Illegal Mining: ਗੈਰਕਾਨੂੰਨੀ ਖਣਨ ਦੇ ਖ਼ਾਤਮੇ ਅਤੇ ਲੋਕਾਂ ਨੂੰ ਵਾਜਿਬ ਰੇਟਾਂ ਤੇ ਰੇਤਾ ਉਪਲਬਧ ਕਰਵਾਉਣ ਲਈ ਵਚਨਬੱਧ ਸਰਕਾਰ : ਮੀਤ ਹੇਅਰ
ਮੀਤ ਹੇਅਰ ਨੇ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਾਜਾਇਜ਼ ਮਾਈਨਿੰਗ ਤੇ ਠੱਲ ਪਾਉਣ ਦੇ ਨਿਰਦੇਸ਼ ਦਿੱਤੇ ਸਨ।
ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਤਿਆਰੀ ਪੂਰੀ
ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ।ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤਾ ਅਤੇ ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
