AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਸਮਾਰਟ ਸਿਟੀ ਘੁਟਾਲਾ, 7 ਮਹੀਨਿਆਂ ਤੋਂ ਫ਼ਰਾਰ ਅਕਾਊਂਟੈਂਟ ਨੇ ਕੀਤਾ ਸਰੰਡਰ; CBI ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਸਮਾਰਟ ਸਿਟੀ ਘੁਟਾਲੇ ਦੇ ਮਾਮਲੇ ਵਿੱਚ ਪਿਛਲੇ 7 ਮਹੀਨਿਆਂ ਤੋਂ ਕਾਨੂੰਨ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਫ਼ਰਾਰ ਚੱਲ ਰਹੇ ਨਗਰ ਨਿਗਮ ਦੇ ਅਕਾਊਂਟੈਂਟ ਅਨੁਭਵ ਮਿਸ਼ਰਾ ਨੇ ਆਖ਼ਰਕਾਰ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ। ਅਦਾਲਤ ਵਿੱਚ ਪਹੁੰਚਦਿਆਂ ਹੀ ਜਾਂਚ ਏਜੰਸੀ ਸੀਬੀਆਈ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਘੁਟਾਲੇ ਦੀ ਡੂੰਘੀ ਜਾਂਚ ਲਈ ਉਸਦੇ ਰਿਮਾਂਡ ਦੀ ਮੰਗ ਕੀਤੀ।

ਚੰਡੀਗੜ੍ਹ ਸਮਾਰਟ ਸਿਟੀ ਘੁਟਾਲਾ, 7 ਮਹੀਨਿਆਂ ਤੋਂ ਫ਼ਰਾਰ ਅਕਾਊਂਟੈਂਟ ਨੇ ਕੀਤਾ ਸਰੰਡਰ; CBI ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ
tv9-punjabi
| Updated On: 21 Aug 2026 13:34 PM IST
Share

ਚੰਡੀਗੜ੍ਹ ਸਮਾਰਟ ਸਿਟੀ ਘੁਟਾਲੇ ਦੇ ਮਾਮਲੇ ਵਿੱਚ ਪਿਛਲੇ 7 ਮਹੀਨਿਆਂ ਤੋਂ ਕਾਨੂੰਨ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਫ਼ਰਾਰ ਚੱਲ ਰਹੇ ਨਗਰ ਨਿਗਮ ਦੇ ਅਕਾਊਂਟੈਂਟ ਅਨੁਭਵ ਮਿਸ਼ਰਾ ਨੇ ਆਖ਼ਰਕਾਰ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਹੈ। ਅਦਾਲਤ ਵਿੱਚ ਪਹੁੰਚਦਿਆਂ ਹੀ ਜਾਂਚ ਏਜੰਸੀ ਸੀਬੀਆਈ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਘੁਟਾਲੇ ਦੀ ਡੂੰਘੀ ਜਾਂਚ ਲਈ ਉਸਦੇ ਰਿਮਾਂਡ ਦੀ ਮੰਗ ਕੀਤੀ।

ਥਾਈਲੈਂਡ ਭੱਜ ਗਿਆ ਸੀ ਮੁਲਜ਼ਮ

ਸੀਬੀਆਈ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਇਸ ਘੁਟਾਲੇ ਵਿੱਚ ਆਪਣੀ ਭੂਮਿਕਾ ਦਾ ਖ਼ੁਲਾਸਾ ਹੋਣ ਤੋਂ ਬਾਅਦ ਅਤੇ ਜਾਂਚ ਏਜੰਸੀ ਦੀ ਕਾਰਵਾਈ ਦੀ ਭਿਣਕ ਪੈਂਦਿਆਂ ਹੀ ਅਨੁਭਵ ਮਿਸ਼ਰਾ ਦੇਸ਼ ਛੱਡ ਕੇ ਥਾਈਲੈਂਡ ਭੱਜ ਗਿਆ ਸੀ। ਜਾਂਚ ਸ਼ੁਰੂ ਹੋਣ ਤੋਂ ਬਾਅਦ ਉਹ ਲਗਾਤਾਰ ਸੀਬੀਆਈ ਦੀ ਪਹੁੰਚ ਤੋਂ ਦੂਰ ਰਿਹਾ। ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਈ ਵਾਰ ਨੋਟਿਸ ਭੇਜੇ ਗਏ ਸਨ, ਪਰ ਉਹ ਇੱਕ ਵਾਰ ਵੀ ਜਾਂਚ ਅਧਿਕਾਰੀਆਂ ਦੇ ਸਾਹਮਣੇ ਪੇਸ਼ ਨਹੀਂ ਹੋਇਆ। ਪਿਛਲੇ ਹਫ਼ਤੇ ਹੀ ਅਦਾਲਤ ਨੇ ਉਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਸੀਬੀਆਈ ਮੁਤਾਬਕ, ਜਾਂਚ ਏਜੰਸੀ ਉਸ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਸੀ ਅਤੇ ਉਨ੍ਹਾਂ ਨੂੰ ਉਸ ਦੇ ਵਿਦੇਸ਼ ਵਿੱਚ ਹੋਣ ਦੀ ਵੀ ਪੁਖ਼ਤਾ ਜਾਣਕਾਰੀ ਮਿਲ ਗਈ ਸੀ। ਜਦੋਂ ਉਸ ਦੇ ਬਚਣ ਦੇ ਸਾਰੇ ਰਾਹ ਬੰਦ ਹੋ ਗਏ, ਤਾਂ ਉਹ ਮਜਬੂਰਨ ਭਾਰਤ ਪਰਤਿਆ ਅਤੇ ਅਦਾਲਤ ਵਿੱਚ ਪੇਸ਼ ਹੋ ਗਿਆ।

