ- 6 ਹਫ਼ਤਿਆਂ ਲਾਗੂ ਹੋਵੇ ਹੁਕਮ
ਪੰਜਾਬ ਦੇ ਹਰਿਆਣਾ ਹਾਈਕੋਰਟ
Follow Us
tv9-punjabi
| Published: 12 Aug 2025 12:10 PM IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2007 ਤੋਂ 2010 ਦਰਮਿਆਨ ਚੰਡੀਗੜ੍ਹ ਨਗਰ ਨਿਗਮ ਵਿੱਚ ਠੇਕੇ ‘ਤੇ ਨਿਯੁਕਤ ਜੂਨੀਅਰ ਇੰਜੀਨੀਅਰਾਂ (ਜੇਈ) ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਇਨ੍ਹਾਂ ਸਾਰੇ ਇੰਜੀਨੀਅਰਾਂ ਨੂੰ ਹੁਣ ਸਥਾਈ ਕਰ ਦਿੱਤਾ ਜਾਵੇ ਅਤੇ ਇਹ ਪ੍ਰਕਿਰਿਆ 6 ਹਫ਼ਤਿਆਂ ਵਿੱਚ ਪੂਰੀ ਕੀਤੀ ਜਾਵੇ।

ਜਸਟਿਸ ਜਗਮੋਹਨ ਬਾਂਸਲ ਦੀ ਅਦਾਲਤ ਨੇ ਕਿਹਾ ਕਿ ਇਨ੍ਹਾਂ ਇੰਜੀਨੀਅਰਾਂ ਨੂੰ ਨਿਰਧਾਰਤ ਯੋਗਤਾਵਾਂ ਅਤੇ ਉਮਰ ਸੀਮਾ ਦੇ ਅਨੁਸਾਰ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਭਰਤੀ ਕੀਤਾ ਗਿਆ ਸੀ। ਉਸ ਸਮੇਂ ਵੱਧ ਤੋਂ ਵੱਧ ਉਮਰ ਸੀਮਾ 35 ਸਾਲ ਸੀ ਅਤੇ ਸਿਵਲ ਇੰਜੀਨੀਅਰਿੰਗ ਵਿੱਚ ਡਿਪਲੋਮਾ ਹੋਣਾ ਜ਼ਰੂਰੀ ਸੀ। ਚੋਣ ਪ੍ਰਕਿਰਿਆ ਵਿੱਚ ਦਸਤਾਵੇਜ਼ ਤਸਦੀਕ ਅਤੇ ਇੰਟਰਵਿਊ ਸ਼ਾਮਲ ਸਨ। ਉਨ੍ਹਾਂ ਨੂੰ ਮਨਜ਼ੂਰਸ਼ੁਦਾ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਸਾਰਿਆਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀ ਮਿਲੀ ਸੀ।

ਅਦਾਲਤ ਨੇ ਕਿਹਾ ਕਿ ਜੇਕਰ 6 ਹਫ਼ਤਿਆਂ ਦੇ ਅੰਦਰ ਹੁਕਮ ਲਾਗੂ ਨਹੀਂ ਕੀਤਾ ਜਾਂਦਾ ਹੈ, ਤਾਂ ਇਹ ਮੰਨਿਆ ਜਾਵੇਗਾ ਕਿ ਇਨ੍ਹਾਂ ਸਾਰੇ ਇੰਜੀਨੀਅਰਾਂ ਨੂੰ ਸਥਾਈ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਿਯਮਤ ਤਨਖਾਹ ਸਕੇਲ (ਸਥਾਈ ਕਰਮਚਾਰੀਆਂ ਦੀ ਤਨਖਾਹ) ਮਿਲੇਗਾ।

