ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਦੀ ਤਾਜਪੋਸ਼ੀ, ਮੁੱਖ ਮੰਤਰੀ ਭਗਵੰਤ ਮਾਨ ਹੋ ਸਕਦੇ ਨੇ ਸ਼ਾਮਲ | Chandigarh new mayor Kuldeep Kumar will assume his office today Punjabi news - TV9 Punjabi

ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਦੀ ਤਾਜਪੋਸ਼ੀ, ਮੁੱਖ ਮੰਤਰੀ ਭਗਵੰਤ ਮਾਨ ਹੋ ਸਕਦੇ ਨੇ ਸ਼ਾਮਲ

Published: 

26 Feb 2024 07:55 AM

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇੰਡੀਆ ਗਠਜੋੜ ਦੇ ਸਾਂਝੇ ਉਮੀਦਵਾਰ ਕੁਲਦੀਪ ਸ਼ਰਮਾ ਅੱਜ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਣਗੇ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਚੋਣ ਲੜਣ ਤੋਂ ਇਨਕਾਰ ਕਰਦਿਆਂ ਕਾਂਗਰਸ ਲਈ ਉਹ ਸੀਟ ਛੱਡ ਦਿੱਤੀ ਸੀ। ਹੁਣ ਅਗਾਮੀ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਇਸ ਸੀਟ ਤੋਂ ਲੜੇਗਾ।

ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਦੀ ਤਾਜਪੋਸ਼ੀ, ਮੁੱਖ ਮੰਤਰੀ ਭਗਵੰਤ ਮਾਨ ਹੋ ਸਕਦੇ ਨੇ ਸ਼ਾਮਲ

ਕੁਲਦੀਪ ਕੁਮਾਰ

Follow Us On

ਚੰਡੀਗੜ੍ਹ ਵਿੱਚ ਇੰਡੀਆ ਗਠਜੋੜ ਦੇ ਤਹਿਤ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਅੱਜ ਮੇਅਰ ਦਾ ਅਹੁਦਾ ਸੰਭਾਲਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਾਜਪੋਸ਼ੀ ਪ੍ਰੋਗਰਾਮ ‘ਚ ਹਿੱਸਾ ਲੈ ਸਕਦੇ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕਰ ਲਈ ਹੈ। ਉਨ੍ਹਾਂ ਆਪਣੇ ਵਰਕਰਾਂ ਨੂੰ ਹੋਟਲ ਸ਼ਿਵਾਲਿਕ ਵਿਊ ਦੇ ਬਾਹਰ ਇਕੱਠੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ। ਉਥੋਂ ਕੁਲਦੀਪ ਕੁਮਾਰ ਵਰਕਰਾਂ ਸਮੇਤ ਨਗਰ ਨਿਗਮ ਦਫ਼ਤਰ ਜਾਣਗੇ।

ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਕੁਲਦੀਪ ਕੁਮਾਰ ਦੀਆਂ 12 ਵੋਟਾਂ ਅਤੇ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ।

ਜਿਸ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ। ਜਿਸ ਤੇ ਸੁਣਵਾਈ ਕਰਦਿਆਂ ਮੁੱਖ ਜੱਜ ਚੰਦਰਚੂੜ ਨੇ ਬੈਲੇਟ ਪੇਪਰ ਮੰਗਵਾਏ ਜਿਸ ਤੋਂ ਬਾਅਦ ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ। ਹੁਣ ਆਮ ਆਦਮੀ ਪਾਰਟੀ ਇਸ ਮੌਕੇ ਨੂੰ ਲੋਕਾਂ ਵਿੱਚ ਵੱਡਾ ਮੁੱਦਾ ਬਣਾਉਣਾ ਚਾਹੁੰਦੀ ਹੈ।

ਮੇਅਰ ਦੇ ਬਦਲੇ ਲੋਕ ਸਭਾ ਸੀਟ ਛੱਡ ਦਿੱਤੀ

ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨਹੀਂ ਲੜੇਗੀ। ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਲੜੇਗੀ। ਇਸ ਦਾ ਐਲਾਨ ਦੋਵੇਂ ਧਿਰਾਂ ਪਹਿਲਾਂ ਹੀ ਕਰ ਚੁੱਕੀਆਂ ਹਨ। ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਕੇ ਕੁਲਦੀਪ ਕੁਮਾਰ ਨੂੰ ਮੇਅਰ ਬਣਾਇਆ ਸੀ। ਬਦਲੇ ਵਿੱਚ ਹੁਣ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਸੀਟ ਕਾਂਗਰਸ ਲਈ ਛੱਡ ਦਿੱਤੀ ਹੈ। ਹੁਣ ਇੱਥੇ ਕਾਂਗਰਸੀ ਉਮੀਦਵਾਰ ਚੋਣ ਲੜਨਗੇ।

ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਮੋਦੀ ਅੱਜ ਵੌਟ ਇੰਡੀਆ ਥਿੰਕਸ ਟੂਡੇ ਵਿੱਚ ਆਉਣਗੇ, ਇਨ੍ਹਾਂ ਮੁੱਦਿਆਂ ਤੇ ਆਪਣੇ ਵਿਚਾਰ ਪੇਸ਼ ਕਰਨਗੇ।

Exit mobile version