ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Cultural Festivals: ਸੂਬੇ ‘ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਮੁੱਖ ਮੰਤਰੀ ਨੇ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

Cultural Festivals: ਸੂਬੇ ‘ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਮੁੱਖ ਮੰਤਰੀ ਨੇ ਦਿੱਤੀ ਪ੍ਰਵਾਨਗੀ
Follow Us
tv9-punjabi
| Updated On: 06 Jun 2023 18:33 PM
ਚੰਡੀਗੜ੍ਹ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ਚ ਸੱਭਿਆਚਾਰਕ ਮੇਲਿਆਂ (Cultural Festivals)ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਇਸ ਦੌਰਾਨ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮੰਤਵ ਸੂਬੇ ਵਿੱਚ ਸੈਲਾਨੀਆਂ ਦੀ ਆਮਦ ਨੂੰ ਵਧਾਉਣਾ ਅਤੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸੱਭਿਆਚਾਰਕ ਸਮਾਗਮ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਸੈਰ-ਸਪਾਟਾ ਨਕਸ਼ੇ ਤੇ ਪ੍ਰਮੁੱਖਤਾ ਨਾਲ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸੈਲਾਨੀਆਂ ਦੀ ਆਵਾਜਾਈ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਵੇਗਾ।

ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ‘ਤੇ ਕਰਵਾਉਣ ਨੂੰ ਮਨਜੂਰੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ ਅਤੇ ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ਵਿੱਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ ਤਾਂ ਜੋ ਇਹ ਇਕ ਵਿਸ਼ਾਲ ਸਮਾਗਮ ਵਜੋਂ ਉਭਰ ਕੇ ਸਾਹਮਣੇ ਆ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਭਰ ਚ ਕਰਵਾਏ ਜਾਣ ਅਤੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਸਮਾਗਮ ਸੈਰ-ਸਪਾਟਾ ਸਰੋਤਾਂ ਦੀ ਜ਼ਿੰਮੇਵਾਰਾਨਾ ਸਾਂਭ-ਸੰਭਾਲ ਅਤੇ ਢੁਕਵੇਂ ਵਿਕਾਸ ਰਾਹੀਂ ਵੱਡੇ ਪੱਧਰ ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗਾ।

ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਦੇ ਆਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਸੂਬੇ ਦੇ ਸੈਰ-ਸਪਾਟੇ ਖੇਤਰ ਵਿੱਚ ਮੌਜੂਦ ਅਣਵਰਤੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਵਰਤਣ ਵਿੱਚ ਹੁਲਾਰਾ ਮਿਲੇਗਾ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੈਰ-ਸਪਾਟਾ ਖੇਤਰ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ ਤੇ ਕਰਵਾਉਣ ਲਈ ਬਾਰੀਕੀ ਨਾਲ ਸਾਰਨੀ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੀ ਸ਼ਾਨਮੱਤੀ ਵਿਰਾਸਤ ਨੂੰ ਆਉਣ ਵਾਲੀਆਂ ਨਸਲਾਂ ਤੱਕ ਪਹੁੰਚਾਇਆ ਜਾ ਸਕੇ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...