ਮੈਂ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗਾ, ‘ਜੰਗ-ਏ-ਆਜ਼ਾਦੀ ਬਿਲਡਿੰਗ ਦੇ ਨਿਰਮਾਣ ਨੂੰ ਲੈ CM ਮਾਨ ਨੇ ਕੀਤਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਜੰਗ-ਏ-ਆਜ਼ਾਦੀ' ਯਾਦਗਾਰ ਬਿਲਡਿੰਗ ਦੇ ਨਿਰਮਾਣ ਨੂੰ ਲੈ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਇੱਕ- ਇੱਕ ਪੈਸੇ ਦਾ ਹਿਸਾਬ ਲਵਾਂਗਾ।
ਮੈਂ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗਾ- CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਟਵੀਟ ਕਰਦਿਆਂ ਕਿਹਾ, ਸ਼ਹੀਦਾਂ ਦੀ ਯਾਦਗਾਰ ਜੰਗ -ਏ-ਅਜ਼ਾਦੀ ਨਾਮ ਦੀ ਇੱਕ ਬਿਲਡਿੰਗ ਬਣਾਉਣ ਵਿੱਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਸੰਬੰਧੀ ਵਿਜੀਲੈਂਸ ਜਾਂਚ ਲਈ ਰਸੂਖਦਾਰ ਨੂੰ ਬੁਲਾ ਰਹੀ ਹੈ। ਮੁੱਖ ਮਤੰਰੀ ਮਾਨ ਨੇ ਕਿਹਾ ਕਿ ਅਖਬਾਰ ਦਾ ਕੀ ਲੈਣਾ ਦੇਣਾ ? ਸੀਐਮ ਮਾਨ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦੇ ਇੱਕ ਇੱਕ ਪੈਸੇ ਦਾ ਹਿਸਾਬ ਲਵਾਂਗਾ।ਸ਼ਹੀਦਾਂ ਦੀ ਯਾਦਗਾਰ ਜੰਗ -ਏ-ਅਜ਼ਾਦੀ ਨਾਮ ਦੀ ਇੱਕ ਬਿਲਡਿੰਗ ਬਣਾਉਣ ਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਸੰਬੰਧੀ ਵਿਜੀਲੈਂਸ ਜਾਂਚ ਲਈ ਰਸੂਖਦਾਰ ਨੂੰ ਬੁਲਾ ਰਹੀ ਐ..ਇਹ ਮੀਡੀਆ ਤੇ ਹਮਲਾ ਕਿਵੇਂ ਹੋ ਗਿਆ? 200 ਕਰੋੜ ਦਾ ਹਿਸਾਬ ਐ ਜੀ ..ਕੀ ਪੈਸਾ ਮੀਡੀਆ ਦੇ ਨਾਮ ਜਾਰੀ ਹੋਇਆ ਸੀ ? ਅਖਬਾਰ ਦਾ ਕੀ ਲੈਣਾ ਦੇਣਾ ? ਹਮਦਰਦਾਂ ਦੇ ਪੈਰੀਂ ਪੈ ਕੇ
— Bhagwant Mann (@BhagwantMann) June 17, 2023
ਸ਼ੁੱਕਰਵਾਰ ਨੂੰ ਵਿਜੀਲੈਂਸ ਸਾਹਮਣੇ ਸੀ ਪੇਸ਼ੀ
ਜੰਗ-ਏ-ਆਜ਼ਾਦੀ ਯਾਦਗਾਰ ਨੂੰ ਲੈ ਕੇ ਸ਼ੁੱਕਰਵਾਰ ਨੂੰ ਵਿਜੀਲੈਂਸ (Vigilance) ਨੇ ਹਮਦਰਦ ਗਰੁੱਪ ਦੇ ਮਾਲਿਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਸੀ ਪਰ ਹਮਦਰਦ ਜਲੰਧਰ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਵੱਲੋਂ ਪੇਸ਼ 17 ਸਵਾਲਾਂ ਦੀ ਸੂਚੀ ਦੇ ਜਵਾਬ ਅਪਣੇ ਵਕੀਲ ਰਾਹੀਂ ਭੇਜੇ। ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੇ ਹਮਦਰਦ ਵਲੋਂ ਭੇਜੇ ਇਨ੍ਹਾਂ ਜਵਾਬਾਂ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਕਿਹਾ ਜਾ ਰਿਹਾ ਹੈ ਕਿ ਜਵਾਬ ਤਸੱਲੀਬਖ਼ਸ਼ ਨਾ ਹੋਣ ਕਾਰਨ ਵਿਜੀਲੈਂਸ ਅਧਿਕਾਰੀਆਂ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਮੁੜ ਨੋਟਿਸ ਜਾਰੀ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਉੱਤੇ ਲਗਾਤਾਰ ਵਿਰੋਧੀ ਧਿਰਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਧਿਰਾਂ ਇਕੱਠੀਆਂ ਵੀ ਹੋਈਆਂ ਸਨ ਤੇ ਇਸ ਨੂੰ ਪੰਜਾਬ ਦੇ ਮੀਡੀਆ ‘ਤੇ ਹਮਲਾ ਕਰਾਰ ਦਿੱਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
