AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਦੇ 3 ਸਰਗਰਮ ਸ਼ੂਟਰ ਵਿਦੇਸ਼ੀ ਹਥਿਆਰਾਂ ਸਮੇਤ ਕੀਤੇ ਕਾਬੂ, ਵੱਡੀ ਸਾਜ਼ਿਸ਼ ਨਾਕਾਮ

ਚੰਡੀਗੜ੍ਹ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਗੋਲਡੀ ਢਿੱਲੋਂ ਦੇ ਗੈਂਗ ਵਿਰੁੱਧ ਇੱਕ ਬਹੁਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਦੇ ਆਪ੍ਰੇਸ਼ਨ ਸੈੱਲ ਅਤੇ ਕਰਾਈਮ ਬ੍ਰਾਂਚ ਦੀ ਸਾਂਝੀ ਟੀਮ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇਸ ਗੈਂਗ ਦੇ 3 ਸਰਗਰਮ ਗੁਰਗਿਆਂ ਨੂੰ ਵਿਦੇਸ਼ੀ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।

ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਦੇ 3 ਸਰਗਰਮ ਸ਼ੂਟਰ ਵਿਦੇਸ਼ੀ ਹਥਿਆਰਾਂ ਸਮੇਤ ਕੀਤੇ ਕਾਬੂ, ਵੱਡੀ ਸਾਜ਼ਿਸ਼ ਨਾਕਾਮ
tv9-punjabi
| Updated On: 20 Jun 2026 22:09 PM IST
Share

ਚੰਡੀਗੜ੍ਹ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਗੋਲਡੀ ਢਿੱਲੋਂ ਦੇ ਗੈਂਗ ਵਿਰੁੱਧ ਇੱਕ ਬਹੁਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਦੇ ਆਪ੍ਰੇਸ਼ਨ ਸੈੱਲ ਅਤੇ ਕਰਾਈਮ ਬ੍ਰਾਂਚ ਦੀ ਸਾਂਝੀ ਟੀਮ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇਸ ਗੈਂਗ ਦੇ 3 ਸਰਗਰਮ ਗੁਰਗਿਆਂ ਨੂੰ ਵਿਦੇਸ਼ੀ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਇਨ੍ਹਾਂ ਮੁਲਜ਼ਮਾਂ ਦੀ ਸਮੇਂ ਸਿਰ ਹੋਈ ਗ੍ਰਿਫ਼ਤਾਰੀ ਕਾਰਨ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ, ਪੰਚਕੂਲਾ) ਖੇਤਰ ਵਿੱਚ ਰਚੀ ਜਾ ਰਹੀ ਇੱਕ ਬਹੁਤ ਹੀ ਖ਼ਤਰਨਾਕ ਅਤੇ ਵੱਡੀ ਅਪਰਾਧਿਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਹੈਪੀ ਚਿੱਬ (ਉਮਰ 20 ਸਾਲ), ਰਾਹੁਲ ਕੁਮਾਰ (ਉਮਰ 24 ਸਾਲ) ਅਤੇ ਵੰਸ਼ ਸ਼ਰਮਾ (ਉਮਰ 19 ਸਾਲ) ਵਜੋਂ ਹੋਈ ਹੈ। ਇਹ ਤਿੰਨੋਂ ਮੁਲਜ਼ਮ ਜੰਮੂ ਦੇ ਸਾਂਬਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਗੈਂਗਸਟਰ ਗੋਲਡੀ ਢਿੱਲੋਂ ਦੇ ਸਿੱਧੇ ਸੰਪਰਕ ਵਿੱਚ ਸਨ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਨੌਜਵਾਨ ਐਨਕ੍ਰਿਪਟਡ ਮੈਸੇਜਿੰਗ ਐਪਲੀਕੇਸ਼ਨਾਂ ਰਾਹੀਂ ਗੋਲਡੀ ਢਿੱਲੋਂ ਨਾਲ ਜੁੜੇ ਹੋਏ ਸਨ ਅਤੇ ਵਿਦੇਸ਼ ਵਿੱਚ ਬੈਠੇ ਇਸ ਗੈਂਗਸਟਰ ਤੋਂ ਸਿੱਧੇ ਨਿਰਦੇਸ਼ ਪ੍ਰਾਪਤ ਕਰ ਰਹੇ ਸਨ। ਪੁਲਿਸ ਹੁਣ ਇਨ੍ਹਾਂ ਦੇ ਮੋਬਾਈਲ ਫ਼ੋਨਾਂ ਅਤੇ ਹੋਰ ਡਿਜੀਟਲ ਉਪਕਰਣਾਂ ਦੀ ਬਾਰੀਕੀ ਨਾਲ ਫੋਰੈਂਸਿਕ ਜਾਂਚ ਕਰ ਰਹੀ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਵਿਛਾਇਆ ਜਾਲ

