ਸੁਤੰਤਰਤਾ ਦਿਵਸ ‘ਤੇ ਪਟਿਆਲਾ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ, ਸੀਐੱਮ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ, ਸੂਚੀ ਜਾਰੀ
15 ਅਗਸਤ ਨੂੰ ਪੰਜਾਬ ਸਰਕਾਰ ਇਸ ਵਾਰ ਪਟਿਆਲਾ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਦਾ ਪ੍ਰਬੰਧ ਕਰਨ ਜਾ ਰਹੀ ਹੈ। ਕਿਹੜੇ ਮੰਤਰੀ ਕਿੱਥੇ ਤਿਰੰਗਾ ਲਹਿਰਾਉਣਗੇ, ਇਸ ਨੂੰ ਲੈ ਕੇ ਸੂਚੀ ਜਾਰੀ ਕੀਤੀ ਗਈ ਹੈ।
ਇਸ ਵਾਰ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿੱਚ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ( Independence Day) ਕਰਵਾਇਆ ਜਾਵੇਗਾ। ਜਿਸ ਵਿੱਚ ਸੀਐਮ ਭਗਵੰਤ ਮਾਨ (Bhagwant Mann) ਕੌਮੀ ਝੰਡਾ ਲਹਿਰਾਉਣਗੇ। ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਲਕਾ ਹੈ। ਜਦੋਂਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਹੁਸ਼ਿਆਰਪੁਰ ਵਿੱਚ ਅਤੇ ਡਿਪਟੀ ਸਪੀਕਰ ਜੈਕਿਸ਼ਨ ਸਿੰਘ ਰੋਡੀ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ।
ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, ਅਮਨ ਅਰੋੜਾ ਮੁਹਾਲੀ, ਮੰਤਰੀ ਡਾ: ਬਲਜੀਤ ਕੌਰ ਬਠਿੰਡਾ, ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ, ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ, ਡਾ: ਬਲਬੀਰ ਸਿੰਘ ਬਰਨਾਲਾ, ਬ੍ਰਹਮਸ਼ੰਕਰ ਝਿੰਪਾ ਫਿਰੋਜ਼ਪੁਰ ਵਿੱਚ ਤਿਰੰਗਾ ਲਹਿਰਾਉਣਗੇ।
ਜਾਰੀ ਕੀਤੀ ਗਈ ਲਿਸਟ ਮੁਤਾਬਕ, ਲਾਲਚੰਦ ਕਟਾਰੂਚੱਕ ਰੋਪੜ, ਸ. ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ, ਹਰਜੋਤ ਸਿੰਘ ਬੈਂਸ ਲੁਧਿਆਣਾ, ਹਰਭਜਨ ਸਿੰਘ ਪਠਾਨਕੋਟ, ਚੇਤਨ ਸਿੰਘ ਜੋੜਾਮਾਜਰਾ ਤਰਨਤਾਰਨ, ਅਨਮੋਲ ਗਗਨ ਮਾਨ ਮਾਨਸਾ, ਬਲਕਾਰ ਸਿੰਘ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਤਿਰੰਗੇ ਦੀ ਸਲਾਮੀ ਲੈਣਗੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