CM Meet Shaheed Families: ਪੁੰਛ ਹਮਲੇ ਦੇ ਸ਼ਹੀਦ ਪਰਿਵਾਰਾਂ ਨਾਲ ਮੁੱਖ ਮੰਤਰੀ ਨੇ ਸਾਂਝਾ ਕੀਤਾ ਦੁੱਖ, ਸੌਂਪੇ ਮਦਦ ਰਾਸ਼ੀ ਦੇ ਚੈੱਕ

Updated On: 

26 Apr 2023 23:05 PM

ਪੰਜਾਬ ਸਰਕਾਰ ਨੇ ਪੁਂਛ ਹਮਲੇ ਦੇ ਸ਼ਹੀਦ ਪਰਿਵਾਰਾਂ ਚੋਂ ਇੱਕ ਨੂੰ ਨੌਕਰੀ ਅਤੇ ਇੱਕ-ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਬਠਿੰਡਾ ਤੋਂ ਗੋਬਿੰਦ ਸੈਣੀ ਅਤੇ ਬਟਾਲਾ ਤੋਂ ਬਿਸ਼ਬਰ ਬਿੱਟੂ ਦੀ ਰਿਪੋਰਟ

CM Meet Shaheed Families: ਪੁੰਛ ਹਮਲੇ ਦੇ ਸ਼ਹੀਦ ਪਰਿਵਾਰਾਂ ਨਾਲ ਮੁੱਖ ਮੰਤਰੀ ਨੇ ਸਾਂਝਾ ਕੀਤਾ ਦੁੱਖ, ਸੌਂਪੇ ਮਦਦ ਰਾਸ਼ੀ ਦੇ ਚੈੱਕ

ਸ਼ਹੀਦ ਸੇਵਕ ਸਿੰਘ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਲਿਊਟ ਵੀ ਕੀਤਾ। ਸ਼ਹੀਦ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਸ਼ਹੀਦ ਸਿਪਾਹੀ ਸੇਵਕ ਸਿੰਘ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਤੇ ਲੋਕਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦੇ ਦਿੱਤਾ।

Follow Us On

ਪੰਜਾਬ ਨਿਊਜ: ਬੀਤੀ 21 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਹੋਏ ਅੱਤਵਾਦੀ ਹਮਲੇ (Terror Attack) ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਚੋਂ ਚਾਰ ਜਵਾਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਰਹਿਣ ਵਾਲੇ ਸਨ। ਉਸ ਵੇਲ੍ਹੇ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਉਹ ਇਨ੍ਹਾਂ ਚਾਰਾਂ ਜਵਾਨਾਂ ਦੇ ਇੱਕ-ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਇੱਕ-ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦੇਵੇਗੀ। ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਇਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਮਿਲਣ ਪਹੁੰਚੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੁੰਛ ਹਮਲੇ ਵਿੱਚ ਸ਼ਹੀਦ ਹੋਏ ਸਿਪਾਹੀ ਸੇਵਕ ਸਿੰਘ ( Sipahi Sewak Singh) ਦੇ ਪਰਿਵਾਰ ਨੂੰ ਵਿੱਤੀ ਮਦਦ ਤਹਿਤ ਬੁੱਧਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਨਾਲ ਹੀ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਸੇਵਕ ਸਿੰਘ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਲਿਊਟ ਵੀ ਕੀਤਾ।

ਸ਼ਹੀਦ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਸ਼ਹੀਦ ਸਿਪਾਹੀ ਸੇਵਕ ਸਿੰਘ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਤੇ ਲੋਕਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦੇ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਮੁਲਕ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਧਰਤੀ ਮਾਂ ਦੇ ਇਸ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਨੂੰ ਸਤਿਕਾਰ ਭੇਟ ਕਰਨ ਲਈ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਪਹਿਲਕਦਮੀ ਹੈ।