ਲੰਬੇ ਸਮੇਂ ਤੱਕ ਠੇਕੇ ‘ਤੇ ਰੱਖਣਾ ਗਲਤ

ਅਦਾਲਤ ਨੇ ਕਿਹਾ ਕਿ ਕਿਸੇ ਕਰਮਚਾਰੀ ਨੂੰ 15 ਸਾਲਾਂ ਤੋਂ ਵੱਧ ਸਮੇਂ ਲਈ ਠੇਕੇ ‘ਤੇ ਰੱਖਣਾ ਨਾ ਸਿਰਫ਼ ਗਲਤ ਹੈ, ਸਗੋਂ ਇਹ ਕਰਮਚਾਰੀਆਂ ਦਾ ਸ਼ੋਸ਼ਣ ਵੀ ਹੈ। ਇਹ ਕਰਮਚਾਰੀ ਪਿਛਲੇ ਬੈਕਡੋਰ ਰਾਹੀਂ ਨਹੀਂ ਆਏ, ਇਸ ਲਈ ਉਨ੍ਹਾਂ ਨੂੰ ਸਥਾਈ ਕਰਨ ਵਿੱਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਅਦਾਲਤ ਨੇ ਇਸ ਗੱਲ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਕਿ ਸਥਾਈ ਗਰੁੱਪ-ਡੀ ਕਰਮਚਾਰੀਆਂ ਨੂੰ ਇਨ੍ਹਾਂ ਇੰਜੀਨੀਅਰਾਂ ਨਾਲੋਂ ਵੱਧ ਤਨਖਾਹ ਮਿਲ ਰਹੀ ਹੈ। ਇਹ ਨਾ ਤਾਂ ਨੈਤਿਕ ਹੈ, ਨਾ ਹੀ ਪ੍ਰਸ਼ਾਸਕੀ ਤੌਰ ‘ਤੇ ਸਹੀ ਹੈ, ਨਾ ਹੀ ਸੰਵਿਧਾਨ ਅਨੁਸਾਰ। ਸਰਕਾਰੀ ਸੰਸਥਾਵਾਂ ਨੂੰ “ਮਾਡਲ Employeer” ਵਾਂਗ ਵਿਵਹਾਰ ਕਰਨਾ ਚਾਹੀਦਾ ਹੈ।

ਸਾਲਾਂ ਤੋਂ ਲਟਕਿਆ ਹੈ ਮਾਮਲਾ

2012 ਵਿੱਚ ਨਗਰ ਨਿਗਮ ਨੇ ਇਨ੍ਹਾਂ ਇੰਜੀਨੀਅਰਾਂ ਨੂੰ ਸਥਾਈ ਕਰਨ ਲਈ ਇੱਕ ਕਮੇਟੀ ਬਣਾਈ ਸੀ, ਪਰ ਰਿਪੋਰਟ ਕਦੇ ਨਹੀਂ ਆਈ। 2014 ਅਤੇ 2016 ਵਿੱਚ ਨਿਗਮ ਦੀ ਆਮ ਸਭਾ ਨੇ ਰੈਗੂਲਰਾਈਜ਼ੇਸ਼ਨ ਲਈ ਇੱਕ ਪ੍ਰਸਤਾਵ ਪਾਸ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਭੇਜਿਆ, ਪਰ ਪ੍ਰਸ਼ਾਸਨ ਨੇ “ਕੋਈ ਨੀਤੀ ਨਹੀਂ ਹੈ” ਇਹ ਕਹਿ ਕੇ ਇਸ ਨੂੰ ਰੱਦ ਕਰ ਦਿੱਤਾ।

ਠੇਕੇ ‘ਤੇ ਭਰਤੀ ਕਰਨਾ ਗਲਤ

ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇੰਨੇ ਸਾਲਾਂ ਤੋਂ ਖਾਲੀ ਅਹੁਦਾ ਹੋਣ ‘ਤੇ ਕਿਸੇ ਨੂੰ ਠੇਕੇ ‘ਤੇ ਰੱਖਣਾ ਗਲਤ ਅਤੇ ਅਸਵੀਕਾਰਨਯੋਗ ਹੈ। ਜਸਟਿਸ ਜਗਮੋਹਨ ਬਾਂਸਲ ਨੇ ਫੈਸਲੇ ਵਿੱਚ ਸੁਪਰੀਮ ਕੋਰਟ ਦੇ ਜਾਗੋ ਬਨਾਮ ਯੂਨੀਅਨ ਆਫ਼ ਇੰਡੀਆ (2024) ਅਤੇ ਉਮਾ ਦੇਵੀ ਕੇਸ ਦਾ ਹਵਾਲਾ ਦਿੱਤਾ। ਅਦਾਲਤ ਨੇ ਕਿਹਾ, ਇਹ ਕਰਮਚਾਰੀ ਪਿਛਲੇ ਦਰਵਾਜ਼ੇ ਰਾਹੀਂ ਨਹੀਂ ਆਏ ਸਨ, ਸਗੋਂ ਖੁੱਲ੍ਹੇ ਇਸ਼ਤਿਹਾਰ ਅਤੇ ਪੂਰੀ ਚੋਣ ਪ੍ਰਕਿਰਿਆ ਰਾਹੀਂ ਚੁਣੇ ਗਏ ਸਨ।

ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...