7 ਦਿਨ ਦੇ ਰਿਮਾਂਡ ‘ਤੇ ਹੋਵੇਗੀ ਪੁੱਛਗਿੱਛ

ਸੀਬੀਆਈ ਦੇ ਵਕੀਲ ਨਰੇਂਦਰ ਸਿੰਘ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਅਨੁਭਵ ਮਿਸ਼ਰਾ ਤੋਂ ਘੁਟਾਲੇ ਵਿੱਚ ਉਸਦੀ ਭੂਮਿਕਾ, ਹੋਰ ਮੁਲਜ਼ਮਾਂ ਨਾਲ ਸਬੰਧਾਂ ਅਤੇ ਪੈਸਿਆਂ ਦੇ ਲੈਣ-ਦੇਣ ਬਾਰੇ ਡੂੰਘਾਈ ਨਾਲ ਪੁੱਛਗਿੱਛ ਕਰਨੀ ਬੇਹੱਦ ਜ਼ਰੂਰੀ ਹੈ। ਜਾਂਚ ਏਜੰਸੀ ਉਸ ਦੇ ਮੋਬਾਈਲ ਫ਼ੋਨ, ਵਟਸਐਪ ਚੈਟ, ਕਾਲ ਡਿਟੇਲ ਅਤੇ ਈ-ਮੇਲ ਦੀ ਬਾਰੀਕੀ ਨਾਲ ਜਾਂਚ ਕਰਨਾ ਚਾਹੁੰਦੀ ਹੈ। ਇਸ ਤੋਂ ਇਲਾਵਾ ਬੈਂਕ ਖਾਤਿਆਂ ਅਤੇ ਕਥਿਤ ਫ਼ਰਜ਼ੀ ਐੱਫਡੀ (FD) ਨਾਲ ਜੁੜੇ ਦਸਤਾਵੇਜ਼ਾਂ ਦੀ ਜਾਣਕਾਰੀ ਵੀ ਇਕੱਤਰ ਕੀਤੀ ਜਾਵੇਗੀ। ਅਦਾਲਤ ਨੇ ਸੀਬੀਆਈ ਦੀਆਂ ਦਲੀਲਾਂ ਨੂੰ ਸਵੀਕਾਰ ਕਰਦਿਆਂ ਅਨੁਭਵ ਮਿਸ਼ਰਾ ਨੂੰ 7 ਦਿਨਾਂ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਜਾਂਚ ਏਜੰਸੀ ਉਸ ਕੋਲੋਂ ਘੁਟਾਲੇ ਵਿੱਚ ਉਸਦੀ ਭੂਮਿਕਾ ਅਤੇ ਹੋਰਾਂ ਨਾਲ ਸਬੰਧਾਂ ਬਾਰੇ ਸਵਾਲ-ਜਵਾਬ ਕਰੇਗੀ।

ਬਚਾਅ ਪੱਖ ਨੇ ਦਿੱਤੀ ਸਫ਼ਾਈ

ਅਨੁਭਵ ਮਿਸ਼ਰਾ ਦੇ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੀਬੀਆਈ ਦੇ ਸਾਰੇ ਦੋਸ਼ਾਂ ਦਾ ਸਖ਼ਤ ਵਿਰੋਧ ਕੀਤਾ। ਵਕੀਲ ਨੇ ਦਲੀਲ ਦਿੱਤੀ ਕਿ ਮਿਸ਼ਰਾ ਨਿਗਮ ਵਿੱਚ ਕੋਈ ਨਿਯਮਤ ਮੁਲਾਜ਼ਮ ਨਹੀਂ ਸੀ, ਸਗੋਂ ਉਹ ਤਾਂ ਸਿਰਫ਼ ਇੱਕ ਆਊਟਸੋਰਸ ਮੁਲਾਜ਼ਮ ਸੀ। ਉਸ ਨੂੰ ਇਸ ਵੱਡੇ ਘੁਟਾਲੇ ਬਾਰੇ ਕੋਈ ਪੂਰੀ ਜਾਣਕਾਰੀ ਨਹੀਂ ਸੀ ਅਤੇ ਮਾਮਲੇ ਵਿੱਚ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਬਚਾਅ ਪੱਖ ਨੇ ਇਹ ਵੀ ਕਿਹਾ ਕਿ ਸੀਬੀਆਈ ਕੋਲ ਅਨੁਭਵ ਮਿਸ਼ਰਾ ਖ਼ਿਲਾਫ਼ ਦੋਸ਼ ਸਾਬਤ ਕਰਨ ਲਈ ਕੋਈ ਠੋਸ ਆਧਾਰ ਨਹੀਂ ਹੈ। ਹਾਲਾਂਕਿ, ਅਦਾਲਤ ਨੇ ਬਚਾਅ ਪੱਖ ਦੀਆਂ ਇਨ੍ਹਾਂ ਦਲੀਲਾਂ ਨੂੰ ਖਾਰਜ ਕਰ ਦਿੱਤਾ ਅਤੇ ਮੁਲਜ਼ਮ ਨੂੰ ਸੀਬੀਆਈ ਦੇ ਹਵਾਲੇ ਕਰ ਦਿੱਤਾ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...