AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਰਾਹੀਂ ਡਰਾਇਆ; ਅਲਰਟ ‘ਤੇ ਪੁਲਿਸ

Chandigarh School Bomb Threat: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈਮੇਲ ਰਾਹੀਂ 6 ਪ੍ਰਾਈਵੇਟ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਵਾਰ, ਸਕੂਲ ਅਤੇ ਸਕੱਤਰੇਤ ਤੋਂ ਇਲਾਵਾ, ਈਮੇਲ ਵਿੱਚ ਦੋ ਉਡਾਣਾਂ ਦੇ ਨਾਮ ਵੀ ਲਿਖੇ ਗਏ ਹਨ।

ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਰਾਹੀਂ ਡਰਾਇਆ; ਅਲਰਟ 'ਤੇ ਪੁਲਿਸ
amanpreet-kaur
| Updated On: 16 Apr 2026 10:37 AM IST
Share

Chandigarh School Bomb Threat: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈਮੇਲ ਰਾਹੀਂ 6 ਪ੍ਰਾਈਵੇਟ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਵਾਰ, ਸਕੂਲ ਅਤੇ ਸਕੱਤਰੇਤ ਤੋਂ ਇਲਾਵਾ, ਈਮੇਲ ਵਿੱਚ ਦੋ ਉਡਾਣਾਂ ਦੇ ਨਾਮ ਵੀ ਲਿਖੇ ਗਏ ਹਨ। ਚੰਡੀਗੜ੍ਹ ਦੇ ਸੈਕਟਰ 32, 41 ਅਤੇ 26 ਦੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਧਮਕੀ ਤੋਂ ਬਾਅਦ ਪੁਲਿਸ ਅਲਟਰ ‘ਤੇ ਹਨ। ਦੱਸ ਦਈਏ ਕਿ ਕੁਝ ਸਕੂਲਾਂ ਨੂੰ ਇਹ ਧਮਕੀ ਸਵੇਰੇ 7:22 ‘ਤੇ ਈਮੇਲ ਰਾਹੀਂ ਭੇਜੀ ਗਈ ਹੈ।

ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਸੂਚਨਾ ਮਿਲਣ ‘ਤੇ, ਪੁਲਿਸ, ਬੰਬ ਸਕੁਐਡ ਅਤੇ ਫਾਇਰ ਬ੍ਰਿਗੇਡ ਟੀਮਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀਆਂ, ਸਕੂਲ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਦੇ ਸਮੇਂ, ਵਿਦਿਆਰਥੀ ਪ੍ਰਾਰਥਨਾ ਤੋਂ ਬਾਅਦ ਆਪਣੇ ਕਲਾਸਰੂਮਾਂ ਵਿੱਚ ਬੈਠੇ ਸਨ। ਵੱਡੀ ਪੁਲਿਸ ਫੋਰਸ ਦੇ ਅਚਾਨਕ ਆਉਣ ਨਾਲ ਸਕੂਲ ਸਟਾਫ ਅਤੇ ਬੱਚੇ ਡਰ ਗਏ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ‘ਤੇ ਮੌਜੂਦ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ। ਸਾਵਧਾਨੀ ਵਜੋਂ, ਸਕੂਲ ਦੇ ਅਹਾਤੇ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।

ਹਰ ਸ਼ੱਕੀ ਖੇਤਰ ਦੀ ਬਾਰੀਕੀ ਨਾਲ ਜਾਂਚ

ਪੁਲਿਸ ਅਤੇ ਬੰਬ ਸਕੁਐਡ ਟੀਮਾਂ ਨੇ ਸਕੂਲ ਦੇ ਹਰ ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਕਲਾਸਰੂਮਾਂ, ਗਲਿਆਰਿਆਂ, ਪਾਰਕਿੰਗ ਸਥਾਨਾਂ, ਸਟੋਰਰੂਮਾਂ ਅਤੇ ਖੁੱਲ੍ਹੇ ਖੇਤਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਵੀ ਸ਼ੱਕੀ ਵਸਤੂ ਦੀ ਪਛਾਣ ਕਰਨ ਲਈ ਵਿਸ਼ੇਸ਼ ਉਪਕਰਣਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਕਿਸੇ ਵੀ ਐਮਰਜੈਂਸੀ ਦਾ ਤੁਰੰਤ ਜਵਾਬ ਦੇਣ ਲਈ ਫਾਇਰ ਬ੍ਰਿਗੇਡ ਟੀਮ ਨੂੰ ਵੀ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਸਕੂਲ ਦੇ ਬਾਹਰ ਵੀ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਆਉਣ ਵਾਲਿਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਮਾਮਲੇ ਨੂੰ ਗੰਭੀਰਤਾ ਨਾਲ ਲਿਆ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਪੁਲਿਸ, ਸਾਈਬਰ ਟੀਮ ਦੀ ਮਦਦ ਨਾਲ, ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਉਸਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...