AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

710 ਪਟਵਾਰੀਆਂ ਨੂੰ ਅੱਜ ਸੀਐੱਮ ਮਾਨ ਸੌਂਪਣਗੇ ਨਿਯੁਕਤੀ ਪੱਤਰ, ਪਟਵਾਰ ਸਰਕਲ ‘ਚ ਹੋਵੇਗੀ ਤੈਨਾਤੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਸਵੇਰੇ 11 ਵਜੇ ਹੋਵੇਗਾ। ਮੁੱਖ ਮੰਤਰੀ ਮਾਨ ਨੇ ਦੋ ਦਿਨ ਪਹਿਲਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ।

710 ਪਟਵਾਰੀਆਂ ਨੂੰ ਅੱਜ ਸੀਐੱਮ ਮਾਨ ਸੌਂਪਣਗੇ ਨਿਯੁਕਤੀ ਪੱਤਰ, ਪਟਵਾਰ ਸਰਕਲ 'ਚ ਹੋਵੇਗੀ ਤੈਨਾਤੀ
abhishek-thakur
| Updated On: 08 Sep 2023 09:17 AM IST
Share
ਪੰਜਾਬ ਸਰਕਾਰ ਅਤੇ ਪਟਵਾਰੀਆਂ -ਕਾਨੂੰਨਗੋ ਦਰਮਿਆਨ ਵਿਚਾਲੇ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਪਰ ਇਸ ਨਾਲ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦਾ ਰਾਹ ਜ਼ਰੂਰ ਖੁੱਲ੍ਹ ਗਿਆ। ਮੁੱਖ ਮੰਤਰੀ ਭਗਵੰਤ ਮਾਨ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਅੱਜ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਸਵੇਰੇ ਕਰੀਬ 11 ਵਜੇ ਕਰਵਾਇਆ ਜਾਵੇਗਾ। ਦੱਸ ਦਈਏ ਕਿ ਸੀਐੱਮ ਮਾਨ ਨੇ ਦੋ ਦਿਨ ਪਹਿਲਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਸੰਦੇਸ਼ ਦਿੱਤਾ। ਸੀਐੱਮ ਮਾਨ ਨੇ ਕਿਹਾ ਕਿ ਜਲਦੀ ਹੀ ਇਸ਼ਤਿਹਾਰ ਜਾਰੀ ਕਰ ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇਗੀ। ਸੀਐੱਮ ਮਾਨ ਨੇ ਪਟਵਾਰੀਆਂ ‘ਤੇ ਚੁਟਕੀ ਲੈਂਦਿਆਂ ਟਵੀਟ ‘ਚ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ‘ਚ ਨਵੀਂ ਕਲਮ ਸੌਂਪੀ ਜਾਵੇਗੀ, ਉਹ ਸਭ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਸੀਐੱਮ ਮਾਨ ਨੇ ਕਿਹਾ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।

741 ਸਿਖਲਾਈ ਅਧੀਨ ਪਟਵਾਰੀਆਂ ਨੂੰ ਮੈਦਾਨ ਵਿੱਚ ਉਤਾਰਿਆ

ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪਟਵਾਰੀਆਂ ਦੀ ਹੜਤਾਲ ਖਤਮ ਕਰਨ ਲਈ ਸੂਬੇ ਵਿੱਚ ESMA ਐਕਟ ਲਾਗੂ ਕਰ ਦਿੱਤਾ ਸੀ। ਇਸ ਤੋਂ ਨਾਰਾਜ਼ ਪਟਵਾਰੀਆਂ ਵੱਲੋਂ ਵੀ ਐਲਾਨ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਸਰਕਲਾਂ ਤੋਂ ਇਲਾਵਾ ਕਿਸੇ ਹੋਰ ਸਰਕਲਾਂ ‘ਚ ਕੰਮ ਨਹੀਂ ਕਰਨਗੇ। ਇਹ ਸਭ ਸਰਕਾਰ ‘ਤੇ ਦਬਾਅ ਬਣਾਉਣ ਲਈ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਅੰਡਰ ਟਰੇਨਿੰਗ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਉਨ੍ਹਾਂ ਨੂੰ ਡਿਊਟੀ ‘ਤੇ ਤੈਨਾਤ ਕੀਤਾ ਜਾਵੇਗਾ.

ਪੰਜਾਬ ਸਰਕਾਰ ਤੇ ਪਟਵਾਰੀ ਆਪਣੀਆਂ ਸ਼ਰਤਾਂ ‘ਤੇ ਖੜ੍ਹੇ

ਪੰਜਾਬ ਸਰਕਾਰ ਨੇ ਪਟਵਾਰੀਆਂ ਦੇ ਦਬਾਅ ਅੱਗੇ ਝੁਕਣ ਅਤੇ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀ ਬਜਾਏ 741 ਸਿਖਿਆਰਥੀ ਪਟਵਾਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਕਿ 741 ਪਟਵਾਰੀਆਂ ਦੀ 15 ਮਹੀਨਿਆਂ ਦੀ ਅੰਡਰ ਟਰੇਨਿੰਗ ਮੁਕੰਮਲ ਹੋ ਚੁੱਕੀ ਹੈ। ਜਿਸ ਵਿੱਚ 18 ਮਹੀਨਿਆਂ ਦੀ ਸਿਖਲਾਈ ਹੈ, ਬਾਕੀ 3 ਮਹੀਨਿਆਂ ‘ਚ ਉਨ੍ਹਾਂ ਨੂੰ ਪਟਵਾਰ ਸਰਕਲ ‘ਚ ਤਾਇਨਾਤ ਕੀਤਾ ਜਾਵੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...