ਐਸਪੀ (SP) ਮਨਜੀਤ ਸਿੰਘ ਨੇ ਮਾਮਲੇ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਦੇ ਆਪ੍ਰੇਸ਼ਨ ਸੈੱਲ ਦੀ ਵਿਸ਼ੇਸ਼ ਟੀਮ ਨੂੰ ਇੱਕ ਪੁਖ਼ਤਾ ਅਤੇ ਗੁਪਤ ਸੂਚਨਾ ਮਿਲੀ ਸੀ ਕਿ ਗੋਲਡੀ ਢਿੱਲੋਂ ਗੈਂਗ ਦੇ ਤਿੰਨ ਖ਼ਤਰਨਾਕ ਮੈਂਬਰ ਆਟੋਮੈਟਿਕ ਪਿਸਤੌਲਾਂ ਨਾਲ ਲੈਸ ਹੋ ਕੇ ਚੰਡੀਗੜ੍ਹ ਅਤੇ ਟ੍ਰਾਈਸਿਟੀ ਖੇਤਰ ਵਿੱਚ ਕਿਸੇ ਬਹੁਤ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਹਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਆਪ੍ਰੇਸ਼ਨ ਸੈੱਲ ਅਤੇ ਕਰਾਈਮ ਬ੍ਰਾਂਚ ਦੀ ਸਾਂਝੀ ਟੀਮ ਨੇ ਮੁੱਲਾਂਪੁਰ ਵਾਲੇ ਪਾਸਿਓਂ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੇ ਮੁੱਖ ਰਸਤੇ ‘ਤੇ ਨਾਕਾਬੰਦੀ ਕਰਕੇ ਜਾਲ ਵਿਛਾਇਆ।

ਜਦੋਂ ਪੁਲਿਸ ਟੀਮ ਨੇ ਇੱਕ ਮੋਟਰਸਾਈਕਲ ‘ਤੇ ਸਵਾਰ ਤਿੰਨ ਸ਼ੱਕੀ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਪਿੱਛਾ ਕਰਕੇ ਤਿੰਨਾਂ ਨੂੰ ਦਬੋਚ ਲਿਆ। ਤਲਾਸ਼ੀ ਦੌਰਾਨ ਇਨ੍ਹਾਂ ਦੇ ਕਬਜ਼ੇ ਵਿੱਚੋਂ 9 ਐਮਐਮ ਦੀ ਇੱਕ ਵਿਦੇਸ਼ੀ ਨਿਰਮਿਤ C-47 ਪਿਸਤੌਲ, ਇੱਕ .32 ਬੋਰ ਦੀ ਪਿਸਤੌਲ ਅਤੇ ਕੁੱਲ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਕਰਾਈਮ ਵਿਖੇ ਮੁਕੱਦਮਾ ਨੰਬਰ 20, ਮਿਤੀ 20 ਜੂਨ 2026 ਨੂੰ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮੁਲਜ਼ਮਾਂ ਕੋਲੋਂ ਬਰਾਮਦ ਹੋਇਆ ਸਾਮਾਨ

ਇੱਕ ਵਿਦੇਸ਼ੀ ਨਿਰਮਿਤ C-47 (9mm) ਪਿਸਤੌਲ

ਇੱਕ .32 ਬੋਰ ਦੀ ਪਿਸਤੌਲ

ਕੁੱਲ 9 ਜ਼ਿੰਦਾ ਕਾਰਤੂਸ (ਰੌਂਦ)

