ਚੰਡੀਗੜ੍ਹ 'ਚ 3 ਸ਼ਰਾਬ ਕੰਪਨੀਆਂ 'ਤੇ ਛਾਪੇਮਾਰੀ: ਸ਼ਰਾਬ ਤਸਕਰੀ ਦੇ ਇਲਜ਼ਾਮ, ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ | Chandigarh Police Raid on three liquor companies know in Punjabi Punjabi news - TV9 Punjabi

ਚੰਡੀਗੜ੍ਹ ‘ਚ 3 ਸ਼ਰਾਬ ਕੰਪਨੀਆਂ ‘ਤੇ ਛਾਪੇਮਾਰੀ: ਸ਼ਰਾਬ ਤਸਕਰੀ ਦੇ ਇਲਜ਼ਾਮ, ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ

Published: 

30 Mar 2024 20:11 PM

ਐੱਸਐੱਚਓ ਜਸਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਤਿੰਨਾਂ ਕੰਪਨੀਆਂ ਦੇ ਰਿਕਾਰਡ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਤਿੰਨਾਂ ਕੰਪਨੀਆਂ ਤੇ ਬਿਹਾਰ ਵਰਗੇ ਪਾਬੰਦੀਸ਼ੁਦਾ ਸੂਬਿਆਂ ਵਿੱਚ ਬਿਨਾਂ ਪਰਮਿਟ ਅਤੇ ਆਬਕਾਰੀ ਟੈਕਸ ਅਦਾ ਕੀਤੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਦਾ ਇਲਜ਼ਾਮ ਲਗਾਇਆ ਹੈ।

ਚੰਡੀਗੜ੍ਹ ਚ 3 ਸ਼ਰਾਬ ਕੰਪਨੀਆਂ ਤੇ ਛਾਪੇਮਾਰੀ: ਸ਼ਰਾਬ ਤਸਕਰੀ ਦੇ ਇਲਜ਼ਾਮ, ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਮੌਜੂਦ

Photo Credit: @459thoughtsofficial

Follow Us On

ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਜਿਵੇਂ-ਜਿਵੇਂ ਨੇੜੇ ਆ ਰਹਿਆਂ ਹਨ ਚੰਡੀਗੜ੍ਹ ਪੁਲਿਸ ਵੱਲੋਂ ਪੂਰੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਕਾਰਨ ਪੁਲਿਸ ਪੂਰੀ ਐਕਸ਼ਨ ਦੇ ਮੂਡ ‘ਚ ਹੈ ਅਤੇ ਸ਼ਨੀਵਾਰ ਨੂੰ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਸ਼ਿਵਾਲਿਕ ਬੇਵਰੇਜ ਪ੍ਰਾਈਵੇਟ ਲਿਮਟਿਡ ਪਲਾਂਟ, ਕੁਈਨ ਡਿਸਟਿਲਰੀਜ਼ ਅਤੇ ਬੋਟਲਰਜ਼ ‘ਤੇ ਛਾਪੇਮਾਰੀ ਕੀਤੀ। ਲਿਮਟਿਡ ਬੋਟਲਿੰਗ ਪਲਾਂਟ ਅਤੇ ਜ਼ੰਨਤ ਡਿਸਟਿਲਰੀਜ਼ ਪ੍ਰਾਈਵੇਟ ਲਿਮਟਿਡ ਬੋਟਲਿੰਗ ਪਲਾਂਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਸ਼ਨੀਵਾਰ ਸਵੇਰੇ ਐੱਸਐੱਚਓ ਜਸਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਤਿੰਨਾਂ ਕੰਪਨੀਆਂ ਦੇ ਰਿਕਾਰਡ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਤਿੰਨਾਂ ਕੰਪਨੀਆਂ ਤੇ ਬਿਹਾਰ ਵਰਗੇ ਪਾਬੰਦੀਸ਼ੁਦਾ ਸੂਬਿਆਂ ਵਿੱਚ ਬਿਨਾਂ ਪਰਮਿਟ ਅਤੇ ਆਬਕਾਰੀ ਟੈਕਸ ਅਦਾ ਕੀਤੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਦਾ ਇਲਜ਼ਾਮ ਲਗਾਇਆ ਹੈ।

ਇਸ ਤਹਿਤ ਇੰਡਸਟਰੀਅਲ ਏਰੀਆ ਫੇਜ਼ 1 ਵਿੱਚ ਤਿੰਨ ਕੰਪਨੀਆਂ ਦੇ ਸੰਚਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਚੰਡੀਗੜ੍ਹ ਪੁਲਿਸ ਨੂੰ ਸ਼ੱਕ ਹੈ ਕਿ ਤਿੰਨਾਂ ਕੰਪਨੀਆਂ ਦੇ ਸੰਚਾਲਕਾਂ ਵੱਲੋਂ ਸ਼ਰਾਬ ਦੀ ਗੈਰ-ਕਾਨੂੰਨੀ ਸਪਲਾਈ ਵਿੱਚ ਐਕਸਾਈਜ਼ ਅਧਿਕਾਰੀ, ਟਰਾਂਸਪੋਰਟਰ ਅਤੇ ਹੋਰ ਕਈ ਲੋਕ ਸ਼ਾਮਲ ਹੋ ਸਕਦੇ ਹਨ।

ਜਾਂਚ ਤੋਂ ਬਾਅਦ ਕੀਤੀ ਜਾਵੇਗੀ ਕਾਰਵਾਈ

ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਜਾਂਚ ਦੌਰਾਨ ਕੁਝ ਦਸਤਾਵੇਜ਼ ਵੀ ਬਰਾਮਦ ਕੀਤੇ ਹਨ। ਜਿਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਸ਼ਰਾਬ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਫਗਵਾੜਾ ਦੀ ਫੈਕਟਰੀ ਚ ਗੈਸ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ: ਨੌਜਵਾਨ ਦੀ ਮੌਤ, ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲਿਆ

Exit mobile version