710 ਪਟਵਾਰੀਆਂ ਨੂੰ ਅੱਜ ਸੀਐੱਮ ਮਾਨ ਸੌਂਪਣਗੇ ਨਿਯੁਕਤੀ ਪੱਤਰ, ਪਟਵਾਰ ਸਰਕਲ ‘ਚ ਹੋਵੇਗੀ ਤੈਨਾਤੀ

Updated On: 

08 Sep 2023 09:17 AM

ਮੁੱਖ ਮੰਤਰੀ ਭਗਵੰਤ ਮਾਨ ਅੱਜ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਸਵੇਰੇ 11 ਵਜੇ ਹੋਵੇਗਾ। ਮੁੱਖ ਮੰਤਰੀ ਮਾਨ ਨੇ ਦੋ ਦਿਨ ਪਹਿਲਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ।

710 ਪਟਵਾਰੀਆਂ ਨੂੰ ਅੱਜ ਸੀਐੱਮ ਮਾਨ ਸੌਂਪਣਗੇ ਨਿਯੁਕਤੀ ਪੱਤਰ, ਪਟਵਾਰ ਸਰਕਲ ਚ ਹੋਵੇਗੀ ਤੈਨਾਤੀ
Follow Us On

ਪੰਜਾਬ ਸਰਕਾਰ ਅਤੇ ਪਟਵਾਰੀਆਂ -ਕਾਨੂੰਨਗੋ ਦਰਮਿਆਨ ਵਿਚਾਲੇ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਪਰ ਇਸ ਨਾਲ ਪੰਜਾਬੀ ਨੌਜਵਾਨਾਂ ਲਈ ਰੁਜ਼ਗਾਰ ਦਾ ਰਾਹ ਜ਼ਰੂਰ ਖੁੱਲ੍ਹ ਗਿਆ। ਮੁੱਖ ਮੰਤਰੀ ਭਗਵੰਤ ਮਾਨ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਅੱਜ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਸਵੇਰੇ ਕਰੀਬ 11 ਵਜੇ ਕਰਵਾਇਆ ਜਾਵੇਗਾ।

ਦੱਸ ਦਈਏ ਕਿ ਸੀਐੱਮ ਮਾਨ ਨੇ ਦੋ ਦਿਨ ਪਹਿਲਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਸੰਦੇਸ਼ ਦਿੱਤਾ। ਸੀਐੱਮ ਮਾਨ ਨੇ ਕਿਹਾ ਕਿ ਜਲਦੀ ਹੀ ਇਸ਼ਤਿਹਾਰ ਜਾਰੀ ਕਰ ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇਗੀ।

ਸੀਐੱਮ ਮਾਨ ਨੇ ਪਟਵਾਰੀਆਂ ‘ਤੇ ਚੁਟਕੀ ਲੈਂਦਿਆਂ ਟਵੀਟ ‘ਚ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ‘ਚ ਨਵੀਂ ਕਲਮ ਸੌਂਪੀ ਜਾਵੇਗੀ, ਉਹ ਸਭ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਸੀਐੱਮ ਮਾਨ ਨੇ ਕਿਹਾ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।

741 ਸਿਖਲਾਈ ਅਧੀਨ ਪਟਵਾਰੀਆਂ ਨੂੰ ਮੈਦਾਨ ਵਿੱਚ ਉਤਾਰਿਆ

ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪਟਵਾਰੀਆਂ ਦੀ ਹੜਤਾਲ ਖਤਮ ਕਰਨ ਲਈ ਸੂਬੇ ਵਿੱਚ ESMA ਐਕਟ ਲਾਗੂ ਕਰ ਦਿੱਤਾ ਸੀ। ਇਸ ਤੋਂ ਨਾਰਾਜ਼ ਪਟਵਾਰੀਆਂ ਵੱਲੋਂ ਵੀ ਐਲਾਨ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਸਰਕਲਾਂ ਤੋਂ ਇਲਾਵਾ ਕਿਸੇ ਹੋਰ ਸਰਕਲਾਂ ‘ਚ ਕੰਮ ਨਹੀਂ ਕਰਨਗੇ। ਇਹ ਸਭ ਸਰਕਾਰ ‘ਤੇ ਦਬਾਅ ਬਣਾਉਣ ਲਈ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਅੰਡਰ ਟਰੇਨਿੰਗ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਉਨ੍ਹਾਂ ਨੂੰ ਡਿਊਟੀ ‘ਤੇ ਤੈਨਾਤ ਕੀਤਾ ਜਾਵੇਗਾ.

ਪੰਜਾਬ ਸਰਕਾਰ ਤੇ ਪਟਵਾਰੀ ਆਪਣੀਆਂ ਸ਼ਰਤਾਂ ‘ਤੇ ਖੜ੍ਹੇ

ਪੰਜਾਬ ਸਰਕਾਰ ਨੇ ਪਟਵਾਰੀਆਂ ਦੇ ਦਬਾਅ ਅੱਗੇ ਝੁਕਣ ਅਤੇ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀ ਬਜਾਏ 741 ਸਿਖਿਆਰਥੀ ਪਟਵਾਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ ਕਿ 741 ਪਟਵਾਰੀਆਂ ਦੀ 15 ਮਹੀਨਿਆਂ ਦੀ ਅੰਡਰ ਟਰੇਨਿੰਗ ਮੁਕੰਮਲ ਹੋ ਚੁੱਕੀ ਹੈ। ਜਿਸ ਵਿੱਚ 18 ਮਹੀਨਿਆਂ ਦੀ ਸਿਖਲਾਈ ਹੈ, ਬਾਕੀ 3 ਮਹੀਨਿਆਂ ‘ਚ ਉਨ੍ਹਾਂ ਨੂੰ ਪਟਵਾਰ ਸਰਕਲ ‘ਚ ਤਾਇਨਾਤ ਕੀਤਾ ਜਾਵੇਗਾ।