ਚੰਡੀਗੜ੍ਹ ਪੁਲਿਸ ਵੱਲੋਂ ਤੀਜਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ, ਸਾਈਬਰ ਸੁਰੱਖਿਆ ਮਿਸ਼ਨ ਦੇ ਬ੍ਰਾਂਡ ਅੰਬੈਸਡਰ ਬਣੇ ਗੁਰਪ੍ਰੀਤ ਸਿੰਘ ਘੁੱਗੀ

Updated On: 

29 Jul 2023 15:05 PM

ਚੰਡੀਗੜ੍ਹ ਪੁਲਿਸ ਨੇ ਤੀਜਾ ਓਰੀਐਂਟੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਾਈਬਰ ਸੁਰੱਖਿਆ ਮਿਸ਼ਨ ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ।

ਚੰਡੀਗੜ੍ਹ ਪੁਲਿਸ ਵੱਲੋਂ ਤੀਜਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ, ਸਾਈਬਰ ਸੁਰੱਖਿਆ ਮਿਸ਼ਨ ਦੇ ਬ੍ਰਾਂਡ ਅੰਬੈਸਡਰ ਬਣੇ ਗੁਰਪ੍ਰੀਤ ਸਿੰਘ ਘੁੱਗੀ
Follow Us On

ਚੰਡੀਗੜ੍ਹ ਨਿਊਜ਼। ਚੰਡੀਗੜ੍ਹ ਪੁਲਿਸ ਵੱਲੋਂ ਤੀਜਾ ਓਰੀਐਂਟੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਚੰਡੀਗੜ੍ਹ ਪੁਲਿਸ ਨੇ ਜਲੰਧਰ ਦੇ ਮਸ਼ਹੂਰ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਾਈਬਰ ਸੁਰੱਖਿਆ ਮਿਸ਼ਨ ਦਾ ਬ੍ਰਾਂਡ ਅੰਬੈਸਡਰ (Brand ambassador) ਬਣਾਇਆ ਹੈ। ਇਹ ਪ੍ਰੋਗਰਾਮ 2 ਦਿਨ ਤੱਕ ਚੱਲੇਗਾ। ਇਸ ਵਿੱਚ 500 ਤੋਂ ਵੱਧ ਸਾਈਬਰ ਸਿਪਾਹੀਆਂ ਨੂੰ ਰਜ਼ਿਸਟਰ ਕੀਤਾ ਗਿਆ ਹੈ।

ਉਨ੍ਹਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਣ ਅਤੇ ਸਮਾਜ ਨੂੰ ਜਾਗਰੂਕ ਕਰਨ ਲਈ ਹੋਰ ਸਿਖਲਾਈ ਦਿੱਤੀ ਜਾਵੇਗੀ। ਐਸਡੀ ਕਾਲਜ ਸੈਕਟਰ 32 ਵਿਖੇ ਪ੍ਰੋਗਰਾਮ ਦਾ ਉਦਘਾਟਨ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ (Gurpreet Singh Ghuggi) ਨੇ ਕੀਤਾ।

ਉਨ੍ਹਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਇੱਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ਚੰਡੀਗੜ੍ਹ ਪੁਲਿਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਿਚਕਾਰ ਸਾਈਬਰ ਸੁਰੱਖਿਆ ਨੂੰ ਲੈ ਕੇ ਇੱਕ ਸਮਝੌਤਾ ਵੀ ਹੋਇਆ ਹੈ। ਇਸ ਪ੍ਰੋਗਰਾਮ ਵਿੱਚ 13 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 500 ਬੱਚੇ ਸ਼ਾਮਲ ਹੋਏ ਹਨ। ਗੁਰਪ੍ਰੀਤ ਸਿੰਘ ਘੁੱਗੀ ਨੇ ਇਨ੍ਹਾਂ ਬੱਚਿਆਂ ਨੂੰ ਸਾਈਬਰ ਸਫਾਈ ਲਈ ਪ੍ਰੇਰਿਤ ਕੀਤਾ।

ਪੁਲਿਸ ਦਾ ਇਹ ਤੀਜਾ ਬੈਚ

ਚੰਡੀਗੜ੍ਹ ਪੁਲਿਸ ਦਾ ਇਹ ਤੀਜਾ ਬੈਚ ਹੈ। ਇਹ ਪ੍ਰੋਗਰਾਮ ਕਰੀਬ 1 ਸਾਲ ਪਹਿਲਾਂ ਸਾਈਬਰ ਸਵੱਛਤਾ ਮਿਸ਼ਨ ਤਹਿਤ ਸ਼ੁਰੂ ਕੀਤਾ ਗਿਆ ਸੀ। ਇਸ ਵਿੱਚ ਪਹਿਲੇ ਦੋ ਬੈਚਾਂ ਵਿੱਚ 1000 ਦੇ ਕਰੀਬ ਵਿਦਿਆਰਥੀਆਂ (Students) ਨੂੰ ਸਿਖਲਾਈ ਦੇ ਕੇ ਸਾਈਬਰ ਸਿਪਾਹੀ ਬਣਾਇਆ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version