AI-Education ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੀ ਨਵੀਂ ਪਹਿਲ, UP ਦੇ ਮੰਤਰੀ ਯੋਗੇਂਦਰ ਉਪਾਧਿਆਏ ਨੇ ਲਾਂਚ ਕੀਤਾ ਪ੍ਰਾਸਪੈਕਟਸ
Chandigarh University New Initiative : ਯੂਪੀ ਦੇ ਉਚੇਰੀ ਸਿੱਖਿਆ ਮੰਤਰੀ ਯੋਗੇਂਦਰ ਉਪਾਧਿਆਏ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ AI-ਸਪੋਰਟਿਵ ਕੈਂਪਸ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਵੇਗਾ। ਉੱਤਰ ਪ੍ਰਦੇਸ਼ ਕੈਂਪਸ CUCET 2025 ਦੇ ਤਹਿਤ 40 ਕਰੋੜ ਰੁਪਏ ਦੀ ਸਕਾਲਰਸ਼ਿਪ ਅਤੇ ਵਿਗਿਆਨਕ ਖੋਜ ਲਈ 3 ਕਰੋੜ ਰੁਪਏ ਦੀ CV ਰਮਨ ਸਕਾਲਰਸ਼ਿਪ ਪ੍ਰਦਾਨ ਕਰੇਗਾ।
ਚੰਡੀਗੜ੍ਹ ਯੂਨੀਵਰਸਿਟੀ ਜੋ ਕਿ ਭਾਰਤ ਦੀ ਨੰਬਰ 1 ਪ੍ਰਾਈਵੇਟ ਯੂਨੀਵਰਸਿਟੀ ਹੈ। ਯੂਨੀਵਰਸਿਟੀ ਨੇ ਲਖਨਊ ਨੇੜੇ ਉਨਾਓ ਵਿੱਚ ਭਾਰਤ ਦੇ ਪਹਿਲੇ AI-ਸਮਰਥਿਤ ਭਵਿੱਖ-ਮੁਖੀ ਕੈਂਪਸ ਦੀ ਸਥਾਪਨਾ ਦਾ ਐਲਾਨ ਕੀਤਾ। ਇਹ ਕੈਂਪਸ 21ਵੀਂ ਸਦੀ ਦੇ ਵਿਦਿਆਰਥੀਆਂ ਦੀਆਂ ਬਦਲਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਵਿਸ਼ਿਆਂ ਵਿੱਚ ਸਿੱਖਿਆ ਪ੍ਰਦਾਨ ਕਰੇਗਾ। ਇਹ ਕੈਂਪਸ ਅਕਾਦਮਿਕ ਸੈਸ਼ਨ 2025-26 ਤੋਂ ਇੰਜੀਨੀਅਰਿੰਗ, ਬਿਜ਼ਨਸ ਐਡਮਿਨਿਸਟ੍ਰੇਸ਼ਨ, ਹੈਲਥ ਐਂਡ ਲਾਈਫ ਸਾਇੰਸਿਜ਼, ਹਿਊਮੈਨਟੀਜ਼, ਲਿਬਰਲ ਆਰਟਸ ਅਤੇ ਲੀਗਲ ਸਟੱਡੀਜ਼ ਵਰਗੇ 6 ਖੇਤਰਾਂ ਵਿੱਚ 43 AI-ਸਮਰਥਿਤ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪ੍ਰੋਗਰਾਮ ਪ੍ਰਦਾਨ ਕਰੇਗਾ।
ਇਹ ਜਾਣਕਾਰੀ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ। ਇੱਥੇ ਯੂਪੀ ਦੇ ਉਚੇਰੀ ਸਿੱਖਿਆ ਮੰਤਰੀ ਯੋਗੇਂਦਰ ਉਪਾਧਿਆਏ ਨੇ ਚੰਡੀਗੜ੍ਹ ਯੂਨੀਵਰਸਿਟੀ ਲਖਨਊ ਦਾ ਵੈੱਬ ਪੋਰਟਲ ਅਤੇ 2025-26 ਅਕਾਦਮਿਕ ਸੈਸ਼ਨ ਲਈ ਪ੍ਰਾਸਪੈਕਟਸ ਲਾਂਚ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਕੈਪਜੇਮਿਨੀ ਦੇ ਕਾਰਜਕਾਰੀ ਉਪ ਪ੍ਰਧਾਨ ਮੁਕੇਸ਼ ਜੈਨ, ਸੀਯੂ ਦੇ ਪ੍ਰੋ-ਚਾਂਸਲਰ ਪ੍ਰੋਫੈਸਰ ਹਿਮਾਨੀ ਸੂਦ ਅਤੇ ਸੀਯੂ ਦੇ ਮੈਨੇਜਿੰਗ ਡਾਇਰੈਕਟਰ ਜੈ ਇੰਦਰ ਸਿੰਘ ਸੰਧੂ ਹਾਜ਼ਰ ਸਨ।
ਸੀਐਮ ਯੋਗੀ ਦੀ ਅਗਵਾਈ ਵਿੱਚ ਹੋ ਰਿਹਾ ਵਿਕਾਸ
