AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ‘ਚ ਸੜਕਾਂ ਬਣੀਆਂ ਤਾਲਾਬ, ਨਾਲੇ ‘ਚ ਰੁੜ੍ਹਿਆ ਨੌਜਵਾਨ; IMD ਵੱਲੋਂ 5 ਦਿਨਾਂ ਦਾ ਅਲਰਟ

ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ ਵਿੱਚ ਮੰਗਲਵਾਰ ਸ਼ਾਮ ਨੂੰ ਪਏ ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਹੀ ਪ੍ਰਸ਼ਾਸਨ ਦੇ ਪਾਣੀ ਨਿਕਾਸੀ ਦੇ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਸ਼ਹਿਰ ਦੇ ਮੁੱਖ ਮਾਰਗਾਂ ਅਤੇ ਗਲੀਆਂ ਵਿੱਚ ਭਾਰੀ ਜਲ-ਜਮਾਵ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਚੰਡੀਗੜ੍ਹ 'ਚ ਸੜਕਾਂ ਬਣੀਆਂ ਤਾਲਾਬ, ਨਾਲੇ 'ਚ ਰੁੜ੍ਹਿਆ ਨੌਜਵਾਨ; IMD ਵੱਲੋਂ 5 ਦਿਨਾਂ ਦਾ ਅਲਰਟ
tv9-punjabi
| Updated On: 18 Aug 2026 18:51 PM IST
Share

ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ ਵਿੱਚ ਮੰਗਲਵਾਰ ਸ਼ਾਮ ਨੂੰ ਪਏ ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਹੀ ਪ੍ਰਸ਼ਾਸਨ ਦੇ ਪਾਣੀ ਨਿਕਾਸੀ ਦੇ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਸ਼ਹਿਰ ਦੇ ਮੁੱਖ ਮਾਰਗਾਂ ਅਤੇ ਗਲੀਆਂ ਵਿੱਚ ਭਾਰੀ ਜਲ-ਜਮਾਵ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ‘ਤੇ ਸੜਕਾਂ ਕਿਨਾਰੇ ਖੜ੍ਹੇ ਦੋ-ਪਹੀਆ ਤੇ ਚਾਰ-ਪਹੀਆ ਵਾਹਨ ਅੱਧੇ ਤੋਂ ਵੱਧ ਪਾਣੀ ਵਿੱਚ ਡੁੱਬੇ ਨਜ਼ਰ ਆਏ।

JW ਮੈਰੀਅਟ ਹੋਟਲ ਨੇੜੇ ਸੜਕਾਂ ਹੋਈਆਂ ਜਲ-ਮਗਨ

ਚੰਡੀਗੜ੍ਹ ਦੇ ਸੈਕਟਰ-35 ਸਥਿਤ ਜੇ.ਡਬਲਯੂ. ਮੈਰੀਅਟ ਹੋਟਲ ਦੇ ਸਾਹਮਣੇ ਅਤੇ ਆਸ-ਪਾਸ ਦੀਆਂ ਮੁੱਖ ਸੜਕਾਂ ‘ਤੇ ਕਈ ਫੁੱਟ ਪਾਣੀ ਜਮ੍ਹਾਂ ਹੋ ਗਿਆ। ਇਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਅਤੇ ਲੰਮਾ ਜਾਮ ਲੱਗ ਗਿਆ। ਕਈ ਗੱਡੀਆਂ ਵਿਚਕਾਰ ਸੜਕ ‘ਤੇ ਬੰਦ ਹੋ ਗਈਆਂ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਖੱਜਲ-ਖ਼ੁਆਰੀ ਝੱਲਣੀ ਪਈ। ਨਗਰ ਨਿਗਮ ਦੀਆਂ ਟੀਮਾਂ ਵੱਲੋਂ ਸੁੱਕਰ ਮਸ਼ੀਨਾਂ ਰਾਹੀਂ ਪਾਣੀ ਦੀ ਨਿਕਾਸੀ ਅਤੇ ਨਾਲੀਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਅਗਲੇ ਪੰਜ ਦਿਨਾਂ ਤੱਕ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤੀ ਜਾਵੇ ਅਤੇ ਪਾਣੀ ਭਰੇ ਇਲਾਕਿਆਂ ਵਿੱਚੋਂ ਲੰਘਣ ਤੋਂ ਗੁਰੇਜ਼ ਕੀਤਾ ਜਾਵੇ।

ਪੰਚਕੂਲਾ ‘ਚ ਨਾਲੇ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਨੌਜਵਾਨ

ਪੰਚਕੂਲਾ ਦੀ ਰਾਜੀਵ ਕਾਲੋਨੀ ਵਿਖੇ ਮੀਂਹ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਬਰਸਾਤੀ ਨਾਲੇ ਦੇ ਤੇਜ਼ ਵਹਾਅ ਵਿੱਚ ਦੋ ਵਿਅਕਤੀ ਡਿੱਗ ਪਏ। ਇਹਨਾਂ ਵਿੱਚੋਂ ਇੱਕ ਵਿਅਕਤੀ ਤਾਂ ਮੁਸ਼ੱਕਤ ਨਾਲ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਿਆ, ਜਦਕਿ ਦੂਜਾ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਪਾਣੀ ਵਿੱਚ ਰੁੜ੍ਹੇ ਨੌਜਵਾਨ ਦੀ ਪਛਾਣ ਰਾਜੀਵ ਕਾਲੋਨੀ ਦੇ ਵਸਨੀਕ ਰਾਜੇਸ਼ ਵਜੋਂ ਹੋਈ ਹੈ।

