ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM Tweet: ਮੁੱਖ ਮੰਤਰੀ ਦੇ ਬੁਝਾਰਤ ਭਰੇ ਟਵੀਟ ਨੇ ਭਖਾਈ ਸਿਆਸਤ, ਲੱਗ ਰਹੀਆਂ ਵੱਖ-ਵੱਖ ਕਿਆਸ-ਅਰਾਈਆਂ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ CM ਮਾਨ ਨੂੰ ਸਲਾਹ ਦਿੰਦਿਆਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਨੂੰ ਇਤਿਹਾਸ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਇਤਰਾਜ ਨਹੀਂ ਚੁੱਕਣੇ ਚਾਹੀਦੇ।

CM Tweet: ਮੁੱਖ ਮੰਤਰੀ ਦੇ ਬੁਝਾਰਤ ਭਰੇ ਟਵੀਟ ਨੇ ਭਖਾਈ ਸਿਆਸਤ, ਲੱਗ ਰਹੀਆਂ ਵੱਖ-ਵੱਖ ਕਿਆਸ-ਅਰਾਈਆਂ
Follow Us
kusum-chopra
| Updated On: 02 May 2023 17:50 PM

ਚੰਡੀਗੜ੍ਹ ਨਿਊਜ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਲਵਾਰ ਨੂੰ ਇੱਕ ਅਜਿਹਾ ਟਵੀਟ ਕੀਤਾ ਗਿਆ, ਜੋ ਸੂਬੇ ਦੀ ਸਿਆਸਤ ਚ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿਆਸਤਦਾਨ ਅਤੇ ਜਨਤਾ ਉਨ੍ਹਾਂ ਦੇ ਟਵੀਟ ਦੇ ਵੱਖ-ਵੱਖ ਮਤਲਬ ਕੱਢ ਰਹੇ ਹਨ, ਪਰ ਮੰਨਿਆ ਜਾ ਰਿਹਾ ਹੈ ਕਿ ਕਿਤੇ ਨਾ ਕਿਤੇ ਇਹ ਟਵੀਟ ਅਕਾਲੀ ਦਲ ਤੇ ਹਮਲਾ ਬੋਲਣ ਲਈ ਹੀ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸ਼ਾਅਰੀ ਭਰਿਆ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਲਿੱਖਿਆ, ਇੱਕ ਜ਼ੁਲਮ ਕਰਦੀ ਹੈ ਤੇ ਇੱਕ ਜ਼ੁਲਮ ਰੋਕਦੀ ਹੈ। ਤਲਵਾਰ ਤਲਵਾਰ ਵਿੱਚ ਫਰਕ ਹੁੰਦਾ ਹੈ। ਇੱਕ ਨਾਲ ਕੌਮ ਉੱਤੋਂ ਵਾਰ ਦਿੱਤਾ ਜਾਂਦਾ ਹੈ ਤੇ ਇੱਕ ਦੇ ਉੱਤੋਂ ਕੌਮ ਹੀ ਵਾਰ ਦਿੱਤੀ ਜਾਂਦੀ ਹੈ। ਪਰਿਵਾਰ ਪਰਿਵਾਰ ਵਿੱਚ ਫਰਕ ਹੁੰਦਾ ਹੈ। ਇੱਕ ਸਹੂਲਤਾਂ ਦਿੰਦੀ ਹੈ ਇੱਕ ਮਾਫੀਆ ਪਾਲਦੀ ਹੈ..ਸਰਕਾਰ ਸਰਕਾਰ ਚ ਫਰਕ ਹੁੰਦਾ ਹੈ। ਇੱਕ ਛਪ ਕੇ ਵਿਕਦਾ ਹੈ ਇੱਕ ਵਿਕ ਕੇ ਛਪਦਾ ਹੈ। ਅਖਬਾਰ ਅਖਬਾਰ ਚ ਫਰਕ ਹੁੰਦਾ ਹੈ।

ਨਾਲ ਹੀ ਹੇਠਾਂ ਉਨ੍ਹਾਂ ਨੇ ਇੱਕ ਸਪੈਸ਼ਲ ਨੋਟ ਵੀ ਲਿੱਖਿਆ ਹੈ, ਜਿਸ ਵਿੱਚ ਵਿਅੰਗਾਤਮਕ ਤਰੀਕੇ ਵਿੱਚ ਉਨ੍ਹਾਂ ਕਿਹਾ – ਮੈਨੂੰ ਉਮੀਦ ਹੈ ਕਿ ਪੰਜਾਬ ਦੇ ਸਾਰੇ ਹਮਦਰਦ ਮੇਰੇ ਨਾਲ ਸਹਿਮਤ ਹੋਣਗੇ ਸਿਰਫ਼ ਇੱਕਨੂੰ ਛੱਡਕੇ। ਮੁੱਖ ਮੰਤਰੀ ਦੇ ਇਸ ਟਵੀਟ ਤੋਂ ਬਾਅਦ ਕਿਆਸ-ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੇ ਟਵੀਟ ਰਾਹੀਂ ਅਸਿੱਧੇ ਤੌਰ ਤੇ ਅਕਾਲੀ ਦਲ ਤੇ ਹਮਲਾ ਬੋਲਿਆ ਹੈ।

ਜਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਜਿਮਨੀ ਚੋਣ ਵਿੱਚ ਜਦੋਂ ਤੋਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਹੈ, ਉਦੋਂ ਤੋਂ ਹੀ ਸੂਬਾ ਸਰਕਾਰ ਅਤੇ ਅਕਾਲੀ ਦਲ ਵਿੱਚ ਜੁਬਾਨੀ ਹਮਲਿਆਂ ਦਾ ਦੌਰ ਜਾਰੀ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਧਾਰਮਿਕ ਜਥੇਬੰਦੀ ਵੱਲੋਂ ਸਿਆਸੀ ਪ੍ਰਚਾਰ ਕਰਨ ਤੇ ਇਤਰਾਜ ਚੁੱਕ ਰਹੀ ਹੈ ਤਾਂ ਉੱਥੇ ਹੀ ਧਾਮੀ ਉਨ੍ਹਾਂ ਤੇ ਇਤਿਹਾਸ ਦੀ ਜਾਣਕਾਰੀ ਨਾ ਹੋਣ ਦਾ ਇਲਜਾਮ ਲਗਾ ਰਹੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...