Cultural Festivals: ਸੂਬੇ ‘ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਮੁੱਖ ਮੰਤਰੀ ਨੇ ਦਿੱਤੀ ਪ੍ਰਵਾਨਗੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਅੱਜ ਸੈਰ-ਸਪਾਟਾ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰਤ ਚਰਚਾ ਹੋਈ… ਜਲਦ ਹੀ ਅਸੀਂ ਪੰਜਾਬ ‘ਚ ਵੱਖ ਵੱਖ ਤਰ੍ਹਾਂ ਦੇ ਸੈਰ-ਸਪਾਟਾ ਮੇਲੇ ਕਰਾਉਣ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਪੰਜਾਬ ਦੇ ਸੱਭਿਆਚਾਰ, ਵਿਰਾਸਤ ਤੇ ਖਾਣ-ਪੀਣ ਦੀ ਝਲਕ ਵਿਖਾਈ ਦੇਵੇ… ਅਸਲ ‘ਚ pic.twitter.com/Ie1dkxx5Jp
— Bhagwant Mann (@BhagwantMann) June 6, 2023
ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ‘ਤੇ ਕਰਵਾਉਣ ਨੂੰ ਮਨਜੂਰੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਆਪਣੇ ਸਦੀਆਂ ਪੁਰਾਣੇ ਸ਼ਾਨਾਮੱਤੇ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਸੇ ਕਾਰਨ ਸੈਲਾਨੀਆਂ ਅਤੇ ਯਾਤਰੂਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਰਾਜ ਸਰਕਾਰਾਂ ਦੀ ਅਣਗਹਿਲੀ ਕਾਰਨ ਸੈਰ-ਸਪਾਟਾ ਖੇਤਰ ਵਿੱਚ ਪੰਜਾਬ ਦੀਆਂ ਵਿਸ਼ਾਲ ਸੰਭਾਵਨਾਵਾਂ ਅਣਵਰਤੀਆਂ ਹੀ ਰਹਿ ਗਈਆਂ ਹਨ। ਭਗਵੰਤ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਨੂੰ ਨਿਯਮਤ ਤੌਰ ਤੇ ਕਰਵਾਉਣ ਲਈ ਇੱਕ ਮੁਕੰਮਲ ਸਾਰਨੀ (ਟੇਬਲ) ਤਿਆਰ ਕੀਤੀ ਜਾਵੇ ਤਾਂ ਜੋ ਇਹ ਇਕ ਵਿਸ਼ਾਲ ਸਮਾਗਮ ਵਜੋਂ ਉਭਰ ਕੇ ਸਾਹਮਣੇ ਆ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਸੂਬੇ ਭਰ ਚ ਕਰਵਾਏ ਜਾਣ ਅਤੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਸਮਾਗਮ ਸੈਰ-ਸਪਾਟਾ ਸਰੋਤਾਂ ਦੀ ਜ਼ਿੰਮੇਵਾਰਾਨਾ ਸਾਂਭ-ਸੰਭਾਲ ਅਤੇ ਢੁਕਵੇਂ ਵਿਕਾਸ ਰਾਹੀਂ ਵੱਡੇ ਪੱਧਰ ਤੇ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗਾ।ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਦੇ ਆਦੇਸ਼
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੱਭਿਆਚਾਰਕ ਮੇਲਿਆਂ ਰਾਹੀਂ ਸੂਬੇ ਦੇ ਸੈਰ-ਸਪਾਟੇ ਖੇਤਰ ਵਿੱਚ ਮੌਜੂਦ ਅਣਵਰਤੀਆਂ ਸੰਭਾਵਨਾਵਾਂ ਨੂੰ ਸੁਚੱਜੇ ਢੰਗ ਨਾਲ ਵਰਤਣ ਵਿੱਚ ਹੁਲਾਰਾ ਮਿਲੇਗਾ। ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਇਨ੍ਹਾਂ ਸੱਭਿਆਚਾਰਕ ਮੇਲਿਆਂ ਦੇ ਪ੍ਰਬੰਧ ਲਈ ਮੁਕੰਮਲ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੈਰ-ਸਪਾਟਾ ਖੇਤਰ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਸੱਭਿਆਚਾਰਕ ਮੇਲਿਆਂ ਨੂੰ ਵੱਡੇ ਪੱਧਰ ਤੇ ਕਰਵਾਉਣ ਲਈ ਬਾਰੀਕੀ ਨਾਲ ਸਾਰਨੀ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੀ ਸ਼ਾਨਮੱਤੀ ਵਿਰਾਸਤ ਨੂੰ ਆਉਣ ਵਾਲੀਆਂ ਨਸਲਾਂ ਤੱਕ ਪਹੁੰਚਾਇਆ ਜਾ ਸਕੇ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ
Follow Us