ਉਚੇਰੀ ਸਿੱਖਿਆ ਮੰਤਰੀ ਯੋਗੇਂਦਰ ਉਪਾਧਿਆਏ ਨੇ ਕਿਹਾ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਹੇਠ ਸੂਬਾ ਦੇਸ਼ ਦੇ ਵਿਕਾਸ ਵਿੱਚ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਗਲੇ 5 ਸਾਲਾਂ ਵਿੱਚ 1 ਟ੍ਰਿਲੀਅਨ ਅਮਰੀਕੀ ਡਾਲਰ ਦੀ ਅਰਥਵਿਵਸਥਾ ਬਣਨ ਦੇ ਰਾਹ ‘ਤੇ ਹੈ। ਰਾਜ ਦੀ ਜੀਡੀਪੀ ਮਾਰਚ 2025 ਤੱਕ 32 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਇਹ ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣ ਜਾਵੇਗੀ ਅਤੇ 1.5 ਕਰੋੜ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ।
ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਯੂਨੀਵਰਸਿਟੀ ਸਥਾਪਤ ਕਰਨਾ ਹੈ। ਅਸੀਂ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਉਨਾਓ ਵਿੱਚ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਹੈ।
ਇਹ ਵੀ ਪੜ੍ਹੋ
ਅਗਲੇ 5 ਸਾਲਾਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ
ਰਾਜ ਸਰਕਾਰ ਪਹਿਲਾਂ ਹੀ ਲਖਨਊ ਵਿੱਚ 10,732 ਕਰੋੜ ਰੁਪਏ ਦੇ ਬਜਟ ਨਾਲ 70 ਏਕੜ ਦੇ ਖੇਤਰ ਵਿੱਚ ਭਾਰਤ ਦਾ ਪਹਿਲਾ ਏਆਈ ਸਿਟੀ ਵਿਕਸਤ ਕਰ ਰਹੀ ਹੈ। ਇਹ ਅਗਲੇ 5 ਸਾਲਾਂ ਵਿੱਚ ਨੌਜਵਾਨਾਂ ਲਈ ਸਿੱਧੇ ਅਤੇ ਅਸਿੱਧੇ ਤੌਰ ‘ਤੇ 50,000 ਨੌਕਰੀਆਂ ਪੈਦਾ ਕਰੇਗਾ। ਚੰਡੀਗੜ੍ਹ ਯੂਨੀਵਰਸਿਟੀ ਉੱਤਰ ਪ੍ਰਦੇਸ਼ ਦੇ ਵਿਦਿਆਰਥੀਆਂ ਲਈ ਘਰ ਬੈਠੇ ਮਿਆਰੀ ਸਿੱਖਿਆ ਨੂੰ ਪਹੁੰਚਯੋਗ ਅਤੇ ਕਿਫਾਇਤੀ ਬਣਾਏਗੀ।
ਉੱਧਰ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ AI ਦੀ ਤਾਕਤ ਨੂੰ ਪਛਾਣਦੇ ਹਨ। ਭਾਰਤ ਉਨ੍ਹਾਂ ਪਹਿਲੇ ਦੇਸ਼ਾਂ ਚੋਂ ਇੱਕ ਹੈ, ਜਿਸਨੇ ਰਾਸ਼ਟਰੀ ਏਆਈ ਰਣਨੀਤੀ ਬਣਾਈ। 10,371.92 ਕਰੋੜ ਰੁਪਏ ਦੇ ਬਜਟ ਨਾਲ ‘India AI Mission’ ਦੀ ਸਥਾਪਨਾ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਅੱਜ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਅਤੇ ਦੂਜੀ ਸਭ ਤੋਂ ਵੱਡੀ ਆਬਾਦੀ ਵਾਲਾ ਦੇਸ਼ ਹੈ। ਇਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦੇ ਹੋਏ, ਉੱਤਰ ਪ੍ਰਦੇਸ਼ ਨੇ ਲਖਨਊ ਵਿੱਚ ਭਾਰਤ ਦੇ ਪਹਿਲੇ ਏਆਈ ਸਿਟੀ ਦੀ ਸਥਾਪਨਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਭਾਰਤ ਦੇ ਉੱਚ ਸਿੱਖਿਆ ਖੇਤਰ ਵਿੱਚ ਵਿਲੱਖਣ ਸਥਾਨ ਰੱਖਦਾ ਹੈ। ਇਸ ਸਮੇਂ ਰਾਜ ਦੀ ਕੁੱਲ ਦਾਖਲਾ ਦਰ 25.6 ਫੀਸਦੀ ਹੈ। ਰਾਸ਼ਟਰੀ ਸਿੱਖਿਆ ਨੀਤੀ ਤਹਿਤ 2035 ਤੱਕ ਇਸ ਨੂੰ ਵਧਾ ਕੇ 50 ਫੀਸਦੀ ਕਰਨਾ ਜ਼ਰੂਰੀ ਹੈ।
