Action on Drug Smugglers : ਇਕ ਸਾਲ ‘ਚ ਫੜੀ ਇਕ ਹਜ਼ਾਰ ਕਿਲੋ ਹੈਰੋਇਨ, ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਦਿੱਤੀ ਜਾਣਕਾਰੀ
ਪ੍ਰੋਗਰਾਮ ਸੋਮਵਾਰ ਸਵੇਰੇ 10.15 ਵਜੇ ਦੇ ਕਰੀਬ ਆਨਲਾਈਨ ਸ਼ੁਰੂ ਹੋਇਆ। ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਨੇ ਸ਼ਮੂਲੀਅਤ ਕੀਤੀ।
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 1000 ਕਿਲੋ ਹੈਰੋਇਨ ਫੜੀ ਜਾ ਚੁੱਕੀ ਹੈ ਜਦਕਿ ਨਸ਼ਾ ਤਸਕਰੀ ਅਤੇ ਵਿਕਰੀ ਦੇ ਮਾਮਲਿਆਂ ‘ਚ ਇਸ ਦੌਰਾਨ 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਦਿੱਤੀ।
ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਉੱਤਰੀ ਰਾਜਾਂ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦੇ ਤੇ ਨੌਂ ਰਾਜਾਂ ਦੀ ਮੀਟਿੰਗ ਵਿੱਚ ਵੀਡਿਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਅਮਿਤ ਸ਼ਾਹ ਅੱਗੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦਾ ਮੁੱਦਾ ਉਠਾਇਆ।
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਦੀ ਅਗਵਾਈ ‘ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ ‘ਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ…
* ਅਸੀਂ 1000 ਕਿਲੋ ਹੈਰੋਇਨ ਜ਼ਬਤ ਕੀਤੀ ਹੈ
* 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੇ ਹਾਂ
* pic.twitter.com/ViSSr0LYUe— Bhagwant Mann (@BhagwantMann) July 17, 2023
ਇਹ ਵੀ ਪੜ੍ਹੋ
ਮਾਨ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ ਅਸੀਂ 1000 ਕਿਲੋ ਹੈਰੋਇਨ ਜ਼ਬਤ ਕਰਕੇ 22000 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਸੀਂ ਪੰਚਾਇਤਾਂ ਦੇ ਸਹਿਯੋਗ ਨਾਲ ਨਸ਼ਾ ਮੁਕਤ ਪਿੰਡ ਮੁਹਿੰਮ ਵੀ ਚਲਾ ਰਹੇ ਹਾਂ। ਇਸ ਦੇ ਨਾਲ ਹੀ ਮਾਨ ਨੇ ਮੀਟਿੰਗ ਵਿੱਚ ਕੁਝ ਸੁਝਾਅ ਵੀ ਦਿੱਤੇ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਡਰੋਨਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਐਨਡੀਪੀਐਸ ਐਕਟ ਵਿੱਚ ਸੋਧ ਕਰਕੇ ਇਸ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