CM On Police: ਸੀਐੱਮ ਨੇ ਕੀਤੀ ਪੰਜਾਬ ਪੁਲਿਸ ਦੀ ਤਾਰੀਫ, ਬੋਲੇ -ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ‘ਚ ਹੈ ਸਮਰੱਥ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਹੈ।

ਚੰਡੀਗੜ੍ਹ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ (Review Meeting) ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਸਮੇਂ ਵਿੱਚ ਅੱਤਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ, ਜੋ ਫੋਰਸ ਦੀ ਪੇਸ਼ੇਵਰ ਸਮਰੱਥਾ ਦਾ ਸਬੂਤ ਹੈ ਅਤੇ ਭਵਿੱਖ ਵਿੱਚ ਵੀ ਇਹ ਫੋਰਸ ਇਸ ਵਿਰਾਸਤ ਨੂੰ ਅੱਗੇ ਵਧਾਏਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ।ਅੱਜ ਪੰਜਾਬ ਪੁਲਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈਕੇ ਵਿਸਥਾਰਤ ਚਰਚਾ ਹੋਈ… ਪੰਜਾਬ ਪੁਲਸ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ…ਨਾਲ ਹੀ ਪੁਲਸ ਨੂੰ ਹੋਰ ਹਾਈਟੈੱਕ ਕਰਨ ਨੂੰ ਲੈਕੇ ਵੀ ਚਰਚਾ ਹੋਈ… pic.twitter.com/Eyu0ENaIUz
— Bhagwant Mann (@BhagwantMann) April 25, 2023ਇਹ ਵੀ ਪੜ੍ਹੋ