ਤਕਨੀਕੀ ਤਰੱਕੀ ਵੱਲ ਕਦਮ
Capgemini (ਇੱਕ ਫਰਾਂਸੀਸੀ ਬਹੁ-ਰਾਸ਼ਟਰੀ IT ਅਤੇ ਸਲਾਹਕਾਰ ਕੰਪਨੀ) ਦੇ ਕਾਰਜਕਾਰੀ ਉਪ-ਪ੍ਰਧਾਨ ਮੁਕੇਸ਼ ਜੈਨ ਨੇ ਕਿਹਾ ਕਿ AI ਵਿਸ਼ਵਵਿਆਪੀ ਤਕਨੀਕੀ ਤਰੱਕੀ ਦੇ ਕੇਂਦਰ ਵਿੱਚ ਹੈ। ਜਿਸ ਵਿੱਚ ਉਦਯੋਗਾਂ, ਅਰਥਚਾਰਿਆਂ ਅਤੇ ਸਮਾਜਿਕ ਢਾਂਚੇ ਨੂੰ ਬਦਲਣ ਦੀ ਸਮਰੱਥਾ ਹੈ। ਵਾਸਤਵ ਵਿੱਚ, AI ਨਾ ਸਿਰਫ ਮੌਜੂਦਾ ਨੌਕਰੀਆਂ ਨੂੰ ਬਦਲ ਸਕਦਾ ਹੈ ਸਗੋਂ ਨਵੇਂ ਮੌਕੇ ਵੀ ਪੈਦਾ ਕਰ ਸਕਦਾ ਹੈ। AI ਰੁਜ਼ਗਾਰ ਸਿਰਜਣ ਨੂੰ ਹੁਲਾਰਾ ਦੇਣ ਲਈ ਤਿਆਰ ਹੈ। 2028 ਤੱਕ ਭਾਰਤ ਵਿੱਚ ਤਕਨਾਲੋਜੀ ਨਾਲ ਸਬੰਧਤ ਖੇਤਰਾਂ ਵਿੱਚ ਅੰਦਾਜ਼ਨ 27 ਲੱਖ ਨਵੀਆਂ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ।
ਨਵੇਂ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਖੁੱਲ੍ਹਾ ਹੈ
ਚੰਡੀਗੜ੍ਹ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਜੈ ਇੰਦਰ ਸਿੰਘ ਸੰਧੂ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਕਾਮਨ ਐਂਟਰੈਂਸ ਟੈਸਟ (CUCET 2025) ਪੋਰਟਲ ਹੁਣ ਉਨ੍ਹਾਂ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਲਈ ਖੁੱਲ੍ਹਾ ਹੈ ਜੋ 2025-26 ਦੇ ਅਕਾਦਮਿਕ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਉੱਤਰ ਪ੍ਰਦੇਸ਼ ਕੈਂਪਸ ਵਿੱਚ ਦਾਖਲਾ ਲੈਣਾ ਚਾਹੁੰਦੇ ਹਨ । CUCET ਇੱਕ ਰਾਸ਼ਟਰੀ ਪੱਧਰ ਦਾ ਪ੍ਰਵੇਸ਼ ਅਤੇ ਸਕਾਲਰਸ਼ਿਪ ਟੈਸਟ ਹੈ, ਜੋ ਅਕਾਦਮਿਕ ਉੱਤਮਤਾ ਨੂੰ ਮਾਨਤਾ ਦਿੰਦਾ ਹੈ ਅਤੇ 100 ਪ੍ਰਤੀਸ਼ਤ ਤੱਕ ਵਜ਼ੀਫ਼ਿਆਂ ਰਾਹੀਂ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ।
2025-26 ਦੇ ਅਕਾਦਮਿਕ ਸੈਸ਼ਨ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਉੱਤਰ ਪ੍ਰਦੇਸ਼ ਕੈਂਪਸ ਵਿੱਚ ਵਿਦਿਆਰਥੀਆਂ ਨੂੰ 40 ਕਰੋੜ ਰੁਪਏ ਦੇ ਵਜ਼ੀਫੇ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਯੂਨੀਵਰਸਿਟੀ ਵਿਗਿਆਨਕ ਖੋਜ ਵਿੱਚ ਕਰੀਅਰ ਬਣਾਉਣ ਵਾਲੇ ਵਿਦਿਆਰਥੀਆਂ ਦੀ ਸਹਾਇਤਾ ਲਈ 3 ਕਰੋੜ ਰੁਪਏ ਦੀ ਸੀਵੀ ਰਮਨ ਸਕਾਲਰਸ਼ਿਪ ਪ੍ਰਦਾਨ ਕਰੇਗੀ।