AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਚੰਡੀਗੜ੍ਹ ‘ਚ ਐਡਵਾਈਜਰ ਨਹੀਂ, ਹੁਣ ਚੀਫ ਸੈਕਟਰੀ ਹੋਣਗੇ: ਹੁਣ IAS ਅਫਸਰਾਂ ਦੀ ਗਿਣਤੀ ਹੋਵੇਗੀ 11

ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਬਣਨ ਤੋਂ ਬਾਅਦ ਪਹਿਲਾਂ ਇੱਥੇ ਚੀਫ਼ ਕਮਿਸ਼ਨਰ ਦਾ ਅਹੁਦਾ ਹੁੰਦਾ ਸੀ। ਪਰ 3 ਜੂਨ 1984 ਨੂੰ ਇਸ ਵਿੱਚ ਬਦਲਾਅ ਹੋਇਆ। ਇਸ ਦੇ ਨਾਲ ਹੀ, ਚੀਫ਼ ਕਮਿਸ਼ਨਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਸੀ ਤੇ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਬਣਾਇਆ ਗਿਆ ਸੀ।

ਚੰਡੀਗੜ੍ਹ 'ਚ ਐਡਵਾਈਜਰ ਨਹੀਂ, ਹੁਣ ਚੀਫ ਸੈਕਟਰੀ ਹੋਣਗੇ: ਹੁਣ IAS ਅਫਸਰਾਂ ਦੀ ਗਿਣਤੀ ਹੋਵੇਗੀ 11
ਚੰਡੀਗੜ੍ਹ ਤੀਜੇ ਸਥਾਨ ‘ਤੇ ਹੈ, ਜਿੱਥੇ ਔਸਤ ਸਰਕਲ ਰੇਟ 66 ਹਜ਼ਾਰ ਤੋਂ 1.75 ਲੱਖ ਤੱਕ ਹੈ। ਇਸ ਦੇ ਨਾਲ ਹੀ, ਉੱਤਰ ਪ੍ਰਦੇਸ਼ ਦੇ ਨੋਇਡਾ ਸ਼ਹਿਰ ਦੀ ਜ਼ਮੀਨ ਸਭ ਤੋਂ ਮਹਿੰਗੀ ਹੈ। ਨੋਇਡਾ ਰਾਜ ਵਿੱਚ ਪਹਿਲੇ ਨੰਬਰ ‘ਤੇ ਹੈ ਅਤੇ ਨੋਇਡਾ ਇਸ ਮਾਮਲੇ ਵਿੱਚ ਦੇਸ਼ ਵਿੱਚ ਟਾਪ- 4 ਤੇ ਹੈ। ਇੱਥੇ ਔਸਤ ਸਰਕਲ ਰੇਟ 63 ਹਜ਼ਾਰ ਤੋਂ 1.70 ਲੱਖ ਤੱਕ ਹੈ।
Follow Us
tv9-punjabi
| Published: 08 Jan 2025 08:38 AM IST

ਕੇਂਦਰ ਸਰਕਾਰ ਨੇ 40 ਸਾਲਾਂ ਬਾਅਦ ਚੰਡੀਗੜ੍ਹ ਵਿੱਚ ਵੱਡੀਆਂ ਪ੍ਰਸ਼ਾਸਨਿਕ ਤਬਦੀਲੀਆਂ ਕੀਤੀਆਂ ਹਨ। ਹੁਣ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਦਾ ਅਹੁਦਾ ਵੀ ਬਣਾਇਆ ਗਿਆ ਹੈ। ਚੰਡੀਗੜ੍ਹ ਵਿੱਚ ਦੋ ਆਈਏਐਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ। ਹਾਲਾਂਕਿ ਰਾਜੀਵ ਵਰਮਾ ਚੰਡੀਗੜ੍ਹ ਵਿੱਚ ਇਸ ਅਹੁਦੇ ਲਈ ਕਾਬਲ ਹਨ।

