AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਚੰਡੀਗੜ੍ਹ PU ਵਿੱਚ ਹੰਗਾਮਾ, RSS ਆਗੂ ਨੂੰ ਬਤੌਰ ਚੀਫ ਗੈਸਟ ਬੁਲਾਉਣ ਤੋਂ ਭੜਕੇ ਵਿਦਿਆਰਥੀ, ਕਈ ਹਿਰਾਸਤ ਚ

Chandigarh PU Protest :ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕਿਸੇ ਵੀ ਸੰਗਠਨ ਜਾਂ ਪਾਰਟੀ ਦਾ ਯੂਨੀਵਰਸਿਟੀ ਕੈਂਪਸ ਵਿੱਚ ਆਪਣਾ ਪ੍ਰਚਾਰ ਨਹੀਂ ਹੋਵੇਗਾ। ਪੰਜਾਬ ਯੂਨੀਵਰਸਿਟੀ ਇੱਕ ਵਿਦਿਅਕ ਸੰਸਥਾ ਹੈ ਅਤੇ ਇਸਨੂੰ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ। ਆਰਐਸਐਸ ਨਾਲ ਜੁੜੇ ਲੋਕ ਯੂਨੀਵਰਸਿਟੀ ਵਿੱਚ ਪ੍ਰਚਾਰ ਕਰਨ ਲਈ ਆਏ ਸਨ, ਜਿਸਦਾ ਉਨ੍ਹਾਂ ਵਿਰੋਧ ਕੀਤਾ। ਕੁਝ ਵਿਦਿਆਰਥੀਆਂ ਨੇ ਬੱਸ ਵਿੱਚ ਲਿਜਾਂਦੇ ਸਮੇਂ ਨਾਅਰੇਬਾਜ਼ੀ ਵੀ ਕੀਤੀ।

ਚੰਡੀਗੜ੍ਹ PU ਵਿੱਚ ਹੰਗਾਮਾ, RSS ਆਗੂ ਨੂੰ ਬਤੌਰ ਚੀਫ ਗੈਸਟ ਬੁਲਾਉਣ ਤੋਂ ਭੜਕੇ ਵਿਦਿਆਰਥੀ, ਕਈ ਹਿਰਾਸਤ ਚ
amanpreet-kaur
| Updated On: 09 Mar 2026 17:21 PM IST

ਪੰਜਾਬ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਇੱਕ ਸਮਾਗਮ ਵਿੱਚ RSS ਦੇ ਇੱਕ ਅਧਿਕਾਰੀ ਨੂੰ ਮੁੱਖ ਮਹਿਮਾਨ ਵੱਜੋਂ ਬੁਲਾਉਣ ‘ਤੇ ਹੰਗਾਮਾ ਹੋ ਗਈ। ਸੱਥ ਪਾਰਟੀ ਨਾਲ ਜੁੜੇ ਵਿਦਿਆਰਥੀਆਂ ਨੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਨਾਅਰੇਬਾਜ਼ੀ ਕਰ ਰਹੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ, ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ ਵੀ ਹੋ ਗਈ। ਪੁਲਿਸ ਕਈ ਆਗੂਆਂ ਨੂੰ ਆਪਣੇ ਨਾਲ ਕੇ ਲੈ ਗਈ।

ਸੱਥ ਪਾਰਟੀ ਦੇ ਅਨੁਸਾਰ, ਝੜਪ ਦੌਰਾਨ ਕਈ ਵਿਦਿਆਰਥੀਆਂ ਦੀਆਂ ਪੱਗਾਂ ਉੱਤਰ ਗਈਆਂ, ਅਤੇ ਪੁਲਿਸ ਨੇ ਇੱਕ ਦੀ ਤਾਂ ਕਿਰਪਾਨ ਵੀ ਰੱਖ ਲਈ।

“ਆਰਐਸਐਸ ਸਿੱਖ ਵਿਰੋਧੀ”

