AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਦੀ ਧਮਕੀ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ, ਭਾਲ ਮੁਹਿੰਮ ਜਾਰੀ

Chandigarh School Received Bomb Threat: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਦੀ ਧਮਕੀ ਮਿਲੀ ਹੈ। ਇਸਤੋਂ ਪਹਿਲਾਂ ਵੀ ਕਈ ਵਾਰ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਮੇਲ ਆ ਚੁੱਕੀਆਂ ਹਨ। ਸੋਮਵਾਰ ਨੂੰ ਮੁੜ ਤੋਂ ਅਜਿਹਾ ਮੈਸੇਜ ਮਿਲਣ ਤੋਂ ਬਾਅਦ ਜਿੱਥੋ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਤਾਂ ਉੱਥੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਦੀ ਧਮਕੀ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ 'ਤੇ, ਭਾਲ ਮੁਹਿੰਮ ਜਾਰੀ
ਪੁਰਾਣੀ ਤਸਵੀਰ
tv9-punjabi
| Updated On: 05 Oct 2026 11:55 AM IST
Share

ਚੰਡੀਗੜ੍ਹ ਦੇ 6 ਸਕੂਲਾਂ ਨੂੰ ਸੋਮਵਾਰ ਨੂੰ ਬੰਬ ਦੀ ਧਮਕੀ ਮਿਲੀ। ਪੁਲਿਸ ਕੰਟਰੋਲ ਰੂਮ ਨੂੰ ਮਿਲੇ ਸੰਦੇਸ਼ ਵਿੱਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ 6 ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ। ਸਬੰਧਤ ਸਕੂਲਾਂ ਦੇ ਕੈਂਪਸ ‘ਚ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੰਟਰੋਲ ਰੂਮ ਨੂੰ ਮਿਲੇ ਸੰਦੇਸ਼ ਵਿੱਚ ਏਅਰ ਫੋਰਸ ਸਕੂਲ ਸੈਕਟਰ-31, ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਸੈਕਟਰ-28, ਡੀਏਵੀ ਮਾਡਲ ਸਕੂਲ ਸੈਕਟਰ-15, ਸੇਂਟ ਸਟੀਫਨ ਸਕੂਲ ਸੈਕਟਰ-45, ਅਤੇ ਅਜੀਤ ਸਕੂਲ ਸੈਕਟਰ 41 ਅਤੇ 45 ਸ਼ਾਮਲ ਹਨ। ਇਸ ਤੋਂ ਇਲਾਵਾ, ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਅੰਕੁਰ ਸਕੂਲ ਨੂੰ ਵੀ ਧਮਕੀ ਸੰਦੇਸ਼ ਮਿਲਿਆ ਹੈ।

ਪੁਲਿਸ ਅਲਰਟ ‘ਤੇ

ਸੂਚਨਾ ਮਿਲਣ ‘ਤੇ, ਪੁਲਿਸ ਟੀਮਾਂ ਸਬੰਧਤ ਸਕੂਲਾਂ ਵਿੱਚ ਪਹੁੰਚੀਆਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ। ਕੈਂਪਸਾਂ ਅਤੇ ਆਲੇ ਦੁਆਲੇ ਦੇ ਖੇਤਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਫਿਲਹਾਲ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਕਿਵੇਂ ਭੇਜੀ ਗਈ, ਇਹ ਸਪੱਸ਼ਟ ਨਹੀਂ ਹੈ।

ਨਹੀਂ ਹੋਈ ਸ਼ੱਕੀ ਵਸਤੂ ਦੀ ਬਰਾਮਦਗੀ

ਪੁਲਿਸ ਮੈਸੇਜ ਦੇ ਸਰੋਤ ਅਤੇ ਤਕਨੀਕੀ ਵੇਰਵਿਆਂ ਦੀ ਜਾਂਚ ਕਰ ਰਹੀ ਹੈ। ਸਕੂਲਾਂ ਵਿੱਚ ਕਿਸੇ ਵੀ ਸ਼ੱਕੀ ਵਸਤੂ ਮਿਲਣ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਹ ਨਿਰਧਾਰਤ ਕਰਨ ਲਈ ਕੰਮ ਕਰ ਰਹੀਆਂ ਹਨ ਕਿ ਕੀ ਧਮਕੀ ਅਸਲੀ ਹੈ ਜਾਂ ਕੀ ਕਿਸੇ ਨੇ ਦਹਿਸ਼ਤ ਫੈਲਾਉਣ ਲਈ ਝੂਠਾ ਮੈਸੇਜ ਭੇਜਿਆ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਪਹਿਲਾਂ ਵੀ ਮਿਲ ਚੁੱਕੀਆਂ ਹਨ ਸਕੂਲਾਂ ਨੂੰ ਧਮਕੀਆਂ

ਇਸਤੋਂ ਪਹਿਲਾਂ ਵੀ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭੇਜੀਆਂ ਜਾ ਚੁੱਕੀਆਂ ਹਨ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਹਰ ਵਾਰ ਮੁਸਤੈਦੀ ਨਾਲ ਸਕੂਲਾਂ ਦੀ ਡੁੰਘਾਈ ਨਾਲ ਜਾਂਚ ਕੀਤੀ ਅਤੇ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਭਿਜਵਾ ਦਿੱਤਾ ਗਿਆ। ਹੁਣ ਇੱਕ ਵਾਰ ਮੁੜ ਤੋਂ ਉਹੀ ਧਮਕੀ ਭਰਿਆ ਮੈਸੇਜ ਚੰਡੀਗੜ੍ਹ ਦੇ ਨਾਮੀ ਨਿੱਜੀ ਸਕੂਲਾਂ ਨੂੰ ਮਿਲਿਆ ਹੈ। ਹਾਲਾਂਕਿ ਖ਼ਬਰ ਲਿੱਖੇ ਜਾਣ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸ਼ੱਕੀ ਗਤੀਵਿਧੀ ਦੀ ਖ਼ਬਰ ਨਹੀਂ ਮਿਲੀ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...