CM ਭਗਵੰਤ ਮਾਨ ਨੂੰ ਪੰਜਾਬ-ਦਿੱਲੀ ‘ਚ ‘Z ਪਲੱਸ’ ਸਿਕਓਰਿਟੀ ਦੀ ਲੋੜ ਨਹੀਂ, ਸੂਬਾ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਪੱਤਰ
ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਸੀਐਮ ਮਾਨ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੀਆਰਪੀਐਫ ਸੁਰੱਖਿਆ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਪੁਲਿਸ ਕੋਲ ਇਨ੍ਹਾਂ ਇਲਾਕਿਆਂ ਵਿੱਚ ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਸੁਰੱਖਿਆ ਪ੍ਰਬੰਧ ਹਨ।
ਪੰਜਾਬ ਪੁਲਿਸ ਦੇ ਸੁਰੱਖਿਆ ਵਿੰਗ ਨੇ ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਦੱਸ ਦੇਈਏ ਕਿ ਦੇਸ਼-ਵਿਦੇਸ਼ ਤੋਂ ਸੰਭਾਵਿਤ ਖ਼ਤਰਿਆਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਇੱਕ ਹਫ਼ਤਾ ਪਹਿਲਾਂ ਸੀਐਮ ਮਾਨ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਸੀ।
ਦੂਜੇ ਪਾਸੇ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਵਿੰਗ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ ਕਿ ਮੁੱਖ ਮੰਤਰੀ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੀਆਰਪੀਐਫ ਸੁਰੱਖਿਆ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਪੁਲਿਸ ਕੋਲ ਇਹਨਾਂ ਖੇਤਰਾਂ ਵਿੱਚ ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਹਨ। ਹਾਲਾਂਕਿ ਪੱਤਰ ‘ਚ ਕਿਹਾ ਗਿਆ ਹੈ ਕਿ ਕੇਂਦਰ ਦੂਜੇ ਸੂਬਿਆਂ ‘ਚ ਸੀਐੱਮ ਮਾਨ ਨੂੰ ਸੀਆਰਪੀਐੱਫ ਸੁਰੱਖਿਆ ਪ੍ਰਦਾਨ ਕਰ ਸਕਦਾ ਹੈ।


