AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਰਤਾਰਪੁਰ ਸਾਹਿਬ ਪਾਕਿਸਤਾਨ ‘ਚ ਜਾਣਾ ਕਾਂਗਰਸ ਦੀ ਗਲਤੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਨੂੰ ਘੇਰਿਆ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਵਿੱਚ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ ਅਤੇ ਕੇਂਦਰੀ ਦੀ ਮੋਦੀ ਸਰਕਾਰ ਦੀਆਂ 9 ਸਾਲ ਦੀਆਂ ਪ੍ਰਾਪਤੀਆਂ ਬਾਰੇ ਦੀ ਦੱਸਿਆ।

ਕਰਤਾਰਪੁਰ ਸਾਹਿਬ ਪਾਕਿਸਤਾਨ 'ਚ ਜਾਣਾ ਕਾਂਗਰਸ ਦੀ ਗਲਤੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਨੂੰ ਘੇਰਿਆ
abhishek-thakur
| Updated On: 24 Jun 2023 20:11 PM IST
Share
ਚੰਡੀਗੜ੍ਹ ਨਿਊਜ਼। ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ‘ਚ ਸੈਕਟਰ-34 ਵਿੱਚ ਰੈਲੀ ਦਾ ਆਯੋਜਨ ਕੀਤੀ ਗਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੋਦੀ ਸਰਕਾਰ ਦੇ 9 ਸਾਲ ਦੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਕੇਂਦਰੀ ਦੀ ਮੋਦੀ ਸਰਕਾਰ ਵੱਲੋਂ 30 ਜੂਨ ਤੱਕ ਦੇਸ਼ ਭਰ ਵਿੱਚ ਜਨ ਸੰਪਰਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਬੀਜੇਪੀ ਵੱਲੋਂ ਸਿੱਖਾਂ ਲਈ ਕੀਤੇ ਕੰਮਾਂ ਦਾ ਜ਼ਿਕਰ ਵੀ ਕੀਤਾ। ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਇਸ ਮੌਕੇ ਕਾਂਗਰਸ ਸਰਕਾਰ ‘ਤੇ ਨਿਸ਼ਾਨ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਨੂੰ ਆਜ਼ਾਦੀ ਮਿਲੀ ਤਾਂ ਉਸ ਵੇਲੇ ਪੰਜਾਬ ਦੇ ਸੀਨੇ ਤੇ ਵੰਡ ਦੀ ਲਕੀਰ ਖਿੱਚੀ ਗਈ। ਦੇਸ਼ ਦੀ ਵੰਡ ਵੇਲੇ ਕਾਂਗਰਸੀ ਆਗੂ ਸੱਤਾ ਹਾਸਲ ਕਰਨ ਲਈ ਇੰਨੇ ਕਾਹਲੇ ਸਨ ਕਿ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਨੂੰ ਹੱਥੋਂ ਜਾਣ ਦਿੱਤਾ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਣਾਇਆ ਹੈ।

ਪੰਜਾਬ ਵਿੱਚ ਵਿਕਾਸ ਸਾਡੀ ਸਭ ਤੋਂ ਵੱਡੀ ਤਰਜੀਹ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ ਪੰਜਾਬ ਵਿੱਚ ਵਿਕਾਸ ਸਾਡੀ ਸਭ ਤੋਂ ਵੱਡੀ ਤਰਜੀਹ ਰਹੀ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ। ਉਨ੍ਹਾਂ ਨੇ ਕਿਹਾ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਸੁਰੱਖਿਆ ਦੇ ਮਾਮਲਿਆਂ ਵਿੱਚ ਚੰਗਾ ਤਾਲਮੇਲ ਸੀ। ਇਸ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਕਿ ਮੈਂ ਦੇਸ਼ ਦਾ ਰੱਖਿਆ ਮੰਤਰੀ ਹਾਂ ਪੰਜਾਬ ਅਤੇ ਪੰਜਾਬੀਅਤ ਤੋਂ ਮੈਂ ਚੰਗੀ ਤਰ੍ਹਾਂ ਨਾਲ ਜਾਣੂ ਹਾਂ। ਜਦੋਂ ਵੀ ਦੇਸ਼ ਦੀ ਸੁੱਰਿਆ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਪੰਜਾਬ ਦੇ ਲੋਕ ਖਾਸ ਕਰਕੇ ਸਿੱਖ ਕੌਮ ਦੇ ਲੋਕ ਆਪਣੇ ਸਾਰੇ ਦੁੱਖ ਭੁਲਾ ਕੇ ਇਕੱਠੇ ਹੋ ਜਾਂਦੇ ਹਨ। ਇਸ ਤੋਂ ਵੱਧ ਦੇਸ਼ ਭਗਤ ਅਤੇ ਬਹਾਦਰ ਸਮਾਜ ਦੁਨੀਆਂ ਵਿੱਚ ਖੋਜ ਕਰਨ ‘ਤੇ ਹੀ ਮਿਲਦੇ ਹਨ।

ਰਾਜਨਾਥ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ

ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਕਿਹਾ ਕਿ NDA ਵਿੱਚ ਭਾਵੇਂ ਕੋਈ ਵੀ ਪਾਰਟੀ ਸ਼ਾਮਲ ਹੋਵੇ ਜਾਂ ਵੱਖ ਹੋਈ ਹੋਵੇ, ਕਦੇ ਵੀ ਦਿਲ ਤੋਂ ਦੂਰੀ ਨਹੀਂ ਰਹੀ। ਅੱਜ ਮੈਨੂੰ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਉੱਚੇ-ਸੁੱਚੇ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਆ ਰਹੀ ਹੈ। ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...