ਵਾਰਦਾਤ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ

ਸੈਕਟਰ-11 ਕੈਸ਼ੀਅਰ ਕਤਲ ਕਾਂਡ ਨਾਲ ਜੁੜੇ ਤਾਰ

ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਇੱਕ ਬਹੁਤ ਵੱਡਾ ਖੁਲਾਸਾ ਹੋਇਆ ਹੈ। ਇਹ ਤਿੰਨੋਂ ਮੁਲਜ਼ਮ ਚੰਡੀਗੜ੍ਹ ਦੇ ਸੈਕਟਰ-11 ਸਥਿਤ ‘ਸ਼੍ਰੀ ਕੁਮਾਰ ਕੇਮਿਸਟ ਸ਼ਾਪ’ ਦੇ ਕੈਸ਼ੀਅਰ ਜਾਨਕੀ ਦਾਸ ਦੇ ਸਨਸਨੀਖੇਜ਼ ਕਤਲ ਕਾਂਡ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਮੁਲਜ਼ਮਾਂ ਦੇ ਬੇਹੱਦ ਕਰੀਬੀ ਸਾਥੀ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਤਿੰਨੋਂ ਮੁਲਜ਼ਮ ਸਨੀ ਮਹਿਰਾ ਅਤੇ ਅਮਿਤ ਕੁਮਾਰ ਦੇ ਨਾਲ ਜੰਮੂ ਤੋਂ ਪੰਜਾਬ ਆਏ ਸਨ।

ਗੈਂਗਸਟਰ ਗੋਲਡੀ ਢਿੱਲੋਂ ਦੇ ਇਸ਼ਾਰੇ ‘ਤੇ ਇਸ ਪੂਰੇ ਗਰੁੱਪ ਨੂੰ ਦੋ ਵੱਖ-ਵੱਖ ਮਾਡਿਊਲਾਂ ਵਿੱਚ ਵੰਡਿਆ ਗਿਆ ਸੀ। ਪਹਿਲੇ ਮਾਡਿਊਲ ਵਿੱਚ ਆਰੀਅਨ ਸ਼ਰਮਾ, ਸਨੀ ਮਹਿਰਾ ਅਤੇ ਅਮਿਤ ਕੁਮਾਰ ਸ਼ਾਮਲ ਸਨ, ਜਿਨ੍ਹਾਂ ਨੇ ਸੈਕਟਰ-11 ਵਿੱਚ ਕੇਮਿਸਟ ਸ਼ਾਪ ਦੇ ਕੈਸ਼ੀਅਰ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ। ਇਸ ਪਹਿਲੇ ਮਾਡਿਊਲ ਦੇ ਸਾਰੇ ਮੈਂਬਰਾਂ ਨੂੰ ਪੁਲਿਸ ਪਹਿਲਾਂ ਹੀ ਜੇਲ੍ਹ ਭੇਜ ਚੁੱਕੀ ਹੈ।

ਦੂਜੇ ਪਾਸੇ, ਇਹ ਦੂਜਾ ਮਾਡਿਊਲ ਜਿਸ ਵਿੱਚ ਹੈਪੀ ਚਿੱਬ, ਰਾਹੁਲ ਕੁਮਾਰ ਅਤੇ ਵੰਸ਼ ਸ਼ਰਮਾ ਸ਼ਾਮਲ ਸਨ, ਪੰਜਾਬ ਵਿੱਚ ਲੁਕ ਕੇ ਗੋਲਡੀ ਢਿੱਲੋਂ ਦੇ ਅਗਲੇ ਹੁਕਮਾਂ ਦਾ ਇੰਤਜ਼ਾਰ ਕਰ ਰਿਹਾ ਸੀ। ਜਦੋਂ ਪਹਿਲਾ ਮਾਡਿਊਲ ਪੁਲਿਸ ਹੱਥੇ ਚੜ੍ਹ ਗਿਆ, ਤਾਂ ਗੋਲਡੀ ਢਿੱਲੋਂ ਨੇ ਇਨ੍ਹਾਂ ਤਿੰਨਾਂ ਨੂੰ ਤੁਰੰਤ ਚੰਡੀਗੜ੍ਹ ਪਹੁੰਚਣ ਦੇ ਨਿਰਦੇਸ਼ ਦਿੱਤੇ ਸਨ, ਜਿੱਥੇ ਇਨ੍ਹਾਂ ਨੂੰ ਕੋਈ ਨਵਾਂ ਟਾਰਗੇਟ ਦਿੱਤਾ ਜਾਣਾ ਸੀ। ਪਰ ਟਾਰਗੇਟ ਮਿਲਣ ਅਤੇ ਕਿਸੇ ਨਵੀਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨੂੰ ਹਥਿਆਰਾਂ ਸਮੇਤ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ।

Follow Us
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...