AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੱਖ ਮੰਤਰੀ ਨੇ ਸਕੂਲ ਆਫ਼ ਐਮੀਨੈਂਸ ‘ਚ ਪੜ੍ਹਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਸੁਨਹਿਰੀ ਭਵਿੱਖ ਦਾ ਦੁਆਇਆ ਭਰੋਸਾ

ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।

ਮੁੱਖ ਮੰਤਰੀ ਨੇ ਸਕੂਲ ਆਫ਼ ਐਮੀਨੈਂਸ 'ਚ ਪੜ੍ਹਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਸੁਨਹਿਰੀ ਭਵਿੱਖ ਦਾ ਦੁਆਇਆ ਭਰੋਸਾ
tv9-punjabi
| Updated On: 31 May 2023 15:51 PM IST
Share
ਚੰਡੀਗੜ੍ਹ ਨਿਊਜ: ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬੁੱਧਵਾਰ ਨੂੰ ਸੂਬੇ ਭਰ ਦੇ ਸਕੂਲ ਆਫ਼ ਐਮੀਨੈਂਸ (School of Eminance) ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।

ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿੱਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਸਕੂਲ ਆਫ਼ ਐਮੀਨੈਂਸ ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ।

ਸਕੂਲਾਂ ਬਾਰੇ ਪੁੱਛੇ ਵਿਦਿਆਰਥੀਆਂ ਦੇ ਤਜਰਬੇ

ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ ਸਟੱਡੀ ਟੂਰਾਂ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਕੀਤੀ ਤਰੱਕੀ ਤੋਂ ਵੀ ਜਾਣੂੰ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਮਦਦ ਮਿਲੇਗੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...