ਸੱਥ ਪਾਰਟੀ ਦੇ ਮੈਂਬਰ ਸੁਖਮਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ 9 ਮਾਰਚ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ ਕਿਉਂਕਿ ਪੀਯੂ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ‘ਤੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਸੀ, ਜਿਸਦਾ ਉਨ੍ਹਾਂ ਦੀ ਪਾਰਟੀ ਨੇ ਵਿਰੋਧ ਕੀਤਾ ਸੀ। ਵਿਰੋਧ ਦਾ ਕਾਰਨ ਇਹ ਸੀ ਕਿ ਇਸ ਵਿੱਚ ਆਰਐਸਐਸ ਆਗੂ ਸ਼ਾਮਲ ਹੋ ਰਹੇ ਸਨ।

ਪ੍ਰੋਗਰਾਮ ਤੋਂ ਪਹਿਲਾਂ, ਪੀਯੂ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਸੀ ਕਿ ਸਿੱਖ ਇਤਿਹਾਸ ‘ਤੇ ਇੱਕ ਭਾਸ਼ਣ ਵਿੱਚ ਮੁੱਖ ਮਹਿਮਾਨ ਵਜੋਂ ਆਰਐਸਐਸ ਅਧਿਕਾਰੀ ਨੂੰ ਨਾ ਬੁਲਾਇਆ ਜਾਵੇ। ਵਾਈਸ ਚਾਂਸਲਰ ਨੂੰ ਇੱਕ ਪੱਤਰ ਵੀ ਸੌਂਪਿਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ 2004 ਦਾ ਇੱਕ ਹੁਕਮਨਾਮਾ ਹੈ, ਜਿਸ ਵਿੱਚ ਅਕਾਲ ਤਖ਼ਤ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਆਰਐਸਐਸ ਸਿੱਖ ਵਿਰੋਧੀ ਹੈ।

100 ਵਿਦਿਆਰਥੀਆਂ ਹਿਰਾਸਤ ਵਿੱਚ

ਸੁਖਮਨ ਨੇ ਕਿਹਾ ਕਿ ਵੀਸੀ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਸਭ ਕੁਝ ਠੀਕ ਹੈ, ਪਰ ਫਿਰ ਵੀ ਉਨ੍ਹਾਂ ਨੇ ਪ੍ਰੋਗਰਾਮ ਰੱਦ ਨਹੀਂ ਕੀਤਾ। ਉਨ੍ਹਾਂਨੇ ਕਿਹਾ ਕਿ ਪੰਜਾਬ ਵਿੱਚ ਸਿੱਖ ਵਿਰੋਧੀ ਗਤੀਵਿਧੀਆਂ ਨਹੀਂ ਹੋਣਗੀਆਂ। ਉਨ੍ਹਾਂ ਦੇ ਲਗਭਗ 100 ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਨੇ ਉਨ੍ਹਾਂਦੇ ਸਾਥੀ ਅਰਸ਼ਦੀਪ ਸਿੰਘ ਦੀ ਕਿਰਪਾਨ ਜ਼ਬਤ ਕਰ ਲਈ, ਅਤੇ ਕੁਝ ਦੀਆਂ ਪੱਗਾਂ ਵੀ ਉਤਾਰ ਦਿੱਤੀਆਂ ਗਈਆਂ।

ਸੁਖਮਨ ਨੇ ਕਿਹਾ ਕਿ ਕਿਸੇ ਵੀ ਸੰਗਠਨ ਜਾਂ ਪਾਰਟੀ ਦਾ ਯੂਨੀਵਰਸਿਟੀ ਕੈਂਪਸ ਵਿੱਚ ਆਪਣਾ ਪ੍ਰਚਾਰ ਨਹੀਂ ਹੋਵੇਗਾ। ਪੰਜਾਬ ਯੂਨੀਵਰਸਿਟੀ ਇੱਕ ਵਿਦਿਅਕ ਸੰਸਥਾ ਹੈ ਅਤੇ ਇਸਨੂੰ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ। ਆਰਐਸਐਸ ਨਾਲ ਜੁੜੇ ਲੋਕ ਯੂਨੀਵਰਸਿਟੀ ਵਿੱਚ ਪ੍ਰਚਾਰ ਕਰਨ ਲਈ ਆਏ ਸਨ, ਜਿਸਦਾ ਉਨ੍ਹਾਂ ਵਿਰੋਧ ਕੀਤਾ। ਕੁਝ ਵਿਦਿਆਰਥੀਆਂ ਨੇ ਬੱਸ ਵਿੱਚ ਲਿਜਾਂਦੇ ਸਮੇਂ ਨਾਅਰੇਬਾਜ਼ੀ ਵੀ ਕੀਤੀ।

