AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਦੇ ਤਾਜ ਹੋਟਲ ‘ਚ ਕਾਰੋਬਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਕਮਰੇ ‘ਚੋਂ ਮਿਲੀ ਲਾਸ਼; ਮਚਿਆ ਹੜਕੰਪ

ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਾਜ ਹੋਟਲ ਦੇ ਇੱਕ ਕਮਰੇ ਵਿੱਚੋਂ ਬੁੱਧਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ ਠਹਿਰੇ ਇੱਕ ਕਾਰੋਬਾਰੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ-17 ਦੀ ਪੁਲਿਸ ਟੀਮ ਤੁਰੰਤ ਮੌਕੇ ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।

ਚੰਡੀਗੜ੍ਹ ਦੇ ਤਾਜ ਹੋਟਲ 'ਚ ਕਾਰੋਬਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਕਮਰੇ 'ਚੋਂ ਮਿਲੀ ਲਾਸ਼; ਮਚਿਆ ਹੜਕੰਪ
tv9-punjabi
| Updated On: 21 Oct 2026 15:28 PM IST
Share

ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਾਜ ਹੋਟਲ ਦੇ ਇੱਕ ਕਮਰੇ ਵਿੱਚੋਂ ਬੁੱਧਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ ਠਹਿਰੇ ਇੱਕ ਕਾਰੋਬਾਰੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ-17 ਦੀ ਪੁਲਿਸ ਟੀਮ ਤੁਰੰਤ ਮੌਕੇ ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫੋਰੈਂਸਿਕ ਟੀਮ ਨੂੰ ਵੀ ਮੌਕੇ ਤੇ ਤਲਬ ਕੀਤਾ ਗਿਆ, ਜਿਸ ਨੇ ਕਮਰੇ ਵਿੱਚੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਹਨ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਲਈ ਸੈਕਟਰ-16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (GMSH-16) ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਮੁੱਢਲੀ ਜਾਂਚ ਦੌਰਾਨ ਪੁਲਿਸ ਨਸ਼ੇ ਦੀ ਓਵਰਡੋਜ਼ ਜਾਂ ਜ਼ਿਆਦਾ ਸ਼ਰਾਬ ਪੀਣ ਕਾਰਨ ਮੌਤ ਹੋਣ ਦਾ ਖ਼ਦਸ਼ਾ ਜਤਾ ਰਹੀ ਹੈ, ਹਾਲਾਂਕਿ ਫ਼ਿਲਹਾਲ ਮੌਤ ਦੇ ਸਹੀ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ।

ਕਾਰੋਬਾਰੀ ਨੇ ਜ਼ਿਆਦਾ ਸ਼ਰਾਬ ਪੀਤੀ ਸੀ, ਕੁੜੀ ਤੋਂ ਪੁੱਛਗਿੱਛ ਜਾਰੀ: ਪੁਲਿਸ

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸੈਕਟਰ-17 ਦੇ ਐੱਸ.ਐੱਚ.ਓ. (SHO) ਸੁਦੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕਾਰੋਬਾਰੀ ਦੀ ਪਛਾਣ ਦੀਪਕ ਵਜੋਂ ਹੋਈ ਹੈ, ਜੋ ਲੰਘੇ ਕੱਲ੍ਹ ਹੀ ਇਸ ਹੋਟਲ ਵਿੱਚ ਆ ਕੇ ਠਹਿਰੇ ਸਨ। ਉਨ੍ਹਾਂ ਦਾ ਡਰਾਈਵਰ ਉਨ੍ਹਾਂ ਨੂੰ ਹੋਟਲ ਛੱਡ ਕੇ ਵਾਪਸ ਚਲਾ ਗਿਆ ਸੀ। ਅੱਜ ਸਵੇਰੇ ਕਰੀਬ 6 ਵਜੇ ਜਦੋਂ ਹੋਟਲ ਦਾ ਵੇਟਰ ਕਿਸੇ ਕੰਮ ਲਈ ਕਮਰੇ ਵੱਲ ਗਿਆ ਤਾਂ ਉਸ ਨੇ ਦੇਖਿਆ ਕਿ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਪਿਆ ਸੀ। ਜਦੋਂ ਉਹ ਅੰਦਰ ਗਿਆ ਤਾਂ ਦੀਪਕ ਬੇਸੁੱਧ ਹਾਲਤ ਵਿੱਚ ਪਏ ਸਨ ਅਤੇ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਜਾਪ ਰਹੀ ਸੀ।

ਹੋਟਲ ਸਟਾਫ਼ ਵੱਲੋਂ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਲਈ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਟਲ ਰੂਮ ਵਿੱਚ ਆਈ ਇੱਕ ਮੁਟਿਆਰ ਦੀ ਸ਼ਮੂਲੀਅਤ ਨੂੰ ਲੈ ਕੇ ਵੀ ਪੁਲਿਸ ਡੂੰਘਾਈ ਨਾਲ ਤਫ਼ਤੀਸ਼ ਕਰ ਰਹੀ ਹੈ ਅਤੇ ਉਸ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

Follow Us
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...