ਦੇਸ਼ ਦਾ ਸਰਮਾਇਆ ਹੁੰਦੇ ਨੇ ਸ਼ਹੀਦ

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਬੀਤੇ ਬਟਾਲਾ ਦੇ ਨਜਦੀਕੀ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਸ਼ਹੀਦ ਜਵਾਨ ਹਰਕ੍ਰਿਸ਼ਨ ਸਿੰਘ (Harkishan Singh) ਦੇ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ਹੀਦ ਦੇ ਪਰਿਵਾਰ ਨੂੰ ਮਦਦ ਰਾਸ਼ੀ ਦਾ 1 ਕਰੋੜ ਦਾ ਚੈਕ ਭੇਂਟ ਕੀਤਾ ਗਿਆ ਹੈ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਦੱਸਿਆ ਕਿ ਪਰਿਵਾਰ ਦੀਆਂ ਮੰਗਾਂ ਮੰਨਦੇ ਹੋਏ ਪਿੰਡ ਦੇ ਅੰਦਰ ਸ਼ਹੀਦ ਦੇ ਨਾਮ ਦਾ ਸਟੇਡੀਅਮ, ਧਰਮਸ਼ਾਲਾ, ਗੇਟ ਅਤੇ ਸਰਕਾਰੀ ਸਕੂਲ ਅਤੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਉੱਤੇ ਕਰੀਬ 74 ਲੱਖ ਰੁਪਏ ਦਾ ਖਰਚ ਆਉਣ ਦੀ ਉਮੀਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ ਦਾ ਸਰਮਾਇਆ ਹੁੰਦੇ ਹਨ ਅਤੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਖੜੀ ਰਹੇਗੀ। ਉੱਥੇ ਹੀ ਸੀਐਮ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕੇ ਬੇਸ਼ਕ ਰਾਜਨੀਤੀ ਖੇਤਰ ਚ ਸਾਡੀ ਸੋਚ ਅਤੇ ਵਿਚਾਰ ਵੱਖ ਹੋ ਸਕਦੇ ਹਨ, ਪਰ ਪ੍ਰਕਾਸ਼ ਸਿੰਘ ਬਾਦਲ ਇਕ ਉੱਘੇ ਅਤੇ ਸੁਲਝੇ ਹੋਏ ਸਿਆਸਤਦਾਨ ਸਨ। ਉਹਨਾਂ ਦਾ ਇਸ ਜਹਾਨ ਤੋਂ ਰੁਖਸਤ ਹੋਣਾ ਬਹੁਤ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਨਾਲ ਰਾਜਨੀਤੀ ਸਮੇਤ ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories
ਰਾਜੌਰੀ ‘ਚ ਫੌਜ ‘ਤੇ ਹਮਲੇ ਦੀ INSIDE STORY, ਕਦੋਂ ਅਤੇ ਕਿਵੇਂ ਨਿਸ਼ਾਨੇ ‘ਤੇ ਆਏ ਸਾਡੇ ਬਹਾਦਰ ਜਵਾਨ?
ਪੰਜਾਬ ਦੀ ਰੀੜ ਦੀ ਹੱਡੀ ਹਨ ਬਲਾਕ ਪ੍ਰਧਾਨ, ਵਲੰਟੀਅਰਾਂ ਦੀ ਹੀ ਕੀਤੀ ਗਈ ਹੈ ਚੋਣ, ਮੁੱਖ ਮੰਤਰੀ ਮਾਨ ਨੇ 1609 ਪ੍ਰਧਾਨਾਂ ਨੂੰ ਚੁਕਵਾਈ ਸਹੁੰ
AAP State Body: ‘ਆਪ’ ਦੇ ਸੂਬਾਈ ਅਹੁਦੇਦਾਰਾਂ ਨੇ ਚੁੱਕੀ ਸਹੁੰ, ਮੁੱਖ ਮੰਤਰੀ ਨੇ ਸੌਂਪੀਆਂ ਜ਼ਿੰਮੇਵਾਰੀਆਂ
ਸਰਕਾਰ ਦਾ ਵਿਧਾਨ ਸਭਾ ਸੈਸ਼ਨ ਗੈਰ-ਸੰਵਿਧਾਨਕ; ਗੁਰਦੁਆਰਾ ਐਕਟ ਸੋਧ ਸਮੇਤ ਚਾਰੋਂ ਬਿੱਲ ਕਾਨੂੰਨਾਂ ਦੀ ਉਲੰਘਣਾ, ਮੁੱਖ ਮੰਤਰੀ ਦੇ ਪੱਤਰ ਤੇ ਰਾਜਪਾਲ ਦਾ ਜਵਾਬ
Action on Drug Smugglers : ਇਕ ਸਾਲ ‘ਚ ਫੜੀ ਇਕ ਹਜ਼ਾਰ ਕਿਲੋ ਹੈਰੋਇਨ, ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਦਿੱਤੀ ਜਾਣਕਾਰੀ
ਇਸਰੋ ਪੰਜਾਬ ‘ਚ ਬਣਾਏਗਾ ਸਪੇਸ ਮਿਊਜ਼ੀਅਮ, ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ ਗੱਲਬਾਤ ਤੋਂ ਬਾਅਦ ਬੋਲੇ ਸੀਐੱਮ ਮਾਨ