1984 ਵਿੱਚ ਬਣਾਈ ਗਈ ਸੀ ਇਹ ਪੋਸਟ

ਚੰਡੀਗੜ੍ਹ ਬਣਨ ਤੋਂ ਬਾਅਦ ਪਹਿਲਾਂ ਇੱਥੇ ਚੀਫ਼ ਕਮਿਸ਼ਨਰ ਦਾ ਅਹੁਦਾ ਹੁੰਦਾ ਸੀ। ਪਰ 3 ਜੂਨ 1984 ਨੂੰ ਇਸ ਵਿੱਚ ਬਦਲਾਅ ਹੋਇਆ। ਇਸ ਦੇ ਨਾਲ ਹੀ, ਚੀਫ਼ ਕਮਿਸ਼ਨਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਸੀ ਤੇ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਬਣਾਇਆ ਗਿਆ ਸੀ। ਜਦੋਂ ਕਿ ਹੁਣ ਇਸ ਅਹੁਦੇ ਨੂੰ ਖਤਮ ਕਰਕੇ ਮੁੱਖ ਸਕੱਤਰ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਮਾਹਿਰਾਂ ਦੀ ਮੰਨੀਏ ਤਾਂ ਇਹ ਬਦਲਾਅ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ​​ਕਰੇਗਾ। ਜੋ ਵੀ ਅਧਿਕਾਰੀ ਚੰਡੀਗੜ੍ਹ ਵਿੱਚ ਸਲਾਹਕਾਰ ਦੇ ਅਹੁਦੇ ‘ਤੇ ਆਉਂਦਾ ਹੈ। ਉਹ ਸਿਰਫ਼ ਮੁੱਖ ਸਕੱਤਰ ਦਾ ਅਹੁਦਾ ਸੰਭਾਲਦਾ ਹੈ। ਪਰ ਇੱਥੇ ਉਨ੍ਹਾਂ ਨੂੰ ਸਲਾਹਕਾਰ ਕਿਹਾ ਜਾਂਦਾ ਹੈ। ਇਸ ਲਈ ਲੰਬੇ ਸਮੇਂ ਤੋਂ ਇਸ ਅਹੁਦੇ ਦੀ ਮੰਗ ਕੀਤੀ ਜਾ ਰਹੀ ਸੀ।

ਹੁਣ ਯੂਟੀ ਪ੍ਰਸ਼ਾਸਨ ਦਾ ਢਾਂਚਾ ਇਸ ਤਰ੍ਹਾਂ ਰਹੇਗਾ

  • ਮੁੱਖ ਸਕੱਤਰ – 1
  • ਸਕੱਤਰ (ਗ੍ਰਹਿ) 1
  • ਸਕੱਤਰ (ਵਿੱਤ) 1 ਸਕੱਤਰ ਸ਼ਹਿਰੀ ਯੋਜਨਾ ਤੇ ਸਮਾਰਟ ਸਿਟੀ-1
  • ਡਿਪਟੀ ਕਮਿਸ਼ਨਰ-1
  • ਸੰਯੁਕਤ ਸਕੱਤਰ ਵਿੱਤ 1
  • ਆਬਕਾਰੀ ਕਮਿਸ਼ਨਰ 1
  • ਸਕੱਤਰ (ਦੋ ਅਹੁਦੇ)
  • ਵਧੀਕ ਸਕੱਤਰ
  • ਵਧੀਕ ਡਿਪਟੀ ਕਮਿਸ਼ਨਰ
  • ਸਿਰਫ ਪ੍ਰਸ਼ਾਸਕ ਨੂੰ ਰਿਪੋਰਟ ਕਰੇਗਾ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਦੀ ਨਿਯੁਕਤੀ ਤੋਂ ਬਾਅਦ ਕੋਈ ਵੱਡਾ ਫੇਰਬਦਲ ਨਹੀਂ ਹੋਵੇਗਾ। ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੰਨੀਏ ਤਾਂ ਇਹ ਦੂਜੇ ਸੂਬਿਆਂ ਵਿੱਚ ਚੱਲ ਰਹੇ ਮੁੱਖ ਸਕੱਤਰ ਦੇ ਅਹੁਦੇ ਵਰਗਾ ਹੋਵੇਗਾ। AGUMT ਕੇਡਰ ਦੇ ਸੀਨੀਅਰ ਆਈਏਐਸ ਨੂੰ ਚੰਡੀਗੜ੍ਹ ‘ਚ ਸਲਾਹਕਾਰ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ ਹੈ। ਇਸ ਨੂੰ ਮੁੱਖ ਸਕੱਤਰ ਦੇ ਅਹੁਦੇ ਦੇ ਬਰਾਬਰ ਮੰਨਿਆ ਜਾਂਦਾ ਹੈ। ਜਦੋਂ ਕਿ ਦੂਜੇ ਸੂਬਿਆਂ ਵਿੱਚ ਮੁੱਖ ਸਕੱਤਰ ਮੁੱਖ ਮੰਤਰੀ ਨੂੰ ਰਿਪੋਰਟ ਕਰਦੇ ਹਨ। ਇਸੇ ਤਰ੍ਹਾਂ ਮੁੱਖ ਸਕੱਤਰ ਸਿੱਧੇ ਪ੍ਰਸ਼ਾਸਕ ਦੇ ਅਧੀਨ ਹੋਵੇਗਾ ਤੇ ਉਸ ਨੂੰ ਹੀ ਰਿਪੋਰਟ ਕਰੇਗਾ। ਹਾਲਾਂਕਿ ਇਸ ਫੈਸਲੇ ਨਾਲ ਯੂਟੀ ਕੇਡਰ ਦਾ ਦਬਦਬਾ ਵਧਣਾ ਯਕੀਨੀ ਹੈ। ਕਿਉਂਕਿ ਹੁਣ ਪੋਸਟਾਂ ਦੀ ਗਿਣਤੀ 11 ਹੋ ਗਈ ਹੈ।

Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...