ਪ੍ਰੋਗਰਾਮ ਵਿੱਚ ਸਿੱਖ ਗੁਰੂਆਂ ਬਾਰੇ ਦੱਸਿਆ ਗਿਆ

ਉੱਧਰ, ਏਬੀਵੀਪੀ ਪੰਜਾਬ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਅਸ਼ੀਸ਼ ਸ਼ਰਮਾ ਨੇ ਕਿਹਾ ਕਿ ਆਰਐਸਐਸ ਉੱਤਰੀ ਖੇਤਰ ਪ੍ਰਚਾਰਕ ਮੁਖੀ ਬਨਵੀਰ ਰਾਣਾ ਨੇ ਯੂਨੀਵਰਸਿਟੀ ਦਾ ਦੌਰਾ ਕੀਤਾ ਸੀ ਅਤੇ ਸਿੱਖ ਗੁਰੂਆਂ ਦੇ ਇਤਿਹਾਸ ਅਤੇ ਦੇਸ਼ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ ਸੀ। ਇਸ ਪ੍ਰੋਗਰਾਮ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਸੀ।

ਉਨ੍ਹਾਂ ਕਿਹਾ ਕਿ ਆਰਐਸਐਸ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੁਆਰਾ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਨੇੜੇ ਆਉਣ ਕਾਰਨ ਕੁਝ ਵਿਦਿਆਰਥੀ ਸੰਗਠਨ ਇਸਦਾ ਵਿਰੋਧ ਕਰ ਰਹੇ ਹਨ, ਜਦੋਂ ਕਿ ਪ੍ਰੋਗਰਾਮ ਦਾ ਉਦੇਸ਼ ਸਿਰਫ ਇਤਿਹਾਸਕ ਅਤੇ ਸੱਭਿਆਚਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।

Follow Us
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ...
CM ਮਾਨ ਨੇ ਮੇਰਠ ਤੋਂ ਲਾਏ ਕੇਂਦਰ 'ਤੇ ਨਿਸ਼ਾਨੇ, BJP ਆਗੂ ਸੰਜੀਵ ਬਾਲਿਆਨ ਨੇ ਦਿੱਤੀ ਸਫਾਈ
CM ਮਾਨ ਨੇ ਮੇਰਠ ਤੋਂ ਲਾਏ ਕੇਂਦਰ 'ਤੇ ਨਿਸ਼ਾਨੇ, BJP ਆਗੂ ਸੰਜੀਵ ਬਾਲਿਆਨ ਨੇ ਦਿੱਤੀ ਸਫਾਈ...
PM ਮੋਦੀ ਨੇ ਮਨ ਕੀ ਬਾਤ 'ਚ ਤੰਦਰੁਸਤੀ, ਵਿਗਿਆਨ ਸਿੱਖਿਆ ਤੇ ਪਾਣੀ ਸੰਭਾਲ 'ਤੇ ਦਿੱਤਾ ਜ਼ੋਰ
PM ਮੋਦੀ ਨੇ ਮਨ ਕੀ ਬਾਤ 'ਚ ਤੰਦਰੁਸਤੀ, ਵਿਗਿਆਨ ਸਿੱਖਿਆ ਤੇ ਪਾਣੀ ਸੰਭਾਲ 'ਤੇ ਦਿੱਤਾ ਜ਼ੋਰ...