ਸਾਥੀ ਰਣਧੀਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਦੋਵੇਂ ਬਰਸਾਤੀ ਨਾਲੇ ਦੇ ਕੰਢੇ ਖੜ੍ਹੇ ਸਨ ਕਿ ਅਚਾਨਕ ਰਾਜੇਸ਼ ਦਾ ਪੈਰ ਤਿਲਕ ਗਿਆ ਅਤੇ ਉਹ ਡੂੰਘੇ ਪਾਣੀ ਵਿੱਚ ਜਾ ਡਿੱਗਾ। ਉਸ ਨੂੰ ਬਚਾਉਣ ਲਈ ਰਣਧੀਰ ਨੇ ਵੀ ਨਾਲੇ ਵਿੱਚ ਛਾਲ ਮਾਰੀ, ਪਰ ਤੇਜ਼ ਵਹਾਅ ਕਾਰਨ ਉਹ ਖ਼ੁਦ ਕਿਸੇ ਤਰ੍ਹਾਂ ਜਾਨ ਬਚਾ ਕੇ ਕਿਨਾਰੇ ਆਇਆ, ਜਦਕਿ ਰਾਜੇਸ਼ ਅੱਖਾਂ ਦੇ ਸਾਹਮਣੇ ਰੁੜ੍ਹ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਪਤਾ ਨੌਜਵਾਨ ਦੀ ਭਾਲ ਲਈ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।

ਸੈਕਟਰ-19 ਪੰਚਕੂਲਾ ਦੇ ਘਰਾਂ ‘ਚ ਵੜਿਆ ਮੀਂਹ ਦਾ ਪਾਣੀ

ਇਸ ਤੋਂ ਇਲਾਵਾ ਪੰਚਕੂਲਾ ਦੇ ਸੈਕਟਰ-19 ਵਿੱਚ ਵੀ ਨਿਕਾਸੀ ਦਾ ਮਾੜਾ ਹਾਲ ਦੇਖਣ ਨੂੰ ਮਿਲਿਆ, ਜਿੱਥੇ ਕਈ ਘਰਾਂ ਦੇ ਵਿਹੜਿਆਂ ਅਤੇ ਬਾਹਰ ਸੜਕਾਂ ‘ਤੇ ਗੋਡੇ-ਗੋਡੇ ਪਾਣੀ ਇਕੱਠਾ ਹੋ ਗਿਆ। ਲੋਕਾਂ ਲਈ ਘਰਾਂ ਵਿੱਚੋਂ ਬਾਹਰ ਨਿਕਲਣਾ ਅਤੇ ਵਾਹਨ ਕੱਢਣਾ ਮੁਹਾਲ ਹੋ ਗਿਆ, ਜਿਸ ਨਾਲ ਸ਼ਹਿਰ ਦੇ ਡਰੇਨੇਜ ਸਿਸਟਮ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

ਮੋਹਾਲੀ ਦੇ ਸੈਕਟਰ-70 ਸਮੇਤ ਕਈ ਇਲਾਕੇ ਬਣੇ ਤਾਲਾਬ

ਮੋਹਾਲੀ ਵਿੱਚ ਮੰਗਲਵਾਰ ਨੂੰ ਹੋਈ ਮੋਹਲੇਧਾਰ ਬਾਰਿਸ਼ ਨੇ ਸ਼ਹਿਰ ਦੀ ਡਰੇਨੇਜ ਵਿਵਸਥਾ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ। ਸੈਕਟਰ-70, ਮਟੌਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੜਕਾਂ ਨਹਿਰਾਂ ਦਾ ਰੂਪ ਧਾਰਨ ਕਰ ਗਈਆਂ।

ਸੈਕਟਰ-70 ਦੀ ਮੁੱਖ ਸੜਕ ‘ਤੇ ਭਾਰੀ ਜਲ-ਜਮਾਵ ਹੋਣ ਕਾਰਨ ਕਈ ਮੋਟਰਸਾਈਕਲ ਅਤੇ ਸਕੂਟਰ ਪਾਣੀ ਵਿੱਚ ਡੁੱਬ ਗਏ। ਸਕੂਲ ਜਾਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੋਮਲੈਂਡ ਦੀ ਵਸਨੀਕ ਮਿਲੀ ਗਰਗ ਨੇ ਦੱਸਿਆ ਕਿ ਹਲਕੀ ਬਾਰਿਸ਼ ਹੁੰਦਿਆਂ ਹੀ ਸੈਕਟਰ-70 ਦੀ ਸੜਕ ‘ਤੇ ਪਾਣੀ ਭਰ ਜਾਂਦਾ ਹੈ। ਜੁਬਲੀ ਵਾਕ ਦੇ ਪਿਛਲੇ ਪਾਸੇ ਸਥਿਤ ਰਿਹਾਇਸ਼ੀ ਸੁਸਾਇਟੀਆਂ ਵਿੱਚ ਸੈਂਕੜੇ ਪਰਿਵਾਰ ਰਹਿੰਦੇ ਹਨ, ਜਿਨ੍ਹਾਂ ਦਾ ਸੰਪਰਕ ਜਲ-ਜਮਾਵ ਕਾਰਨ ਮੁੱਖ ਮਾਰਗਾਂ ਤੋਂ ਕੱਟਿਆ ਜਾਂਦਾ ਹੈ ਅਤੇ ਨਿਕਲਣਾ ਬੇਹੱਦ ਮੁਸ਼ਕਲ ਹੋ ਜਾਂਦਾ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...