CM ਭਗਵੰਤ ਮਾਨ ਨੂੰ ਪੰਜਾਬ-ਦਿੱਲੀ ‘ਚ ‘Z ਪਲੱਸ’ ਸਿਕਓਰਿਟੀ ਦੀ ਲੋੜ ਨਹੀਂ, ਸੂਬਾ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਪੱਤਰ

Published: 

02 Jun 2023 17:29 PM

ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਸੀਐਮ ਮਾਨ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੀਆਰਪੀਐਫ ਸੁਰੱਖਿਆ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਪੁਲਿਸ ਕੋਲ ਇਨ੍ਹਾਂ ਇਲਾਕਿਆਂ ਵਿੱਚ ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਸੁਰੱਖਿਆ ਪ੍ਰਬੰਧ ਹਨ।

CM ਭਗਵੰਤ ਮਾਨ ਨੂੰ ਪੰਜਾਬ-ਦਿੱਲੀ ਚ Z ਪਲੱਸ ਸਿਕਓਰਿਟੀ ਦੀ ਲੋੜ ਨਹੀਂ, ਸੂਬਾ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਪੱਤਰ
Follow Us On

ਪੰਜਾਬ ਪੁਲਿਸ ਦੇ ਸੁਰੱਖਿਆ ਵਿੰਗ ਨੇ ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਵਿੱਚ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਦੱਸ ਦੇਈਏ ਕਿ ਦੇਸ਼-ਵਿਦੇਸ਼ ਤੋਂ ਸੰਭਾਵਿਤ ਖ਼ਤਰਿਆਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਇੱਕ ਹਫ਼ਤਾ ਪਹਿਲਾਂ ਸੀਐਮ ਮਾਨ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਸੀ।

ਦੂਜੇ ਪਾਸੇ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਵਿੰਗ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ ਕਿ ਮੁੱਖ ਮੰਤਰੀ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੀਆਰਪੀਐਫ ਸੁਰੱਖਿਆ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਪੁਲਿਸ ਕੋਲ ਇਹਨਾਂ ਖੇਤਰਾਂ ਵਿੱਚ ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਹਨ। ਹਾਲਾਂਕਿ ਪੱਤਰ ‘ਚ ਕਿਹਾ ਗਿਆ ਹੈ ਕਿ ਕੇਂਦਰ ਦੂਜੇ ਸੂਬਿਆਂ ‘ਚ ਸੀਐੱਮ ਮਾਨ ਨੂੰ ਸੀਆਰਪੀਐੱਫ ਸੁਰੱਖਿਆ ਪ੍ਰਦਾਨ ਕਰ ਸਕਦਾ ਹੈ।

ਸੁਰੱਖਿਆ ‘ਚ ਕਰੀਬ 1200 ਪੁਲਿਸ ਮੁਲਾਜ਼ਮ ਤਾਇਨਾਤ

ਦਰਅਸਲ, ਪੰਜਾਬ ਪੁਲਿਸ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG), ਜੋ ਪਹਿਲਾਂ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ (SPU) ਵਜੋਂ ਜਾਣਿਆ ਜਾਂਦਾ ਸੀ, ਪੰਜਾਬ ਵਿੱਚ ਮੁੱਖ ਮੰਤਰੀ ਦੀ ਸੁਰੱਖਿਆ ਕਰਦਾ ਹੈ ਅਤੇ ਵਰਤਮਾਨ ਵਿੱਚ, ਉਸਦੀ ਤਿੰਨ-ਪੱਧਰੀ ਸੁਰੱਖਿਆ ਵਿੱਚ ਲਗਭਗ 1,200 ਪੁਲਿਸ ਕਰਮਚਾਰੀ ਹਨ। SOG ਨੂੰ ਰਾਸ਼ਟਰੀ ਸੁਰੱਖਿਆ ਗਾਰਡ (NSG), ਇੱਕ ਅੱਤਵਾਦ ਵਿਰੋਧੀ ਯੂਨਿਟ ਦੀ ਤਰਜ਼ ‘ਤੇ ਸਿਖਲਾਈ ਦਿੱਤੀ ਗਈ ਹੈ।

ਦੋਹਰੀ ਸੁਰੱਖਿਆ ਪ੍ਰਣਾਲੀ ਨਾਲ ਨਵੀਆਂ ਚੁਣੌਤੀਆਂ

ਸੁਰੱਖਿਆ ਵਿੰਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਐਮਐਚਏ ਨੂੰ ਬੇਨਤੀ ਕੀਤੀ ਸੀ ਕਿ ਜਦੋਂ ਵੀ ਮੁੱਖ ਮੰਤਰੀ ਪੰਜਾਬ, ਦਿੱਲੀ ਅਤੇ ਯੂਟੀ ਚੰਡੀਗੜ੍ਹ ਤੋਂ ਇਲਾਵਾ ਹੋਰ ਰਾਜਾਂ ਵਿੱਚ ਹੋਣ ਤਾਂ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਪਰ ਕੇਂਦਰ ਨੇ ਦੇਸ਼ ਭਰ ਦੇ ਮੁੱਖ ਮੰਤਰੀ ਨੂੰ ਸੁਰੱਖਿਆ ਦਿੱਤੀ ਹੈ। ਇਸ ਦੇ ਲਈ ਅਸੀਂ ਗ੍ਰਹਿ ਮੰਤਰਾਲੇ ਨੂੰ ਇੱਕ ਨਵਾਂ ਪੱਤਰ ਲਿਖਿਆ ਹੈ ਕਿਉਂਕਿ ਦੋਹਰੀ ਸੁਰੱਖਿਆ ਪ੍ਰਣਾਲੀ ਸੀਐਮ ਮਾਨ ਦੀ ਸੁਰੱਖਿਆ ਵਿੱਚ ਨਵੀਆਂ ਚੁਣੌਤੀਆਂ ਲਿਆ ਸਕਦੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਪ੍ਰਦਾਨ ਕਰਨ ਦੀ ਲੋੜ ਉਦੋਂ ਮਹਿਸੂਸ ਹੋਈ ਜਦੋਂ ਉਹ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੀਆਂ ਚੋਣ ਰੈਲੀਆਂ ਵਿੱਚ ਹਿੱਸਾ ਲੈਣ ਲਈ ਦੂਜੇ ਰਾਜਾਂ ਵਿੱਚ ਗਏ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories